Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 5:20 am

+91 90915 01313 , +91 90916 01313

punjabbanni@gmail.com
punjabbani@yahoo.com

ਪਲਾਸਟਿਕ ਲਿਫਾਫੇ ਅਤੇ ਸਿੰਗਲ-ਯੂਜ਼-ਪਲਾਸਟਿਕ ਦੀ ਥਾਂ ਕੱਚ ,ਜੂਟ ਆਦਿ ਦੀ ਵਰਤੋਂ ਕੀਤੀ ਜਾਵੇ : ਇਸ਼ਾ ਸਿੰਗਲ

ਪਲਾਸਟਿਕ ਲਿਫਾਫੇ ਅਤੇ ਸਿੰਗਲ-ਯੂਜ਼-ਪਲਾਸਟਿਕ ਦੀ ਥਾਂ ਕੱਚ ,ਜੂਟ ਆਦਿ ਦੀ ਵਰਤੋਂ ਕੀਤੀ ਜਾਵੇ : ਇਸ਼ਾ ਸਿੰਗਲ

ਪਲਾਸਟਿਕ ਲਿਫਾਫੇ ਅਤੇ ਸਿੰਗਲ-ਯੂਜ਼-ਪਲਾਸਟਿਕ ਦੀ ਥਾਂ ਕੱਚ ,ਜੂਟ ਆਦਿ ਦੀ ਵਰਤੋਂ ਕੀਤੀ ਜਾਵੇ : ਇਸ਼ਾ ਸਿੰਗਲ
ਪਲਾਸਟਿਕ ਦੀਆਂ ਵਸਤਾਂ ਜਿੱਥੇ ਵਾਤਾਵਰਨ ਨੂੰ ਹਾਨੀ ਪਹੁੰਚਾਂਊਂਦੀਆਂ ਹਨ, ਉਥੇ ਮਨੂੱਖੀ ਸਿਹਤ ਅਤੇ ਜਾਨਵਰਾਂ ਲਈ ਵੀ ਘਾਤਕ : ਏ. ਡੀ. ਸੀ.
ਪਟਿਆਲਾ 9 ਨਵੰਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਨੂੰ ਪਲਾਸਿਟਿਕ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ ਹੈ ਅਤੇ ਸਾਨੂੰ ਆਪਣੇ ਘਰਾਂ ਤੇ ਦਫਤਰਾਂ ਵਿੱਚ ਸਿੰਗਲ ਯੂਜ਼ ਪਲਾਸਿਟਿਕ ਦੇ ਸਮਾਨ ਦੀ ਵਰਤੋਂ ਕਰਨ ਤੇ ਰੋਕ ਲਗਾਉਣੀ ਚਾਹੀਦੀ ਹੈ । ਉਹਨਾਂ ਨੇ ਅੱਜ ਇੱਥੇ ਅਪੀਲ ਜਾਰੀ ਕਰਦਿਆਂ ਕਿਹਾ ਕਿ ਪਲਾਸਟਿਕ ਲਿਫਾਫੇ ਅਤੇ ਸਿੰਗਲ-ਯੂਜ਼-ਪਲਾਸਟਿਕ ਲਿਫਾਫੇ ਦੀ ਲੋਕਲ ਮਾਰਕਿਟ ਸਪੈਸ਼ਲ ਸਬਜੀ ਮੰਡੀ, ਹੋਲਸੇਲ ਮਾਰਕਿਟ, ਦੁਕਾਨਾ ਅਤੇ ਰੇਹੜੀ ਵਾਲਿਆਂ ਵੱਲੋਂ ਬੈਨ ਹੋਣ ਦੇ ਬਾਵਜੂਦ ਵੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਦਾ ਵਾਤਾਵਰਨ ਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ ਜੋ ਕਿ ਇਕ ਗੰਭੀਰ ਮੁੱਦਾ ਹੈ । ਇਸ਼ਾ ਸਿੰਗਲ ਨੇ ਕਿਹਾ ਕਿ ਪਲਾਸਟਿਕ ਦੀਆਂ ਵਸਤਾਂ ਜਿੱਥੇ ਸਾਡੇ ਵਾਤਾਵਰਨ ਨੂੰ ਹਾਨੀ ਪਹੁੰਚਾਂਊਂਦੀਆਂ ਹਨ, ਉਥੇ ਮਨੂੱਖੀ ਸਿਹਤ ਅਤੇ ਜਾਨਵਰਾਂ ਲਈ ਵੀ ਘਾਤਕ ਹਨ । ਉਹਨਾਂ ਕਿਹਾ ਕਿ ਪਲਾਸਟਿਕ ਦੀ ਥਾਂ ਸਾਨੂੰ ਹੋਰ ਬਦਲਵੇਂ ਵਿਕਲਪਾਂ ਦੀ ਵਰਤੋਂ ਕਰਨੀ ਚਾਹੀਦੀ ਹੈ । ਉਹਨਾਂ ਕਿਹਾ ਕਿ ਸਾਨੂੰ ਪਲਾਸਟਿਕ ਦੀ ਥਾਂ ਕੱਚ, ਜੂਟ ਆਦਿ ਨੂੰ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ ।ਉਹਨਾਂ ਇਹ ਵੀ ਕਿਹਾ ਕਿ ਆਮ ਤੌਰ ‘ਤੇ ਵਰਤੇ ਜਾਂਦੇ ਪਲਾਸਟਿਕ ਦੇ ਡੱਬਿਆਂ ਵਿੱਚ ਰੱਖਿਆ ਖਾਣਾ ਅਤੇ ਬੋਤਲਾਂ ਵਿਚਲਾ ਪਾਣੀ ਵੀ ਕੁੱਝ ਸਮੇਂ ਉਪਰੰਤ ਜਹਿਰੀਲਾ ਹੋ ਜਾਂਦਾ ਹੈ ਜੋ ਸਾਡੇ ਸ਼ਰੀਰ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਜਨਮ ਦਿੰਦਾ ਹੈ । ਵਧੀਕ ਡਿਪਟੀ ਕਮਿਸ਼ਨਰ(ਜ) ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿੰਗਲ ਯੂਜ਼ ਪਲਾਸਟਿਕ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ।

Advertisement
Advertisement
Advertisement
Advertisement
Scroll to Top