Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:27 am

+91 90915 01313 , +91 90916 01313

punjabbanni@gmail.com
punjabbani@yahoo.com

ਕਾਰਜ ਪਾਲਿਕਾ ਅਤੇ ਵਿਧਾਨ ਪਾਲਿਕਾ ਇਹ ਤੈਅ ਕਰਨਗੇ ਕਿ ਕੀ ਉਨ੍ਹਾਂ ਲੋਕਾਂ ਨੂੰ ਰਾਖਵੇਂਕਰਨ ਦੇ ਘੇਰੇ ’ਚੋਂ ਬਾਹਰ ਰੱਖਿਆ ਜਾਵੇ, ਜੋ ਕੋਟੇ ਦਾ ਲਾਭ ਲੈ ਚੁੱਕੇ ਹਨ ਅਤੇ ਦੂਜਿਆਂ ਨਾਲ ਮੁਕਾਬਲਾ ਕਰਨ ਦੀ ਹਾਲਤ ’ਚ ਹਨ : ਸੁਪਰੀਮ ਕੋਰਟ

ਕਾਰਜ ਪਾਲਿਕਾ ਅਤੇ ਵਿਧਾਨ ਪਾਲਿਕਾ ਇਹ ਤੈਅ ਕਰਨਗੇ ਕਿ ਕੀ ਉਨ੍ਹਾਂ ਲੋਕਾਂ ਨੂੰ ਰਾਖਵੇਂਕਰਨ ਦੇ ਘੇਰੇ ’ਚੋਂ ਬਾਹਰ ਰੱਖਿਆ ਜਾਵੇ, ਜੋ ਕੋਟੇ ਦਾ ਲਾਭ ਲੈ ਚੁੱਕੇ ਹਨ ਅਤੇ ਦੂਜਿਆਂ ਨਾਲ ਮੁਕਾਬਲਾ ਕਰਨ ਦੀ ਹਾਲਤ ’ਚ ਹਨ : ਸੁਪਰੀਮ ਕੋਰਟ

ਕਾਰਜ ਪਾਲਿਕਾ ਅਤੇ ਵਿਧਾਨ ਪਾਲਿਕਾ ਇਹ ਤੈਅ ਕਰਨਗੇ ਕਿ ਕੀ ਉਨ੍ਹਾਂ ਲੋਕਾਂ ਨੂੰ ਰਾਖਵੇਂਕਰਨ ਦੇ ਘੇਰੇ ’ਚੋਂ ਬਾਹਰ ਰੱਖਿਆ ਜਾਵੇ, ਜੋ ਕੋਟੇ ਦਾ ਲਾਭ ਲੈ ਚੁੱਕੇ ਹਨ ਅਤੇ ਦੂਜਿਆਂ ਨਾਲ ਮੁਕਾਬਲਾ ਕਰਨ ਦੀ ਹਾਲਤ ’ਚ ਹਨ : ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਆਖਿਆ ਹੈ ਕਿ ਕਾਰਜ ਪਾਲਿਕਾ ਅਤੇ ਵਿਧਾਨ ਪਾਲਿਕਾ ਇਹ ਤੈਅ ਕਰਨਗੇ ਕਿ ਕੀ ਉਨ੍ਹਾਂ ਲੋਕਾਂ ਨੂੰ ਰਾਖਵੇਂਕਰਨ ਦੇ ਘੇਰੇ ’ਚੋਂ ਬਾਹਰ ਰੱਖਿਆ ਜਾਵੇ, ਜੋ ਕੋਟੇ ਦਾ ਲਾਭ ਲੈ ਚੁੱਕੇ ਹਨ ਅਤੇ ਦੂਜਿਆਂ ਨਾਲ ਮੁਕਾਬਲਾ ਕਰਨ ਦੀ ਹਾਲਤ ’ਚ ਹਨ । ਜਸਟਿਸ ਬੀਆਰ ਗਵਈ ਅਤੇ ਆਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਪਿਛਲੇ ਸਾਲ ਅਗਸਤ ’ਚ ਸਿਖਰਲੀ ਅਦਾਲਤ ਦੀ ਸੱਤ ਜੱਜਾਂ ’ਤੇ ਆਧਾਰਿਤ ਸੰਵਿਧਾਨਕ ਬੈਂਚ ਦੇ ਫ਼ੈਸਲੇ ਦਾ ਹਵਾਲਾ ਦਿੰਦਿਆਂ ਇਕ ਅਰਜ਼ੀ ’ਤੇ ਇਹ ਟਿੱਪਣੀ ਕੀਤੀ । ਜਸਟਿਸ ਗਵਈ ਨੇ ਕਿਹਾ ਕਿ ਸਾਡਾ ਵਿਚਾਰ ਹੈ ਕਿ ਪਿਛਲੇ 75 ਸਾਲਾਂ ਨੂੰ ਧਿਆਨ ’ਚ ਰਖਦਿਆਂ ਅਜਿਹੇ ਵਿਅਕਤੀ ਜੋ ਪਹਿਲਾਂ ਹੀ ਲਾਭ ਲੈ ਚੁੱਕੇ ਹਨ ਅਤੇ ਦੂਜਿਆਂ ਨਾਲ ਮੁਕਾਬਲਾ ਕਰਨ ਦੀ ਹਾਲਤ ’ਚ ਹਨ, ਉਨ੍ਹਾਂ ਨੂੰ ਰਾਖਵੇਂਕਰਨ ਤੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ ਪਰ ਇਸ ਬਾਰੇ ਫ਼ੈਸਲਾ ਕਾਰਜ ਪਾਲਿਕਾ ਅਤੇ ਵਿਧਾਨ ਪਾਲਿਕਾ ਨੇ ਲੈਣਾ ਹੈ । ਸੰਵਿਧਾਨਕ ਬੈਂਚ ਨੇ ਬਹੁਮਤ ਨਾਲ ਫ਼ੈਸਲੇ ’ਚ ਕਿਹਾ ਸੀ ਕਿ ਸੂਬਿਆਂ ਨੂੰ ਅਨੁਸੂਚਿਤ ਜਾਤਾਂ ਦੇ ਅੰਦਰ ਉਪ-ਵਰਗੀਕਰਨ ਕਰਨ ਦਾ ਸੰਵਿਧਾਨਕ ਅਧਿਕਾਰ ਹੈ ਤਾਂ ਜੋ ਸਮਾਜਿਕ ਅਤੇ ਵਿਦਿਅਕ ਤੌਰ ’ਤੇ ਵਧ ਪੱਛੜੀਆਂ ਜਾਤਾਂ ਦਾ ਪੱਧਰ ਚੁੱਕਣ ਲਈ ਰਾਖਵਾਂਕਰਨ ਦਿੱਤਾ ਜਾ ਸਕੇ। ਸੰਵਿਧਾਨਕ ਬੈਂਚ ਦਾ ਹਿੱਸਾ ਰਹੇ ਅਤੇ ਇਕ ਵੱਖਰਾ ਫ਼ੈਸਲਾ ਲਿਖਣ ਵਾਲੇ ਜਸਟਿਸ ਗਵਈ ਨੇ ਕਿਹਾ ਸੀ ਕਿ ਸੂਬਿਆਂ ਨੂੰ ਅਨੁਸੂਚਿਤ ਜਾਤਾਂ ਅਤੇ ਅਨੁਸੂਚਿਤ ਜਨਜਾਤੀਆਂ ਵਿਚ ਵੀ ‘ਕ੍ਰੀਮੀ ਲੇਅਰ’ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਰਾਖਵੇਂਕਰਨ ਦਾ ਲਾਭ ਦੇਣ ਤੋਂ ਇਨਕਾਰ ਕਰਨ ਲਈ ਇਕ ਨੀਤੀ ਬਣਾਉਣੀ ਚਾਹੀਦੀ ਹੈ । ਵੀਰਵਾਰ ਨੂੰ ਅਰਜ਼ੀਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਸੁਪਰੀਮ ਕੋਰਟ ਦੇ ਉਸ ਫ਼ੈਸਲੇ ਦਾ ਹਵਾਲਾ ਦਿੱਤਾ ਜਿਸ ’ਚ ਅਜਿਹੇ ‘ਕ੍ਰੀਮੀ ਲੇਅਰ’ ਦੀ ਪਛਾਣ ਕਰਨ ਲਈ ਨੀਤੀ ਬਣਾਉਣ ਲਈ ਕਿਹਾ ਸੀ । ਜਸਟਿਸ ਗਵਈ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਵਿਚਾਰ ਹੈ ਕਿ ਉਪ-ਵਰਗੀਕਰਨ ਜਾਇਜ਼ ਹੈ। ਅਰਜ਼ੀਕਾਰ ਦੇ ਵਕੀਲ ਨੇ ਕਿਹਾ ਕਿ ਸੰਵਿਧਾਨਕ ਬੈਂਚ ਵੱਲੋਂ ਸੂਬਿਆਂ ਨੂੰ ਨੀਤੀ ਤਿਆਰ ਕਰਨ ਦੇ ਦਿੱਤੇ ਗਏ ਨਿਰਦੇਸ਼ਾਂ ਨੂੰ ਛੇ ਮਹੀਨੇ ਬੀਤ ਗਏ ਹਨ । ਬੈਂਚ ਨੇ ਕਿਹਾ ਕਿ ਅਸੀਂ ਇਸ ’ਤੇ ਸੁਣਵਾਈ ਕਰਨ ਦੇ ਇੱਛੁਕ ਨਹੀਂ ਹਾਂ । ਜਦੋਂ ਵਕੀਲ ਨੇ ਅਰਜ਼ੀ ਵਾਪਸ ਲੈਣ ਅਤੇ ਇਸ ਮੁੱਦੇ ’ਤੇ ਫ਼ੈਸਲਾ ਲੈ ਸਕਣ ਵਾਲੀ ਸਬੰਧਤ ਅਥਾਰਿਟੀ ਅੱਗੇ ਮੰਗ ਚੁੱਕਣ ਦੀ ਇਜਾਜ਼ਤ ਮੰਗੀ ਤਾਂ ਅਦਾਲਤ ਨੇ ਇਸ ਦੀ ਮਨਜ਼ੂਰੀ ਦੇ ਦਿੱਤੀ। ਵਕੀਲ ਨੇ ਕਿਹਾ ਕਿ ਸੂਬੇ ਨੀਤੀ ਨਹੀਂ ਬਣਾਉਣਗੇ ਅਤੇ ਅਖੀਰ ਸੁਪਰੀਮ ਕੋਰਟ ਨੂੰ ਦਖ਼ਲ ਦੇਣਾ ਪਵੇਗਾ ਤਾਂ ਇਸ ’ਤੇ ਅਦਾਲਤ ਨੇ ਕਿਹਾ ਕਿ ਸੰਸਦ ਮੈਂਬਰ ਹਨ ਜੋ ਕਾਨੂੰਨ ਬਣਾ ਸਕਦੇ ਹਨ ।

Advertisement
Advertisement
Advertisement
Advertisement
Scroll to Top