Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:45 am

+91 90915 01313 , +91 90916 01313

punjabbanni@gmail.com
punjabbani@yahoo.com

ਸਾਲ 2024: ਜੰਗਲਾਤ ਵਿਭਾਗ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਾਲ

ਸਾਲ 2024: ਜੰਗਲਾਤ ਵਿਭਾਗ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਾਲ

ਸਾਲ 2024: ਜੰਗਲਾਤ ਵਿਭਾਗ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਾਲ
ਰੁੱਖਾਂ ਦੀ ਰਾਖੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਮੰਤਰੀ ਮੰਡਲ ਵੱਲੋਂ ‘ਟ੍ਰੀ ਪ੍ਰੀਜ਼ਰਵੇਸ਼ਨ ਪਾਲਿਸੀ ਫਾਰ ਨਾਨ-ਫਾਰੈਸਟ ਗਵਰਨਮੈਂਟ ਐਂਡ ਪਬਲਿਕ ਲੈਂਡਜ਼-2024’ ਨੂੰ ਪ੍ਰਵਾਨਗੀ
ਛੱਤਬੀੜ ਚਿੜੀਆਘਰ ਵਿਖੇ ਦੇਸ਼ ਦੀ ਸਭ ਤੋਂ ਵੱਡੀ ਅਤੇ ਸਭ ਤੋਂ ਲੰਬੀ ਵਾਕ ਇਨ-ਏਵੀਅਰੀ ਦਾ ਕੀਤਾ ਗਿਆ ਉਦਘਾਟਨ
ਵਣ ਅਧੀਨ ਰਕਬੇ ਨੂੰ ਵਧਾਉਣ ਲਈ ਵੱਖ-ਵੱਖ ਸਕੀਮਾਂ ਤਹਿਤ 2.84 ਲੱਖ ਬੂਟੇ ਲਗਾਏ ਗਏ
ਚੰਡੀਗੜ੍ਹ, 31 ਦਸੰਬਰ : ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ । ਇਸ ਸਾਲ ਦੌਰਾਨ ਵੱਖ-ਵੱਖ ਸਕੀਮਾਂ ਜਿਵੇਂ ਕਿ ਸਟੇਟ ਅਥਾਰਟੀ ਕੈਂਪਾ ਅਤੇ ਹਰਿਆਲੀ ਪੰਜਾਬ ਮਿਸ਼ਨ ਤਹਿਤ 2.84 ਲੱਖ ਪੌਦੇ ਲਗਾਏ ਗਏ ਹਨ । ਇਸ ਤੋਂ ਇਲਾਵਾ 3153.33 ਹੈਕਟੇਅਰ ਰਕਬੇ ਨੂੰ ਜੰਗਲਾਂ ਅਧੀਨ ਲਿਆਂਦਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਗੈਰ-ਜੰਗਲਾਤ ਅਤੇ ਸਰਕਾਰੀ ਜ਼ਮੀਨਾਂ ਵਿੱਚ ਲਗਾਏ ਪੌਦਿਆਂ ਦੀ ਗੈਰ-ਕਾਨੂੰਨੀ ਕਟਾਈ ਨੂੰ ਰੋਕਣ ਦੇ ਨਾਲ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਕੈਬਨਿਟ ਵੱਲੋਂ ਵੱਲੋਂ ‘ਟ੍ਰੀ ਪ੍ਰੀਜ਼ਰਵੇਸ਼ਨ ਪਾਲਿਸੀ ਫਾਰ ਨਾਨ-ਫਾਰੈਸਟ ਗਵਰਨਮੈਂਟ ਐਂਡ ਪਬਲਿਕ ਲੈਂਡਜ਼-2024’ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ।

ਮੰਤਰੀ ਨੇ ਦੱਸਿਆ ਕਿ ਪ੍ਰਤੀ ਟਿਊਬਵੈੱਲ ਘੱਟੋ-ਘੱਟ 4 ਬੂਟੇ ਲਗਾਉਣ ਸਬੰਧੀ ਨੀਤੀ ਤਹਿਤ ਟਿਊਬਵੈੱਲਾਂ ‘ਤੇ 28.99 ਲੱਖ ਬੂਟੇ ਲਗਾਏ ਗਏ ਹਨ । ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਦੌਰਾਨ 46 ਪਵਿਤਰ ਵਣ ਅਤੇ 268 ਨਾਨਕ ਬਗੀਚੀਆਂ ਵੀ ਸਥਾਪਿਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਵਿਭਾਗ ਦੀਆਂ ਨਰਸਰੀਆਂ ਵਿੱਚ ਮਹਿਲਾ ਸਟਾਫ਼ ਮੈਂਬਰਾਂ ਲਈ 78 ਪਖਾਨੇ ਵੀ ਬਣਾਏ ਜਾ ਰਹੇ ਹਨ । ਕੈਬਨਿਟ ਮੰਤਰੀ ਨੇ ਦੱਸਿਆ ਕਿ 2030 ਤੱਕ ਜੰਗਲ ਅਧੀਨ ਰਕਬੇ ਨੂੰ 7.5 ਫੀਸਦ ਤੱਕ ਵਧਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਵੱਲੋਂ 792.88 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ । ਉਨ੍ਹਾਂ ਅੱਗੇ ਦੱਸਿਆ ਇਹ ਪ੍ਰਾਜੈਕਟ 5 ਸਾਲਾਂ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਇਸ ਨੂੰ ਸੂਬਾ ਸਰਕਾਰ ਵੱਲੋਂ ਜਾਪਾਨੀ ਇੰਟਰਨੈਸ਼ਨ ਕੋਆਪਰੇਸ਼ਨ ਏਜੰਸੀ (ਜੇ. ਆਈ. ਸੀ. ਏ.) ਦੇ ਸਹਿਯੋਗ ਨਾਲ ਨੇਪਰੇ ਚਾੜਿਆਂ ਜਾਵੇਗਾ ।

ਰੁਜ਼ਗਾਰ ਉਤਪਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਦੋ ਸਾਲਾਂ ਦੌਰਾਨ ਡਿਪਟੀ ਰੇਂਜਰ, ਫੋਰੈਸਟਰ, ਵਣ ਗਾਰਡ, ਕਲਰਕ ਆਦਿ ਕਾਡਰਾਂ ਵਿੱਚ 276 ਸਿੱਧੀਆਂ ਭਰਤੀਆਂ ਕੀਤੀਆਂ ਗਈਆਂ ਹਨ । ਜੰਗਲੀ ਜੀਵ ਸੁਰੱਖਿਆ ਵਿਭਾਗ ਦੀਆਂ ਪ੍ਰਗਤੀਆਂ ਬਾਰੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਛੱਤਬੀੜ ਚਿੜੀਆਘਰ ਵਿੱਚ ਦੇਸ਼ ਦੀ ਸਭ ਤੋਂ ਵੱਡੀ ਅਤੇ ਸਭ ਤੋਂ ਲੰਬੀ ਵਾਕ ਇਨ-ਏਵੀਏਰੀ ਦਾ ਉਦਘਾਟਨ ਕੀਤਾ ਗਿਆ ਹੈ । ਇਸ ਦੇ ਨਾਲ ਹੀ ਚਿੜੀਆਘਰ ਵਿਖੇ ਇੱਕ ਅਤਿ ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਿਤ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਤਰਜੀਹੀ ਆਧਾਰ ‘ਤੇ ਵਿਕਸਤ ਕਰਨ ਲਈ ਪੰਜਾਬ ਦੇ 5 ਵੈਟਲੈਂਡਜ਼- ਹਰੀਕੇ, ਰੋਪੜ, ਕਾਂਝਲੀ, ਕੇਸ਼ੋਪੁਰ ਅਤੇ ਨੰਗਲ ਦੀ ਪਛਾਣ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਵੱਖ-ਵੱਖ ਚਿੜੀਆਘਰਾਂ ਅਤੇ ਜੰਗਲੀ ਜੀਵਾਂ ਰੱਖਾਂ ਦੇ ਸਰਵਪੱਖੀ ਵਿਕਾਸ ਲਈ 25.29 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ।

Advertisement
Advertisement
Advertisement
Advertisement
Scroll to Top