Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 2:17 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਦੀ ਹੋਈ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਹੱਤਿਆ ਕਾਂਡ ਮਾਮਲੇ ਵਿਚ ਐਂਟਰੀ

ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਦੀ ਹੋਈ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਹੱਤਿਆ ਕਾਂਡ ਮਾਮਲੇ ਵਿਚ ਐਂਟਰੀ

ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਦੀ ਹੋਈ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਹੱਤਿਆ ਕਾਂਡ ਮਾਮਲੇ ਵਿਚ ਐਂਟਰੀ
ਕੋਟਕਪੁਰਾ : ਸਾਲ 2022 ਦੇ ਨਵੰਬਰ ਮਹੀਨੇ ਵਿਚ ਕੋਟਕਪੁਰਾ ਵਿਖੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉਰਫ਼ ਰਾਜੂ ਦੀ ਕੁਝ ਮੋਟਰਸਾਈਕਲ ਸਵਾਰਾਂ ਵੱਲੋਂ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੀ ਜਿੰਮੇਦਾਰੀ ਲਾਰੈਂਸ ਗਰੁੱਪ ਦੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਈ ਗਈ ਸੀ । ਦੱਸਣਯੋਗ ਹੈ ਕਿ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਮਾਮਲਿਆਂ ਨਾਲ ਜੁੜੇ ਕੇਸਾਂ ’ਚ ਨਾਮਜ਼ਦ ਸੀ । ਇਸ ਹੱਤਿਆ ਕਾਂਡ ਮਾਮਲੇ ’ਚ ਪੁਲਿਸ ਵੱਲੋਂ 16 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਜਿਨ੍ਹਾਂ ’ਚ ਦੋ ਨਾਬਾਲਿਗ ਦੱਸੇ ਜਾ ਰਹੇ ਹਨ ਅਤੇ ਸਾਰੇ ਅਰੋਪੀਆਂ ਖਿਲਾਫ਼ ਅਦਾਲਤ ’ਚ ਚਲਾਨ ਪੇਸ਼ ਕਰ ਸੁਣਵਾਈ ਜਾਰੀ ਹੈ ਪਰ ਅੱਜ ਇਸ ਮਾਮਲੇ ’ਚ ਨਵਾਂ ਮੋੜ ਆਇਆ, ਜਦੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਫ਼ਰੀਦਕੋਟ ਅਦਾਲਤ ’ਚ ਇੱਕ ਅਰਜ਼ੀ ਦਾਇਰ ਕੀਤੀ ਗਈ । ਜਿਸ ਤਹਿਤ ਇਸ ਕੇਸ ਨੂੰ ਪੰਜਾਬ ਤੋਂ ਬਾਹਰ ਐਨ. ਆਈ. ਏ. ਸਪੈਸ਼ਲ ਕੋਰਟ ਦਿੱਲੀ ਕੋਲ ਟਰਾਂਸਫ਼ਰ ਕਰਕੇ ਜਾਂਚ ਐਨ. ਆਈ. ਏ. ਵੱਲੋਂ ਕਰਨ ਦੀ ਮੰਗ ਕੀਤੀ ਗਈ ਕਿਉਂਕਿ ਮਾਮਲਾ ਲਾਰੈਂਸ ਗਰੁੱਪ ਦੇ ਗੈਂਗਸਟਰਾਂ ਨਾਲ ਜੁੜਿਆ ਹੋਣ ਕਾਰਨ ਹੋਰ ਕੇਸਾਂ ਦੀ ਜਾਂਚ ਐਨ. ਆਈ. ਏ. ਵੱਲੋਂ ਕੀਤੇ ਜਾਣ ਕਾਰਨ ਸਬੰਧਤ ਗੈਂਗਸਟਰਾਂ ਦਾ ਨਾਮ ਆਉਣ ਦੇ ਚੱਲਦੇ ਇਸ ਕੇਸ ਦੀ ਜਾਂਚ ਵੀ ਐਨ. ਆਈ. ਏ. ਵੱਲੋਂ ਕਰਨ ਦੀ ਮੰਗ ਰੱਖੀ, ਜਿਸ ਤਹਿਤ ਇੱਕ ਕੇਸ ਦਾ ਹਵਾਲਾ ਦਿੰਦੇ ਹੋਏ ਗੈਂਗਸਟਰ ਕਾਲਾ ਜਠੇਰੀ ਜਿਸ ’ਤੇ ਦੋਸ਼ ਲਗਾਏ ਕੇ ਇਸ ਹੱਤਿਆ ਕਾਂਡ ਲਈ ਕਾਲਾ ਜਠੇਰੀ ਗੈਂਗਸਟਰ ਵੱਲੋਂ ਸ਼ੂਟਰ ਮੁਹੱਈਆ ਕਰਵਾਏ ਗਏ ਸਨ, ਜਿਸ ਕਰ ਕੇ ਇਸ ਕੇਸ ਦੀ ਜਾਂਚ ਵੀ ਐਨ. ਆਈ. ਏ. ਵੱਲੋਂ ਹੋਣੀ ਚਾਹੀਦੀ ਹੈ। ਹੁਣ ਇਸ ਅਰਜ਼ੀ ਸਬੰਧੀ ਅਗਲੀ ਸੁਣਵਾਈ 15 ਜਨਵਰੀ ਨੂੰ ਹੋਵੇਗੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੱਤਿਆ ਕਾਂਡ ਦੇ ਅਰੋਪੀਆਂ ਦੇ ਵਕੀਲ ਮਨਦੀਪ ਚਾਨਣਾ ਨੇ ਦੱਸਿਆ ਕਿ ਅੱਜ ਜੋ ਐਨ. ਆਈ. ਏ. ਵੱਲੋਂ ਅਰਜ਼ੀ ਦਾਇਰ ਕੀਤੀ ਗਈ ਹੈ ਉਸ ਦਾ ਕੋਈ ਅਧਾਰ ਨਹੀਂ ਕਿਉਂਕਿ ਇਸ ਮਾਮਲੇ ਦੀ ਜਾਂਚ ਲੋਕਲ ਪੁਲਸ ਕਰ ਚੁੱਕੀ ਹੈ ਅਤੇ ਮੁਲਜ਼ਮਾਂ ਦੇ ਬਿਆਨ ਵੀ ਦਰਜ ਹੋ ਚੁਕੇ ਹਨ, ਜੇਕਰ ਐਨ. ਆਈ. ਏ. ਨੂੰ ਕਿਸੇ ਕਿਸਮ ਦੀ ਜਾਣਕਾਰੀ ਚਾਹੀਦੀ ਹੈ ਤਾਂ ਉਹ ਅਦਾਲਤ ਤੋਂ ਲਈ ਜਾ ਸਕਦੀ ਅਤੇ ਦੂਜੇ ਪਾਸੇ ਇੱਕ ਸੂਬੇ ਤੋਂ ਦੂਜੇ ਸੂਬੇ ’ਚ ਕੇਸ ਟਰਾਂਸਫ਼ਰ ਕਰਨ ਦੇ ਅਧਿਕਾਰ ਸਿਰਫ ਸੁਪਰੀਮ ਕੋਰਟ ਕੋਲ ਹਨ। ਉਨ੍ਹਾਂ ਕਿਹਾ ਕੇ ਅਦਾਲਤ ਵੱਲੋਂ ਸਾਡੇ ਤੋਂ ਜਵਾਬ ਮੰਗਿਆ ਗਿਆ ਹੈ ਜੋ ਅਸੀਂ ਤਿਆਰ ਕਰ ਅਗਲੀ ਸੁਣਵਾਈ 15 ਜਨਵਰੀ ਨੂੰ ਅਦਾਲਤ ’ਚ ਆਪਣਾ ਪੱਖ ਪੇਸ਼ ਕਰਾਂਗੇ ਕੇ ਇਸ ਕੇਸ ਨੂੰ ਐਨ. ਆਈ. ਏ. ਨੂੰ ਟਰਾਂਸਫ਼ਰ ਨਹੀਂ ਕੀਤਾ ਜਾ ਸਕਦਾ ।

Advertisement
Advertisement
Advertisement
Advertisement
Scroll to Top