ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਮਾਰੇ ਹਰਿਆਣਾ ਤੇ ਪੰਜਾਬ ਵਿੱਚ ਦੇ ਛਾਪੇ

ਦੁਆਰਾ: Punjab Bani ਪ੍ਰਕਾਸ਼ਿਤ :Saturday, 04 January, 2025, 01:38 PM

ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਮਾਰੇ ਹਰਿਆਣਾ ਤੇ ਪੰਜਾਬ ਵਿੱਚ ਦੇ ਛਾਪੇ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੋ ਵੱਖ ਵੱਖ ਸੂਬਿਆਂ ਵਿਚ ਕੇ਼ਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ (ਐਨ. ਐਚ. ਪੀ. ਸੀ.) ਦੇ ਸਾਬਕਾ ਚੀਫ਼ ਜਨਰਲ ਮੈਨੇਜਰ (ਸੀ. ਜੀ. ਐਮ.) ਹਰਜੀਤ ਸਿੰਘ ਪੁਰੀ ਅਤੇ ਉਨ੍ਹਾਂ ਦੀ ਪਤਨੀ ਅਰਵਿੰਦਰਜੀਤ ਕੌਰ ਦੀ 47 ਲੱਖ ਰੁਪਏ ਦੀ ਜਾਇਦਾਦ ਅਸਥਾਈ ਤੌਰ `ਤੇ ਜ਼ਬਤ ਕਰ ਲਈ ਹੈ । ਜ਼ਬਤ ਕੀਤੀਆਂ ਜਾਇਦਾਦਾਂ ਹਰਿਆਣਾ ਦੇ ਫਰੀਦਾਬਾਦ ਅਤੇ ਪੰਜਾਬ ਦੇ ਲੁਧਿਆਣਾ ਵਿੱਚ ਹਨ, ਜੋ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨਾਲ ਜੁੜੀਆਂ ਹੋਈਆਂ ਹਨ । ਕੇਂਦਰੀ ਏਜੰਸੀ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਸੀ. ਬੀ. ਆਈ. ਵੱਲੋਂ ਦਰਜ ਐਫ. ਆਈ. ਆਰ. ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।