Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 2:34 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਪੀ. ਡੀ. ਏ. ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਪੀ. ਡੀ. ਏ. ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਪੀ. ਡੀ. ਏ. ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ
-ਪੀ. ਡੀ. ਏ., ਨਗਰ ਨਿਗਮ, ਬਿਜਲੀ ਨਿਗਮ, ਡਰੇਨੇਜ ਤੇ ਹੋਰ ਵਿਭਾਗ ਆਪਸੀ ਤਾਲਮੇਲ ਨਾਲ ਸਾਰੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਪੂਰਾ ਕਰਨ
ਪਟਿਆਲਾ, 31 ਦਸੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪੀ. ਡੀ. ਏ. (ਪਟਿਆਲਾ ਵਿਕਾਸ ਅਥਾਰਟੀ) ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਪੀ. ਡੀ. ਏ., ਨਗਰ ਨਿਗਮ, ਬਿਜਲੀ ਨਿਗਮ, ਡਰੇਨੇਜ ਤੇ ਹੋਰ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਸਾਰੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਪੂਰਾ ਕਰਨ ਲਈ ਕਿਹਾ ।
ਡਿਪਟੀ ਕਮਿਸ਼ਨਰ ਨੇ ਪੀ. ਡੀ. ਏ. ਦੀਆਂ 7 ਵੱਖ-ਵੱਖ ਸਾਇਟਾਂ ਨਗਰ ਨਿਗਮ ਨੂੰ ਤਬਦੀਲ ਕਰਨ, ਹੈਰੀਟੇਜ ਸਟਰੀਟ, ਛੋਟੀ ਨਦੀ ਅਤੇ ਵੱਡੀ ਨਦੀ ਦੇ ਨਵੀਨੀਕਰਨ ਦੇ ਲੰਬਿਤ ਪਏ ਕੰਮਾਂ ਸਮੇਤ ਹੋਰ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਨਗਰ ਨਿਗਮ ਦੇ ਕਮਿਸ਼ਨਰ ਡਾ. ਰਜਤ ਓਬਰਾਏ, ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ, ਵਧੀਕ ਪ੍ਰਸ਼ਾਸਕ ਪੀ. ਡੀ. ਏ. ਜਸ਼ਨਪ੍ਰੀਤ ਕੌਰ ਗਿੱਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ । ਡਾ. ਪ੍ਰੀਤੀ ਯਾਦਵ ਨੇ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਕਾਲ ਕੰਪਲੈਕਸ ਨੇੜੇ ਅਮਰ ਆਸ਼ਰਮ, 15 ਏਕੜ ਸਾਈਟ (ਨੇੜੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ), 3.65 ਏਕੜ ਪੀ. ਆਰ. ਟੀ. ਸੀ. ਸਾਈਟ ਨਾਭਾ ਰੋਡ, 2.26 ਏਕੜ ਸਾਇਟ ਪਾਕੇਟ ਬੀ ਫੁਲਕੀਆਂ ਇਨਕਲੇਵ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਕਮਰਸ਼ੀਅਲ ਪਾਕੇਟ, ਫੁਲਕੀਆਂ ਇਨਕਲੇਵ, ਸ਼ੇਰ-ਏ-ਪੰਜਾਬ ਮਾਰਕੀਟ ਨੇੜੇ ਕਮਰਸ਼ੀਅਲ ਪਾਕੇਟ ਸਾਈਟਾਂ ਨਗਰ ਨਿਗਮ ਨੂੰ ਤਬਦੀਲ ਕਰਨ ਦੀ ਪ੍ਰਕ੍ਰਿਆ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਪੀ. ਡੀ. ਏ., ਨਗਰ ਨਿਗਮ, ਬਿਜਲੀ ਨਿਗਮ, ਡਰੇਨੇਜ ਤੇ ਹੋਰ ਵਿਭਾਗਾਂ ਨੂੰ ਕਿਹਾ ਕਿ ਸਾਰੇ ਕੰਮ ਆਪਸੀ ਤਾਲਮੇਲ ਕਰਦਿਆਂ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ । ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਹੈਰੀਟੇਜ ਸਟਰੀਟ ਦੇ ਲਮਕਦੇ ਮਸਲਿਆਂ ਦੀ ਸਮੀਖਿਆ ਕਰਦਿਆਂ ਪੀ. ਡੀ. ਏ., ਬਿਜਲੀ ਨਿਗਮ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਮੁਸ਼ਕਿਲ ਦੇ ਮੱਦੇਨਜ਼ਰ ਇਸ ਪ੍ਰਾਜੈਕਟ ਦੇ ਲਮਕਦੇ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨੂੰ ਤਰਜੀਹ ਦਿੱਤੀ ਜਾਵੇ । ਉਨ੍ਹਾਂ ਨੇ ਛੋਟੀ ਨਦੀ ਤੇ ਵੱਡੀ ਨਦੀ ਦੇ ਨਵੀਨੀਕਰਨ ਦੇ ਬਕਾਇਆ ਕੰਮਾਂ ਲਈ ਜੰਗਲਾਤ ਤੇ ਜੰਗਲੀ ਜੀਵ ਵਿਭਾਗਾਂ ਤੋਂ ਐਨ.ਓ.ਸੀ. ਲੈਣ ਲਈ ਲੋੜੀਂਦੀ ਪ੍ਰਕ੍ਰਿਆ ਤੁਰੰਤ ਮੁਕੰਮਲ ਕੀਤੀ ਜਾਵੇ । ਇਸ ਬੈਠਕ ਮੌਕੇ ਜੰਗਲੀ ਜੀਵ ਵਣ ਮੰਡਲ ਅਫ਼ਸਰ ਗੁਰਮਨਪ੍ਰੀਤ ਸਿੰਘ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨਿ ਸਿੰਘ, ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਪੀ. ਡੀ. ਏ., ਬਿਜਲੀ ਨਿਗਮ, ਸੀਵਰੇਜ ਬੋਰਡ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top