Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 5:19 am

+91 90915 01313 , +91 90916 01313

punjabbanni@gmail.com
punjabbani@yahoo.com

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ. ਟੀ. ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅਸ਼ੋਕ ਕੁਮਾਰ ਵਾਸੀ ਪਾਤੜਾਂ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਹਸਪਤਾਲ ਦੀ ਇਮਾਰਤ ਦਾ ਨਕਸ਼ਾ ਪਾਸ ਕਰਨ ਬਦਲੇ ਮੁਲਜ਼ਮ ਜਸਪਾਲ ਸਿੰਘ ਨੇ ਉਕਤ ਆਰਕੀਟੈਕਟ ਅਨੀਸ਼ ਖੰਨਾ ਜ਼ਰੀਏ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ । ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ. ਟੀ. ਪੀ. ਪਹਿਲਾਂ ਹੀ ਆਰਕੀਟੈਕਟ ਰਾਹੀਂ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਰਿਹਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਏ. ਟੀ. ਪੀ. ਨੂੰ ਵੀ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top