ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ

ਦੁਆਰਾ: News ਪ੍ਰਕਾਸ਼ਿਤ :Tuesday, 04 July, 2023, 07:40 PM

ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ
ਪੰਜਾਬ–ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ (Sunil Jakhar BJP president) ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੱਲ੍ਹ ਅਸ਼ਵਨੀ ਸ਼ਰਮਾ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਖਬਰ ਆਈ ਸੀ, ਹਾਲਾਂਕਿ ਬਾਅਦ ਵਿਚ ਸ਼ਰਮਾ ਨੇ ਇਨ੍ਹਾਂ ਖਬਰਾਂ ਦਾ ਖੰਡਨ ਕਰ ਦਿੱਤਾ ਸੀ। ਹੁਣ ਹਾਈਕਮਾਨ ਨੇ ਸੁਨੀਲ ਜਾਖੜ ਨੂੰ ਇਹ ਅਹੁਦਾ ਸੌਂਪ ਦਿੱਤਾ ਹੈ।
ਦੱਸ ਦਈਏ ਕਿ ਜਾਖੜ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।ਜਾਖੜ ਕਾਂਗਰਸ ‘ਚ ਰਹਿੰਦੇ ਹੋਏ ਦੋ ਵਾਰ ਵਿਧਾਇਕ, ਇਕ ਵਾਰ ਲੋਕ ਸਭਾ ਦੇ ਮੈਂਬਰ ਤੇ ਪ੍ਰਧਾਨ ਦੀ ਕਮਾਨ ਸੰਭਾਲ ਚੁੱਕੇ ਹਨ। ਜਾਖੜ ਪਰਿਵਾਰ ਦੋ ਸਿਆਸੀ ਪਾਰਟੀਆਂ ਨਾਲ ਜੁੜਿਆ ਹੋਇਆ ਹੈ। ਸੁਨੀਲ ਜਾਖੜ ਬੀਜੇਪੀ ਵਿੱਚ ਹਨ ਤਾਂ ਉਨ੍ਹਾਂ ਦਾ ਭਤੀਜਾ ਸੰਦੀਪ ਜਾਖੜ ਕਾਂਗਰਸ ਦਾ ਅਬੋਹਰ ਤੋਂ ਵਿਧਾਇਕ ਹੈ।