ਭਾਰਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਹੋਇਆ ਅੰਤਿਮ ਸਸਕਾਰ

ਭਾਰਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਹੋਇਆ ਅੰਤਿਮ ਸਸਕਾਰ
ਨਵੀਂ ਦਿੱਲੀ, 28 ਦਸੰਬਰ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਪੰਜ ਤੱਤਾਂ ’ਚ ਵਲੀਨ ਹੋ ਗਏ ਹਨ । ਉਨ੍ਹਾਂ ਦਾ ਸਸਕਾਰ ਨਵੀਂ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਨਿਗਮਬੋਧ ਘਾਟ ਵਿਚ ਕੀਤਾ ਗਿਆ । ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਰਕਾਰੀ ਪਤਵੰਤਿਆਂ ਅਤੇ ਅਧਿਕਾਰੀਆਂ ਦੀ ਮੌਜੂਦ ਸਨ । ਪ੍ਰਿਅੰਕਾ ਗਾਂਧੀ ਵਾਡਰਾ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੀ. ਆਈ. ਪੀ. ਘਾਟ ’ਤੇ ਮੌਜੂਦ ਰਹੇ । ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਸ਼ਨਿੱਚਰਵਾਰ ਨੂੰ ਫੁੱਲਾਂ ਨਾਲ ਸਜੀ ਗੱਡੀ ਵਿੱਚ ਉਨ੍ਹਾਂ ਦੀ ਰਿਹਾਇਸ਼ ਤੋਂ ਕਾਂਗਰਸ ਹੈੱਡਕੁਆਰਟਰ ਲਿਆਂਦੀ ਗਈ । ਸਿੰਘ ਦੀ ਮ੍ਰਿਤਕ ਦੇਹ ਨੂੰ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ । ਜਿ਼ਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਅੰਤਿਮ ਸੰਸਕਾਰ ਨਿਗਮਬੋਧ ਘਾਟ ਵਿਖੇ ਹੋਵੇਗਾ ਅਤੇ ਉਨ੍ਹਾਂ ਦੀ ਅੰਤਿਮ ਯਾਤਰਾ ਕਾਂਗਰਸ ਹੈੱਡਕੁਆਰਟਰ ਤੋਂ ਸ਼ੁਰੂ ਹੋਈ । ਡਾ. ਮਨਮੋਹਨ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਦੀ ਅਗਵਾਈ ਕੀਤੀ ਸੀ ਅਤੇ ਉਹ ਭਾਰਤ ਦੇ ਆਰਥਿਕ ਸੁਧਾਰਾਂ ਦੇ ਆਰਕੀਟੈਕਟ ਮੰਨੇ ਜਾਂਦੇ ਹਨ ।
