Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:48 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਅਨਿਕਸ਼ਾ ਦੇਵੀ ਵਾਸੀ ਦਸ਼ਮੇਸ਼ ਨਗਰ, ਪਿੰਡ ਇਯਾਲੀ ਖੁਰਦ, ਲੁਧਿਆਣਾ ਨੂੰ ਅਭਿਜੀਤ ਸਿੰਘ ਵਰਮਾ ਵਾਸੀ ਨਿਊ ਦੀਪ ਨਗਰ, ਹੇਬੋਵਾਲ ਕਲਾਂ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤ ਦੇ ਅਨੁਸਾਰ ਡੀਲਿੰਗ ਕਲਰਕ ਅਨਿਕਸ਼ਾ ਦੇਵੀ ਨੇ ਸ਼ਿਕਾਇਤਕਰਤਾ ਨੂੰ ਪਲਾਟ ਦੀ ਵਿਕਰੀ ਲਈ ਲੋੜੀਂਦੀ ਐਨ. ਓ. ਸੀ. ਪ੍ਰਾਪਤ ਕਰਨ ਬਦਲੇ 4251 ਰੁਪਏ ਆਨਲਾਈਨ ਫੀਸ ਅਦਾ ਕਰਨ ਲਈ ਕਿਹਾ । ਇਸ ਤੋਂ ਇਲਾਵਾ, ਮਹਿਲਾ ਕਲਰਕ ਨੇ ਐਨ. ਓ. ਸੀ. ਜਾਰੀ ਕਰਨ ਬਦਲੇ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਦੀ ਮੰਗ ਵੀ ਕੀਤੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਮੌਖਿਕ ਅਤੇ ਦਸਤਾਵੇਜ਼ੀ ਸਬੂਤਾਂ ਦੀ ਜਾਂਚ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ, ਮੁਲਜ਼ਮ ਕਲਰਕ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top