Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 3:14 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਕੌਂਸਲ ਦੀ ਸਾਂਝੀ ਟੀਮ ਨੇ ਚਲਾਇਆ ਚੈਕਿੰਗ ਅਭਿਆਨ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਕੌਂਸਲ ਦੀ ਸਾਂਝੀ ਟੀਮ ਨੇ ਚਲਾਇਆ ਚੈਕਿੰਗ ਅਭਿਆਨ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਕੌਂਸਲ ਦੀ ਸਾਂਝੀ ਟੀਮ ਨੇ ਚਲਾਇਆ ਚੈਕਿੰਗ ਅਭਿਆਨ
ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲੇ ਦੁਕਾਨਦਾਰਾਂ ਦੇ 3 ਚਲਾਨ ਕੱਟੇ, 15 ਕਿਲੋ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ
ਸੰਗਰੂਰ, 3 ਜਨਵਰੀ : ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਨਗਰ ਕੌਂਸਲ ਸੰਗਰੂਰ ਦੇ ਸਹਿਯੋਗ ਨਾਲ ਸਿੰਗਲ ਯੂਜ਼ ਪਲਾਸਟਿਕ, ਪਲਾਸਟਿਕ ਕੈਰੀ ਬੈਗ ਤੇ ਚਾਈਨਾ ਡੋਰ ਨੂੰ ਵੇਚਣ ਵਾਲਿਆਂ ਵਿਰੁੱਧ ਅੱਜ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਸਾਂਝਾ ਚੈਕਿੰਗ ਅਭਿਆਨ ਚਲਾਇਆ ਗਿਆ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਗੁਨੀਤ ਸੇਠੀ ਦੀ ਨਿਗਰਾਨੀ ਅਤੇ ਐਸ. ਡੀ. ਓ. ਅਮਨਦੀਪ ਸਿੰਘ ਤੇ ਕਾਰਜਸਾਧਕ ਅਫ਼ਸਰ ਮੋਹਿਤ ਸ਼ਰਮਾ ਦੀ ਅਗਵਾਈ ਵਿੱਚ ਗਠਿਤ ਟੀਮ ਵੱਲੋਂ ਵੱਖ-ਵੱਖ ਬਜ਼ਾਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 15 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ ਕਰਦਿਆਂ 3 ਚਲਾਨ ਕੱਟੇ ਗਏ ਅਤੇ ਦੁਕਾਨਦਾਰਾਂ ਨੂੰ ਚਾਇਨਾ ਡੋਰ ਨਾ ਵੇਚਣ ਲਈ ਵੀ ਜਾਗਰੂਕ ਕੀਤਾ ਗਿਆ । ਇਸ ਮੌਕੇ ਸੁਪਰਡੈਂਟ ਜਸਵੀਰ ਸਿੰਘ, ਮੇਟ ਰਾਜੇਸ਼ ਕੁਮਾਰ , ਡਰਾਈਵਰ ਗੁਰਪਿਆਰ ਸਿੰਘ, ਅਜੇ , ਪਰਕਾਸ਼ ਸਿੰਘ, ਮੋਟਿਵੇਟਰ ਰਵੀ ਕੁਮਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤੇ ਪੈਂਫਲਟ ਵੰਡੇ ਗਏ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ. ਡੀ. ਓ. ਅਮਨਦੀਪ ਸਿੰਘ ਨੇ ਕਿਹਾ ਕਿ ਚਾਈਨਾ ਡੋਰ ਦਾ ਭੰਡਾਰ ਕਰਨ ਵਾਲਿਆਂ ਤੇ ਵੇਚਣ ਵਾਲਿਆਂ ’ਤੇ ਪਾਬੰਦੀ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਹਿਲਾਂ ਹੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹੋਏ ਹਨ । ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਦੂਸ਼ਣ-ਮੁਕਤ ਮਾਹੌਲ ਸਿਰਜਣ ਲਈ ਸਹਿਯੋਗ ਦੇਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ । ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top