Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 5:20 am

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਡੀ. ਏ. ਨੇ 2 ਅਣਅਧਿਕਾਰਤ ਕਲੋਨੀਆਂ ਢਾਹੀਆਂ

ਪੀ. ਡੀ. ਏ. ਨੇ 2 ਅਣਅਧਿਕਾਰਤ ਕਲੋਨੀਆਂ ਢਾਹੀਆਂ

ਪੀ. ਡੀ. ਏ. ਨੇ 2 ਅਣਅਧਿਕਾਰਤ ਕਲੋਨੀਆਂ ਢਾਹੀਆਂ
-ਪੀ. ਡੀ. ਏ. ਪਟਿਆਲਾ ਦੇ ਅਧਿਕਾਰ ਖੇਤਰ ‘ਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਮਨੀਸ਼ਾ ਰਾਣਾ
ਪਟਿਆਲਾ, 9 ਜਨਵਰੀ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ. ਡੀ. ਏ.), ਪਟਿਆਲਾ ਨੇ ਪਿੰਡ ਸਿਉਣਾ ਤੇ ਬਲਬੇੜਾ ਵਿਖੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀਆਂ ਗਈਆਂ 2 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਢਾਹ ਦਿੱਤਾ ਹੈ । ਇਹ ਜਾਣਕਾਰੀ ਦਿੰਦਿਆਂ ਪੀ. ਡੀ. ਏ. ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪੀ.ਡੀ.ਏ. ਇਸ ਗੱਲੋਂ ਸਪੱਸ਼ਟ ਹੈ ਕਿ ਪੀ. ਡੀ. ਏ. ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ । ਮਨੀਸ਼ਾ ਰਾਣਾ ਨੇ ਪੀ. ਡੀ. ਏ. ਵੱਲੋਂ ਲੋਕਾਂ ਨੂੰ ਇਹ ਵੀ ਸੰਦੇਸ਼ ਦਿੱਤਾ ਕਿ ਪਟਿਆਲਾ ਵਾਸੀ ਭਵਿਖ ਵਿੱਚ ਕਿਸੇ ਵੀ ਕਲੋਨੀ ਵਿੱਚ ਮਕਾਨ/ਪਲਾਟ ਦੀ ਖਰੀਦ ਤੋਂ ਪਹਿਲਾ ਉਸ ਕਲੋਨੀ ਸਬੰਧੀ ਸਰਕਾਰ/ਪੀ. ਡੀ. ਏ. ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀ. ਡੀ. ਏ. ਦਫਤਰ ਜਾਣਕਾਰੀ ਪ੍ਰਾਪਤ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਇਸੇ ਦੌਰਾਨ ਪੀ. ਡੀ. ਏ. ਦੇ ਵਧੀਕ ਮੁੱਖ ਪ੍ਰਸ਼ਾਸ਼ਕ ਜਸ਼ਨਪ੍ਰੀਤ ਕੌਰ ਨੇ ਇਹ ਵੀ ਸੂਚਿਤ ਕੀਤਾ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ. ਆਈ. ਆਰ. ਵੀ ਦਰਜ ਕਰਵਾਈ ਜਾਵੇਗੀ । ਜ਼ਿਲ੍ਹਾ ਨਗਰ ਯੋਜਨਾਕਾਰ ਡਾ. ਸੀਮਾ ਕੌਸ਼ਲ ਨੇ ਦੱਸਿਆ ਕਿ ਪੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ‘ਚ ਸ਼ਾਮਲ ਸਹਾਇਕ ਨਗਰ ਯੋਜਨਾਕਾਰ ਗੁਰਿੰਦਰ ਸਿੰਘ, ਉਪ-ਮੰਡਲ ਇੰਜੀਨੀਅਰ ਰਾਜੀਵ ਕੁਮਾਰ ਸਮੇਤ ਜੂਨੀਅਰ ਇੰਜੀਨੀਅਰਜ਼ ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ, ਗੁਰਪਿਆਰ ਸਿੰਘ ਅਤੇ ਪੰਕਜ ਗਰਗ ਮੌਜੂਦ ਸਨ ।

Advertisement
Advertisement
Advertisement
Advertisement
Scroll to Top