ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਹੋਇਆ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦਾ ਕਤਲ

ਦੁਆਰਾ: Punjab Bani ਪ੍ਰਕਾਸ਼ਿਤ :Saturday, 04 January, 2025, 11:07 AM

ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਹੋਇਆ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦਾ ਕਤਲ
ਜਲੰਧਰ : ਪੰਜਾਬ ਦੇ ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਸਿ਼ਵਮ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ । ਘਟਨਾ ਤੋਂ ਬਾਅਦ ਰਾਮਾਮੰਡੀ ਥਾਣਾ ਪੁਲਿਸ ਘਟਨਾ ਵਾਲੀ ਥਾਂ `ਤੇ ਜਾਂਚ ਲਈ ਪਹੁੰਚ ਗਈ । ਸੂਤਰਾਂ ਮੁਤਾਬਕ ਇਹ ਘਟਨਾ ਲੰਮਾ ਪਿੰਡ ਨੇੜੇ ਵਾਪਰੀ । ਦੋਵੇਂ ਨੌਜਵਾਨ ਕਿਸੇ ਹੋਰ ਦੋਸਤ ਦੇ ਘਰ ਸੌਂ ਰਹੇ ਸਨ । ਇਸ ਦੌਰਾਨ ਦੋਸ਼ੀ ਮੰਨਾ ਵਾਸੀ ਮਿੱਠਾਪੁਰ ਆਇਆ ਅਤੇ ਉਸ ਨੇ ਸੌਂ ਰਹੇ ਦੋਸਤਾਂ `ਤੇ ਗੋਲੀਆਂ ਚਲਾ ਦਿੱਤੀਆਂ । ਮਰਨ ਵਾਲੇ ਦੋਵੇਂ ਨੌਜਵਾਨ ਥਾਣਾ ਡਵੀਜ਼ਨ ਨੰਬਰ-6 ਵਿੱਚ ਦਰਜ ਕੇਸ ਵਿੱਚ ਲੋੜੀਂਦੇ ਸਨ ।