Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 7:04 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸਕੂਲਾਂ ਵਿਚਲਿਆਂ ਮਿਡ ਡੇ ਮੀਲ ਵਰਕਰਾਂ ਦੀਆਂ ਮੰਗਾ ਤੇ ਵਿਚਾਰ ਵਟਾਂਦਰਾ ਕਰਨ ਲਈ ਕੀਤੀ ਗਈ ਇਕੱਤਰਤਾ

ਸਰਕਾਰੀ ਸਕੂਲਾਂ ਵਿਚਲਿਆਂ ਮਿਡ ਡੇ ਮੀਲ ਵਰਕਰਾਂ ਦੀਆਂ ਮੰਗਾ ਤੇ ਵਿਚਾਰ ਵਟਾਂਦਰਾ ਕਰਨ ਲਈ ਕੀਤੀ ਗਈ ਇਕੱਤਰਤਾ

ਸਰਕਾਰੀ ਸਕੂਲਾਂ ਵਿਚਲਿਆਂ ਮਿਡ ਡੇ ਮੀਲ ਵਰਕਰਾਂ ਦੀਆਂ ਮੰਗਾ ਤੇ ਵਿਚਾਰ ਵਟਾਂਦਰਾ ਕਰਨ ਲਈ ਕੀਤੀ ਗਈ ਇਕੱਤਰਤਾ
ਪਟਿਆਲਾ : ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਨਾਲ ਸਬੰਧਤ ਸਰਕਾਰੀ ਸਕੂਲਾਂ ਪਟਿਆਲਾ ਵਿਖੇ ਕੰਮ ਕਰਦੀਆਂ ਮਿਡਡੇਮੀਲ ਵਰਕਰਾਂ ਦੀ ਮੀਟਿੰਗ ਯੂਨੀਅਨ ਦਫਤਰ ਰਾਜਪੁਰਾ ਕਾਲੋਨੀ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਸਕੂਲਾਂ ਦੀ ਜਿਲਾ ਸਬ ਕਮੇਟੀ ਦੇ ਪ੍ਰਧਾਨ ਰਾਮ ਪ੍ਰਸ਼ਾਦ ਸਹੋਤਾ ਨੇ ਕੀਤੀ । ਮੀਟਿੰਗ ਵਿੱਚ “ਮਿਡ ਡੇ ਮੀਲ” ਵਰਕਰ ਜ਼ੋ ਕੇਂਦਰੀ ਸਕੀਮ ਅਧੀਨ ਕੰਮ ਕਰਦੀਆਂ ਹਨ, ਲਈ ਘੱਟੋ ਘੱਟ ਉਜਰਤਾ ਲਾਗੂ ਕਰਨ ਤੇ ਕਿਰਤ ਕਾਨੂੰਨਾਂ ਅਨੁਸਾਰ ਬਣਦੀਆਂ ਸਾਰੀਆਂ ਸਹੂਲਤਾਂ ਦੇਣ, ਵਰਦੀਆਂ ਦੇਣ, ਰਸੋਈ ਦਾ ਕੰਮ ਕਰਨ ਸਮੇਂ ਕੋਈ ਵੀ ਅਣ ਸੁਖਾਵਾਂ ਘਟਨਾ ਵਾਪਰ ਜਾਂਦੀ ਹੈ ਤਾਂ ਉਸ ਹਾਲਤ ਵਿੱਚ ਬਣਦਾ ਢੁੱਕਵਾ ਮੁਆਵਜਾ ਦੇਣ, ਕੰਮ ਦਾ ਸਮਾਂ ਨਿਸ਼ਚਿਤ ਕਰਨ ਆਦਿ ਮੰਗ ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਮੀਟਿੰਗ ਵਿੱਚ ਪੰਜਾਬ ਦੇ ਤਕਰੀਬਨ 8 ਹਜਾਰ ਸਰਕਾਰੀ ਸਕੂਲਾਂ ਵਿੱਚ ਸਫਾਈ ਸੇਵਕ 3 ਰੁਪਏ ਤੇ ਚੌਕੀਦਾਰ 5 ਰੁਪਏ ਤੇ ਆਪ ਸਰਕਾਰ ਰੱਖਣ ਦੇ ਫੈਸਲੇ ਮੁੜ ਰਵਿਯੂ ਕਰਕੇ ਘੱਟੋਘੱਟ ਉਜਰਤਾ ਦੇ ਘੇਰੇ ਵਿੱਚ ਲਿਆਉਣ ਦੀ ਮੰਗ ਵੀ ਕੀਤੀ ਗਈ। ਮੀਟਿੰਗ ਨੇ ਮਿਤੀ 8125 ਨੂੰ ਇੱਕ ਧਰਨਾ ਜਿਲਾ ਸਿੱਖਿਆ ਅਫਸਰ ਦਫਤਰ ਵਿਖੇ ਦੇਣ ਦਾ ਫੈਸਲਾ ਕੀਤਾ ਗਿਆ । ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਜਿਲਾ ਸੀਨੀਅਰ ਮੀਤ ਪ੍ਰਧਾਨ, ਸ਼ਿਵ ਚਰਨ, ਦਫਤਰ ਸਕੱਤਰ ਸਤਿਨਰਾਇਣ ਗੋਨੀ, ਓਮ ਪ੍ਰਕਾਸ਼, ਰਾਜਿੰਦਰ ਕੁਮਾਰ, ਧਰਮਿੰਦਰ ਸਿੰਘ, ਸਤਿਨਰਾਇਣ ਗੋਨੀ, ਮੰਜੂ ਰਾਣੀ, ਰੀਨਾ ਰਾਣੀ, ਸਵਿਤਰੀ ਦੇਵੀ, ਸੰਦੀਪ ਕੌਰ ਆਦਿ ਆਗੂ ਹਾਜਰ ਸਨ।

Advertisement
Advertisement
Advertisement
Advertisement
Scroll to Top