ਬੱਚਿਆਂ ਨੂੰ ਸੋਸ਼ਲ ਮੀਡੀਆ ਲਈ ਲੈਣੀ ਪਵੇਗੀ ਇਜਾਜ਼ਤ ਲਈ ਕੇਂਦਰ ਸਰਕਾਰ ਬਣਾਏਗੀ ਨਿਯਮ

ਬੱਚਿਆਂ ਨੂੰ ਸੋਸ਼ਲ ਮੀਡੀਆ ਲਈ ਲੈਣੀ ਪਵੇਗੀ ਇਜਾਜ਼ਤ ਲਈ ਕੇਂਦਰ ਸਰਕਾਰ ਬਣਾਏਗੀ ਨਿਯਮ
ਨਵੀਂ ਦਿੱਲੀ : ਕੇਂਦਰ ਸਰਕਾਰ ਵਲੋਂ ਬੱਚਿਆਂ ਅੰਦਰ ਸੋਸ਼ਲ ਮੀਡੀਆ ਦੀ ਵਧਦੀ ਜਾ ਰਹੀ ਆਦਤ ਦੇ ਚਲਦਿਆਂ ਆਉਣ ਵਾਲੇ ਸਮੇਂ ਵਿਚ ਨਵੇ਼ਂ ਨਿਯਮ ਲਿਆਉਣ ਤੇ ਕਾਰਜ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੇਕਰ 18 ਸਾਲ ਤੋਂ ਘੱਟ ਉਮਰ ਦਾ ਬੱਚਾ ਸੋਸ਼ਲ ਮੀਡੀਆ `ਤੇ ਆਪਣਾ ਖਾਤਾ ਖੋਲ੍ਹਣਾ ਚਾਹੁੰਦਾ ਹੈ ਤਾਂ ਉਸਨੂੰ ਹੁਣ ਆਪਣੇ ਮਾਤਾ-ਪਿਤਾ ਤੋਂ ਇਜਾਜ਼ਤ ਲੈਣੀ ਪਵੇਗੀ, ਜਿਸ ਲਈ ਕੇਂਦਰ ਸਰਕਾਰ ਜਲਦ ਹੀ ਇਸ ਸਬੰਧੀ ਨਵੇਂ ਨਿਯਮ ਲਿਆਉਣ ਵੱਲ ਫੋਰੀ ਤੌਰ ਤੇ ਕੰਮ ਪੁੱਟੇ ਜਾ ਰਹੇ ਹਨ।ਇਸ ਸਬੰਧੀ ਕੇਂਦਰ ਨੇ ਸ਼ੁੱਕਰਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪਰਸਨਲ ਡਿਜੀਟਲ ਡੇਟਾ ਪ੍ਰੋਟੈਕਸ਼ਨ ਐਕਟ (ਡੀ. ਪੀ. ਡੀ. ਪੀ.) ਦੇ ਡਰਾਫਟ ਨਿਯਮਾਂ ਲਈ ਲੋਕਾਂ ਤੋਂ
ਸੁਝਾਅ ਅਤੇ ਇਤਰਾਜ਼ ਮੰਗੇ ਹਨ।ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ, ਰੇਲਵੇ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ, ਅਸ਼ਵਨੀ ਵੈਸ਼ਨਵ ਨੇ ਟਵਿੱਟਰ `ਤੇ ਪੋਸਟ ਕੀਤਾ ਕਿ ਡੀ. ਪੀ. ਡੀ. ਪੀ. ਨਿਯਮਾਂ ਦਾ ਖਰੜਾ ਵਿਚਾਰ-ਵਟਾਂਦਰੇ ਲਈ ਖੁੱਲ੍ਹਾ ਹੈ, ਜਿਸ ਵਿੱਚ ਲੋਕਾਂ ਦੇ ਵਿਚਾਰ ਸ਼ਾਮਲ ਕੀਤੇ ਜਾਣਗੇ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਨਿਯਮਾਂ ਦੇ ਡਰਾਫਟ ਲਈ ਜਨਤਾ ਤੋਂ ਇਤਰਾਜ਼ ਅਤੇ ਸੁਝਾਅ ਮੰਗੇ ਗਏ ਹਨ। ਲੋਕਾਂ ਦਾ ਇਹ ਫੀਡਬੈਕ ਸਰਕਾਰ ਦੇ ਨਾਗਰਿਕ ਭਾਗੀਦਾਰੀ ਪਲੇਟਫਾਰਮ ਮਾਈ ਗੋਵਰਮੈਂਟ ਡਾਟ ਇਨ ਰਾਹੀਂ ਲਿਆ ਜਾਵੇਗਾ। ਫਿਰ 18 ਫਰਵਰੀ ਤੋਂ ਬਾਅਦ ਇਤਰਾਜ਼ਾਂ ਅਤੇ ਸੁਝਾਵਾਂ ’ਤੇ ਵਿਚਾਰ ਕੀਤਾ ਜਾਵੇਗਾ।
