ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 28 December, 2024, 12:13 PM

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਜਾਰੀ
ਨਵੀਂ ਦਿੱਲੀ, 28 ਦਸੰਬਰ : ਭਾਰਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨਵੀਂ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਨਿਗਮਬੋਧ ਘਾਟ ਪਹੁੰਚ ਗਈ ਹੈ। ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਰਕਾਰੀ ਪਤਵੰਤਿਆਂ ਅਤੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਬਕਾ ਪ੍ਰਧਾਨ ਮੰਤਰੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਨਿਗਮਬੋਧ ਘਾਟ ਪਹੁੰਚੇ ਹਨ । ਪ੍ਰਿਅੰਕਾ ਗਾਂਧੀ ਵਾਡਰਾ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੀਆਈਪੀ ਘਾਟ ’ਤੇ ਮੌਜੂਦ ਰਹਿਣਗੇ ।