Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:20 am

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਆਈ. ਏ. ਨੇ ਕੀਤਾ ਦੁਬਈ ਤੋਂ ਪਰਤੇ ਮੁਹੰਮਦ ਸੱਜਾਦ ਆਲਮ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫਤਾਰ

ਐਨ. ਆਈ. ਏ. ਨੇ ਕੀਤਾ ਦੁਬਈ ਤੋਂ ਪਰਤੇ ਮੁਹੰਮਦ ਸੱਜਾਦ ਆਲਮ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫਤਾਰ

ਐਨ. ਆਈ. ਏ. ਨੇ ਕੀਤਾ ਦੁਬਈ ਤੋਂ ਪਰਤੇ ਮੁਹੰਮਦ ਸੱਜਾਦ ਆਲਮ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫਤਾਰ
ਨਵੀਂ ਦਿੱਲੀ : ਕੇਂਦਰੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) ਨੇ ਬੀਤੇ ਦਿਨੀਂ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਫੁਲਵਾੜੀ ਸ਼ਰੀਫ ਪਾਪੂਲਰ ਫਰੰਟ ਆਫ ਇੰਡੀਆ (ਪੀ. ਐਫ. ਆਈ.) ਮਾਮਲੇ `ਚ ਮੁੱਖ ਦੋਸ਼ੀ ਮੁਹੰਮਦ ਸੱਜਾਦ ਆਲਮ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਦੁਬਈ ਤੋਂ ਪਰਤਿਆ ਸੀ । ਦੱਸਣਯੋਗ ਹੈ ਕਿ ਮੁਹੰਮਦ ਸੱਜਾਦ ਆਲਮ ਨੂੰ ਉਕਤ ਮਾਮਲੇ ਵਿਚ ਮੁਲਜਮ ਤੌਰ ਤੇ 18ਵੇਂ ਨੰਬਰ ਤੇ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਉਕਤ ਮਾਮਲਾ ਵਿਚ ਪਟਨਾ ਦੀ ਐਨ. ਆਈ. ਏ. ਵਿਸ਼ੇਸ਼ ਅਦਾਲਤ ਨੇ ਬਿਹਾਰ ਦੇ ਪੂਰਬੀ ਚੰਪਾਰਨ ਜਿ਼ਲ੍ਹੇ ਦੇ ਵਾਸੀ ਮੁਹੰਮਦ ਸੱਜਾਦ ਆਲਮ ਖਿ਼ਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ ਤੇ ਇਸ ਤੋਂ ਇਲਾਵਾ ਉਸ ਵਿਰੁੱਧ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਐਨ. ਆਈ. ਏ. ਦੀ ਜਾਂਚ ਮੁਤਾਬਕ ਸੱਜਾਦ ਆਲਮ ਪਾਬੰਦੀਸ਼ੁਦਾ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ. ਐਫ ਆਈ.) ਦਾ ਸਿਖਲਾਈ ਪ੍ਰਾਪਤ ਮੈਂਬਰ ਹੈ ਤੇ ਉਹ ਬਿਹਾਰ ਵਿੱਚ ਪੀ. ਐਫ. ਆਈ. ਮੈਂਬਰਾਂ ਨੂੰ ਦੁਬਈ ਤੋਂ ਗੈਰ-ਕਾਨੂੰਨੀ ਢੰਗ ਨਾਲ ਫੰਡ ਟਰਾਂਸਫਰ ਕਰਨ ਵਿੱਚ ਸ਼ਾਮਲ ਸੀ । ਇਹ ਫੰਡ ਯੂ. ਏ. ਈ., ਕਰਨਾਟਕ ਅਤੇ ਕੇਰਲ ਵਿੱਚ ਮੌਜੂਦ ਸਿੰਡੀਕੇਟ ਰਾਹੀਂ ਭੇਜੇ ਗਏ ਸਨ ਅਤੇ ਪੀ. ਐਫ. ਆਈ. ਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵਰਤੇ ਗਏ ਸਨ ।

Advertisement
Advertisement
Advertisement
Advertisement
Scroll to Top