Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 5:17 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਫੀਲਡ ਅਫਸਰ ਨੇ ਐਸ. ਡੀ. ਐਮਜ਼ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ- ਕਿਹਾ, ਲੰਬਿਤ ਕੇਸਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ

ਮੁੱਖ ਮੰਤਰੀ ਫੀਲਡ ਅਫਸਰ ਨੇ ਐਸ. ਡੀ. ਐਮਜ਼ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ- ਕਿਹਾ, ਲੰਬਿਤ ਕੇਸਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ

ਮੁੱਖ ਮੰਤਰੀ ਫੀਲਡ ਅਫਸਰ ਨੇ ਐਸ. ਡੀ. ਐਮਜ਼ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ- ਕਿਹਾ, ਲੰਬਿਤ ਕੇਸਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ
ਪਟਿਆਲਾ 9, ਜਨਵਰੀ : ਮੁੱਖ ਮੰਤਰੀ ਫੀਲਡ ਅਫਸਰ, ਡਾ. ਨਵਜੋਤ ਸ਼ਰਮਾ ਨੇ ਅੱਜ ਇੱਥੇ ਐਸ. ਡੀ. ਐਮਜ਼. ਅਤੇ ਮਾਲ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮਹੀਨਾਵਾਰ ਬੈਠਕ ਕੀਤੀ । ਉਹਨਾਂ ਬੈਠਕ ਦੌਰਾਨ ਲੰਬਿਤ ਕੇਸਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ । ਉਹਨਾਂ ਕਿਹਾ ਕਿ ਲੰਬਿਤ ਕੇਸਾਂ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਜਲਦ ਤੋ ਜਲਦ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ । ਉਹਨਾਂ ਸਮੂਹ ਸੀ. ਆਰ. ਓਜ਼ ਅਤੇ ਏ. ਐਸ. ਐਮÍ ਨੂੰ ਇੰਤਕਾਲਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਆਦੇਸ਼ ਵੀ ਦਿੱਤੇ । ਮੀਟਿੰਗ ਦੌਰਾਨ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਪ੍ਰਾਈਵੇਟ ਪਾਰਟੀਸ਼ਨ ਸਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਹਦਾਇਤ ਕੀਤੀ ਗਈ ਤਾਂ ਜੋ ਆਮ ਲੋਕਾਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਇਸ ਸਹੂਲਤ ਦਾ ਲਾਭ ਮਿਲ ਸਕੇ । ਇਸ ਤੋ ਇਲਾਵਾ ਤਹਿਸੀਲ ਅਤੇ ਸਬ ਤਹਿਸੀਲ ਪੱਧਰ ਤੇ ਪ੍ਰਾਈਵੇਟ ਪਾਰਟੀਸ਼ਨ ਸਬੰਧੀ ਆਨ ਲਾਈਨ ਅਪਲਾਈ ਕਰਨ ਦੀ ਪ੍ਰਕਿ੍ਰਆ ਬਾਰੇ ਮਦਦ ਦੇਣ ਲਈ ਫਰਦ ਕੇਂਦਰ ਤੇ ਤਾਇਨਾਤ ਏ. ਐਸ. ਐਮਜ਼ ਨੂੰ ਹਦਾਇਤਾਂ ਜਾਰੀ ਕਰਨ ਲਈ ਸਮੂਹ ਸੀ. ਆਰ. ਓਜ਼. ਨੂੰ ਕਿਹਾ ਗਿਆ । ਮੁੱਖ ਮੰਤਰੀ ਫੀਲਡ ਅਫਸਰ ਵੱਲੋਂ ਸਮੂਹ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਪੈਡਿੰਗ ਪਏ ਕਬਜ਼ਾ ਵਾਰੰਟਾ ਨੂੰ ਐਗਜ਼ੀਕਿਊਟ ਕਰਵਾ ਕੇ ਜ਼ਮੀਨ ਦਾ ਕਬਜਾ ਸਬੰਧਤ ਗ੍ਰਾਮ ਪੰਚਾਇਤਾਂ ਨੂੰ ਦਿੱਤਾ ਜਾਵੇ ਤਾਂ ਜੋ ਇਸ ਰਕਬੇ ਨੂੰ ਬੋਲੀ ਤੇ ਦੇ ਕੇ ਗ੍ਰਾਮ ਪੰਚਾਇਤਾਂ ਦੀ ਆਮਦਨ ਵੱਧ ਸਕੇ । ਮੀਟਿੰਗ ਵਿੱਚ ਐਸ. ਡੀ. ਐਮ. ਨਾਭਾ ਇਸਮਿਤ ਵਿਜੇ ਸਿੰਘ, ਐਸ. ਡੀ. ਐਮ. ਦੁਧਨਸਾਧਾਂ ਕਿ੍ਰਪਾਲਵੀਰ ਸਿੰਘ ਅਤੇ ਐਸ. ਡੀ. ਐਮ. ਸਮਾਣਾ ਤਰਸੇਮ ਚੰਦ ਅਤੇ ਜ਼ਿਲਾ ਮਾਲ ਅਫਸਰ ਨਵਦੀਪ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top