Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 6:18 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹਾਂ ਦਾ ਅਚਾਨਕ ਨਿਰੀਖਣ

ਦੁਆਰਾ: News ਪ੍ਰਕਾਸ਼ਿਤ :Tuesday, 04 July, 2023, 07:31 PM

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹਾਂ ਦਾ ਅਚਾਨਕ ਨਿਰੀਖਣ
ਪਟਿਆਲਾ, 4 ਜੁਲਾਈ:
ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰ ਚਹਿਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਜੇਲ੍ਹਾਂ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਪੁੱਛਿਆ। ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ, ਓਪਨ ਏਅਰ ਜੇਲ੍ਹ, ਨਾਭਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਸਿਹਤ ਵਿਭਾਗ ਅਤੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਕ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ 30 ਕੈਦੀਆਂ ਦਾ ਅੱਖਾਂ ਦੇ ਮਾਹਿਰ ਡਾਕਟਰ ਮਨਮੁਖ ਸਿੰਘ ਅਤੇ ਡਾਕਟਰ ਮਨਦੀਪ ਸਿੰਘ ਵੱਲੋਂ ਮੈਡੀਕਲ ਚੈਕ ਅੱਪ ਕੀਤਾ ਗਿਆ ।
ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਂਟੀ ਕੁਰੱਪਸ਼ਨ ਕ੍ਰਾਈਮ ਪਰੀਵੈਂਸ਼ਨ ਕਮਿਊਨਿਟੀ ਓਰੀਐਂਟਿਡ ਪੋਲਿਸਿੰਗ ਸੋਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਜੇਲ੍ਹ ਵਿੱਚ ਰਹਿੰਦੀਆਂ ਔਰਤ ਕੈਦੀਆਂ ਨੂੰ ਸਿਲਾਈ ਦੀ ਸਿਖਲਾਈ ਦੇਣ ਲਈ ਇੱਕ ਸਪੈਸ਼ਲ ਕੈਂਪ ਵੀ ਲਗਾਇਆ ਗਿਆ। ਤਾਂ ਜੋ ਜੇਲ੍ਹ ਵਿੱਚੋਂ ਰਿਹਾ ਹੋਣ ਤੋਂ ਬਾਅਦ ਉਹ ਸਿਲਾਈ ਦਾ ਕੰਮ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸਣ ਕਰ ਸਕਣ। ਇਸ ਸਿਖਲਾਈ ਕੈਂਪ ਵਿੱਚ ਲਗਭਗ 20 ਔਰਤ ਕੈਦੀਆਂ ਨੇ ਭਾਗ ਲਿਆ।



Scroll to Top