Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪੀਐਸਪੀਸੀਐਲ ਵੱਲੋਂ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ

ਦੁਆਰਾ: News ਪ੍ਰਕਾਸ਼ਿਤ :Monday, 03 July, 2023, 08:05 PM

ਪੀਐਸਪੀਸੀਐਲ ਵੱਲੋਂ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ

ਪਟਿਆਲਾ, 3 ਜੁਲਾਈ, 2023 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸੂਬੇ ਭਰ ਵਿੱਚ ਬਿਜਲੀ ਦੀ ਚੋਰੀ ਵਿਰੁਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ।ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਦੀ ਚੋਰੀ ਨੂੰ ਜੜ੍ਹੋਂ
ਖ਼ਤਮ ਲਈ ਪੀ.ਐਸ.ਪੀ.ਸੀ.ਐਲ ਦੀ ਵਿਸ਼ੇਸ਼ ਮੁਹਿੰਮ ਚੱਲ ਰਹੇ ਝੋਨੇ/ਗਰਮੀ ਸੀਜ਼ਨ ਦੌਰਾਨ ਵੀ ਜਾਰੀ ਰਹੇਗੀ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਬਿਜਲੀ ਦੀ ਚੋਰੀ ਕਰਨ ਵਾਲੇ ਸਾਰੀਆਂ ਸ਼੍ਰੇਣੀਆਂ ਦੇ
ਖਪਤਕਾਰਾਂ ਨੂੰ ਜੁਰਮਾਨੇ ਤੋਂ ਇਲਾਵਾ ਬਿਜਲੀ ਐਕਟ ਤਹਿਤ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਮਾਨਦਾਰ ਬਿਜਲੀ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਂਪਵੇਗਾ।
ਇਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਪੀ.ਐਸ.ਪੀ.ਸੀ.ਐਲ. ਦੀਆਂ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਵੱਖ-ਵੱਖ ਸ਼੍ਰੇਣੀਆਂ ਦੇ 1471 ਖਪਤਕਾਰਾਂ ਦੇ ਅਹਾਤਿਆਂ ‘ਤੇ ਛਾਪੇਮਾਰੀ ਕੀਤੀ ਹੈ ਅਤੇ ਬਿਜਲੀ ਦੀ ਚੋਰੀ ਕਰਨ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ ਪਿਛਲੇ ਦੋ ਦਿਨਾਂ ਤੋਂ 104 ਖਪਤਕਾਰਾਂ ਨੂੰ
37.44 ਲੱਖ ਰੁਪਏ ਜੁਰਮਾਨਾ ਕੀਤਾ ਹੈ।

ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਸਰ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਦੱਖਣੀ‌, ਸੁਲਤਾਨਵਿੰਡ, ਕੋਟ ਮਿੱਤ ਸਿੰਘ, ਸਰਨਾ ਸਬ ਡਿਵੀਜ਼ਨ, ਗੋਪਾਲ ਨਗਰ, ਇਸਲਾਮਾਬਾਦ, ਡੇਰਾ ਬਾਬਾ ਨਾਨਕ ਦੇ 513 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ, ਜਿਨ੍ਹਾਂ ਨੂੰ 14.30 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। 28 ਖਪਤਕਾਰ ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਫਿਰੋਜ਼ ਸ਼ਾਹ, ਕੈਂਟ-1 ਕਮਰਸ਼ੀਅਲ ਡਿਵੀਜ਼ਨ 1 ਅਤੇ 2 ਦੇ 188 ਖਪਤਕਾਰਾਂ ਦੇ ਅਹਾਤੇ ਦੀ ਚੈਕਿੰਗ ਕੀਤੀ ਅਤੇ 26 ਖਪਤਕਾਰਾਂ ਨੂੰ 8.95 ਲੱਖ ਰੁਪਏ ਜੁਰਮਾਨਾ ਕੀਤਾ। ਬੁਲਾਰੇ ਨੇ ਇਹ ਵੀ ਦੱਸਿਆ ਕਿ ਚੈਕਿੰਗ ਦੌਰਾਨ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਅਮਲੋਹ, ਅੱਗਰ ਨਗਰ ਦੇ 208 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ
ਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾ ਕਰਨ ਵਾਲੇ 11 ਖਪਤਕਾਰਾਂ ਨੂੰ 2.59 ਲੱਖ ਰੁਪਏ ਜੁਰਮਾਨਾ ਕੀਤਾ ਗਿਆ।ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਬਨੂੜ, ਲਾਲੜੂ, ਸੰਗਰੂਰ, ਭਵਾਨੀਗੜ੍ਹ, ਘਰਾਚੋਂ ਅਤੇ ਨਿਦਾਮਪੁਰ ਦੇ 462 ਖਪਤਕਾਰਾਂ ਦੇ ਅਹਾਤੇ ਦੀ ਚੈਕਿੰਗ ਕੀਤੀ ਅਤੇ 38 ਖਪਤਕਾਰਾਂ ਨੂੰ ਚੋਰੀ ਅਤੇ ਹੋਰ ਉਲੰਘਣਾਵਾਂ ਲਈ 11.6 ਲੱਖ ਰੁਪਏ ਦਾ ਜੁਰਮਾਨਾ ਕੀਤਾ। ਪੀ.ਐਸ.ਪੀ.ਸੀ.ਐਲ ਦੇ ਬੁਲਾਰੇ ਨੇ ਆਪਣੇ ਸਮੂਹ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬਿਜਲੀ ਚੋਰੀ ਬਾਰੇ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਕਾਬੂ ਕਰਨ ਵਿੱਚ ਪੀ.ਐਸ.ਪੀ.ਸੀ.ਐਲ. ਖਪਤਕਾਰ/ਸੂਚਨਾ ਦੇਣ ਵਾਲੇ ਵਟਸਐਪ ਨੰਬਰ 96461-75770 ‘ਤੇ ਵੀ ਬਿਜਲੀ ਚੋਰੀ ਬਾਰੇ ਸੂਚਿਤ ਕਰ ਸਕਦੇ ਹਨ।



Scroll to Top