Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 3:14 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਲਜ ਵਿਦਿਆਰਥੀਆਂ ਵੱਲੋਂ ਡਾ. ਰਾਜਵੰਤ ਕੌਰ ਪੰਜਾਬੀ ਨਾਲ ਰੂਬਰੂ ਅਤੇ ਨਿੱਜੀ ਲਾਇਬ੍ਰੇਰੀ ਦਾ ਦੌਰਾ

ਕਾਲਜ ਵਿਦਿਆਰਥੀਆਂ ਵੱਲੋਂ ਡਾ. ਰਾਜਵੰਤ ਕੌਰ ਪੰਜਾਬੀ ਨਾਲ ਰੂਬਰੂ ਅਤੇ ਨਿੱਜੀ ਲਾਇਬ੍ਰੇਰੀ ਦਾ ਦੌਰਾ

ਕਾਲਜ ਵਿਦਿਆਰਥੀਆਂ ਵੱਲੋਂ ਡਾ. ਰਾਜਵੰਤ ਕੌਰ ਪੰਜਾਬੀ ਨਾਲ ਰੂਬਰੂ ਅਤੇ ਨਿੱਜੀ ਲਾਇਬ੍ਰੇਰੀ ਦਾ ਦੌਰਾ
ਪਟਿਆਲਾ : ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਦੀ ਪ੍ਰੇਰਣਾ ਨਾਲ ਪੋਸਟਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਮੁਖੀ ਡਾ. ਗੁਰਪ੍ਰੀਤ ਕੌਰ, ਅਸਿਸਟੈਂਟ ਪ੍ਰੋਫ਼ੈਸਰ ਡਾ. ਹਰਸਿਮਰਤ ਕੌਰ ਅਤੇ ਪ੍ਰੋ. ਜਗਤਾਰ ਸਿੰਘ ਦੀ ਅਗਵਾਈ ਵਿਚ ਐਮ. ਏ. ਵਿਦਿਆਰਥੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਅਤੇ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ‘ਪੰਜਾਬੀ ਦੇ ਗ੍ਰਹਿ ਵਿਖੇ ਉਹਨਾਂ ਦੀ ਨਿੱਜੀ ਲਾਇਬ੍ਰੇਰੀ ਦਾ ਦੌਰਾ ਕੀਤਾ ਗਿਆ । ਇਸ ਮੌਕੇ ਡਾ. ਰਾਜਵੰਤ ਕੌਰ ਪੰਜਾਬੀ ਅਤੇ ਉਹਨਾਂ ਦੇ ਜੀਵਨ ਸਾਥੀ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਤੇ ਸਾਹਿਤ ਅਕਾਦਮੀ ਐਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ ਨੇ ਵਿਦਿਆਰਥੀਆਂ ਨਾਲ ਆਪਣੇ ਨਿੱਜੀ ਅਨੁਭਵ ਅਨੁਭਵ ਸਾਂਝੇ ਕੀਤੇ । ਡਾ. ਪੰਜਾਬੀ ਅਤੇ ਡਾ. ਆਸ਼ਟ ਨੇ ਆਪਣੀਆਂ ਹੁਣ ਤੱਕ ਵੱਖ ਵੱਖ ਅਖ਼ਬਾਰਾਂ ਪੱਤ੍ਰਿਕਾਵਾਂ ਵਿਚ ਛਪੀਆਂ ਰਚਨਾਵਾਂ ਅਤੇ ਰਚਨਾ—ਪ੍ਰਕਿਰਿਆ ਬਾਰੇ ਚਾਨਣਾ ਪਾਇਆ । ਵਿਦਿਆਰਥੀਆਂ ਨੇ ਲੇਖਕ—ਦੰਪਤੀ ਦੀ ਨਿੱਜੀ ਲਾਇਬ੍ਰੇਰੀ ਵਿਚੋਂ ਅੱਧੀ ਸਦੀ ਤੋਂ ਪਹਿਲਾਂ ਦੇ ਸਾਂਭੇ ਹੋਏ ਪੰਜਾਬੀ ਰਿਸਾਲੇ, ਪੁਸਤਕਾਂ, ਅਖ਼ਬਾਰਾਂ ਤੋਂ ਇਲਾਵਾ ਆਪਣੀਆਂ ਸਕੂਲੀ ਪੁਸਤਕਾਂ—ਕਾਪੀਆਂ, ਪ੍ਰਸ਼ਨ ਪੱਤਰ ਅਤੇ ਵੱਖ—ਵੱਖ ਵਿਦਵਾਨਾਂ ਦੀਆਂ ਹੱਥਲਿਖਤਾਂ, ਦਸਤਾਵੇਜ਼, ਖ਼ਤ—ਪੱਤਰ ਅਤੇ ਤਸਵੀਰਾਂ ਆਦਿ ਸਮਗਰੀ ਗਹੁ ਨਾਲ ਵਾਚੀ । ਉਹਨਾਂ ਨੇ ਆਪਣੀ ਜਿਗਿਆਸਾ ਨੂੰ ਸ਼ਾਂਤ ਕਰਨ ਲਈ ਦੰਪਤੀ ਕਲਮਕਾਰ ਨਾਲ ਸੰਵਾਦ ਰਚਾ ਕੇ ਆਪਣੇ ਸੁਪਨੇ ਸਾਂਝੇ ਕੀਤੇ । ਡਾ. ਰਾਜਵੰਤ ਕੌਰ ਪੰਜਾਬੀ ਅਤੇ ਡਾ. ਆਸ਼ਟ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਆਪਣੇ ਸੰਘਰਸ਼ ਭਰੇ ਜੀਵਨ, ਦੇਸਾਂ—ਵਿਦੇਸਾਂ ਵਿਚ ਪ੍ਰਕਾਸ਼ਿਤ ਸਾਹਿਤ ਅਤੇ ਕੌਮੀ—ਕੌਮਾਂਤਰੀ ਅਤੇ ਰਾਜ ਪੱਧਰੀ ਪ੍ਰਾਪਤੀਆਂ ਬਾਰੇ ਵਿਸਤ੍ਰਿਤ ਚਰਚਾ ਕੀਤੀ । ਉਹਨਾਂ ਨੇ ਵਿਦਿਆਰਥੀਆਂ ਨਾਲ ਮਾਤ ਭਾਸ਼ਾ ਦੇ ਮਹੱਤਵ, ਚੜ੍ਹਦੇ ਲਹਿੰਦੇ ਪੰਜਾਬ ਵਿਚ ਪੰਜਾਬੀ ਭਾਸ਼ਾ ਦੀ ਸਥਿਤੀ ਅਤੇ ਚੁਣੌਤੀਆਂ ਬਾਰੇ ਵੀ ਗੱਲਬਾਤ ਕੀਤੀ । ਪੁਆਧ ਇਲਾਕੇ ਦੇ ਵਿਦਿਆਰਥੀਆਂ ਲਈ ਇਹ ਆਪਣੀ ਕਿਸਮ ਦਾ ਪਹਿਲਾ ਪ੍ਰੇਰਣਾਦਾਇਕ ਵਿਦਿਅਕ ਟੂਰ ਸੀ । ਇਸ ਮੌਕੇ ਚਿਤਕਾਰਾ ਯੂਨੀਵਰਸਿਟੀ ਦੇ ਅਸਿਸਟੈਂਟ ਪ੍ਰੋਫ਼ੈਸਰ ਅਤੇ ਯੰਗ ਸਾਇੰਟਿਸਟ ਐਵਾਰਡੀ ਡਾ. ਰਵੀਦਰਸ਼ਦੀਪ ਕੌਰ ਨੇ ਵੀ ਸੰਬੋਧਨ ਕੀਤਾ । ਅੰਤ ਵਿਚ ਕਾਲਜ ਦੇ ਤਿੰਨੇ ਅਧਿਆਪਕਾਂ ਨੇ ਇਸ ਦੌਰੇ ਦੇ ਅਨੁਭਵ ਸਾਂਝੇ ਕਰਨ ਉਪਰੰਤ ਡਾ. ‘ਪੰਜਾਬੀ’ ਅਤੇ ਡਾ. ‘ਆਸ਼ਟ ਦੀ ਪ੍ਰਾਹੁਣਚਾਰੀ ਲਈ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top