Breaking News ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਫੈਸਲੇ ਹੋਰ ਰਾਜ ਵੀ ਅਪਨਾਉਣਗੇ-ਵਿਧਾਇਕ ਅਜੀਤਪਾਲ ਸਿੰਘ ਕੋਹਲੀਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਵੱਲੋਂ ਸ਼ਿਕਾਇਤਾਂ ਦੀ ਸੁਣਵਾਈ

ਦੁਆਰਾ: News ਪ੍ਰਕਾਸ਼ਿਤ :Wednesday, 05 July, 2023, 08:13 PM

ਪ੍ਰਸ਼ਾਸਨ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤਾਂ ਨੂੰ ਤੁਰੰਤ ਨਿਆਂ ਪ੍ਰਦਾਨ ਕਰਵਾਉਣ ਦੀ ਹਦਾਇਤ
ਪਟਿਆਲਾ, 5 ਜੁਲਾਈ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪੁੱਜੀਆਂ 4 ਸ਼ਿਕਾਇਤਾਂ ਬਾਬਤ ਸੁਣਵਾਈ ਕਰਨ ਲਈ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕੀਤੀ। ਇਸ ਮੌਕੇ ਕਮਿਸ਼ਨ ਮੈਂਬਰ ਨੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜਿਆਦਤੀ ਨਾ ਹੋਣ ਦਿੱਤੀ ਜਾਵੇ ਅਤੇ ਗਰੀਬਾਂ ਤੇ ਲੋੜਵੰਦਾਂ ਨੂੰ ਤੁਰੰਤ ਨਿਆਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।
ਸੁਬਾਈ ਐਸ.ਸੀ. ਕਮਿਸ਼ਨ ਮੈਂਬਰ ਪਰਮਜੀਤ ਕੌਰ ਨੇ ਵੱਖ-ਵੱਖ ਸ਼ਿਕਾਇਤਾਂ ਦੀ ਸੁਣਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਆਂ ਪ੍ਰਬੰਧ ਅਜਿਹੇ ਪੁਖ਼ਤਾ ਕੀਤੇ ਜਾਣ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਨਿਆਂ ਲੈਣ ਲਈ ਕਮਿਸ਼ਨ ਤੱਕ ਜਾਣ ਦੀ ਲੋੜ ਹੀ ਨਾ ਪਵੇ।
ਕਮਿਸ਼ਨ ਮੈਂਬਰ ਨੇ ਇਸ ਮੌਕੇ ਪਵਨਦੀਪ ਸਿੰਘ ਵਾਸੀ ਪਿੰਡ ਮਟੋਰੜਾ ਦੀ ਕੁੱਟਮਾਰ ਕਰਨ ਤੇ ਅਪਮਾਨਜਨਕ ਭਾਸ਼ਾ ਬੋਲੇ ਜਾਣ, ਪਿੰਡ ਜਾਤੀਵਾਲ ਦੀ ਇੱਕ ਮਹਿਲਾ ਦੀ ਸ਼ਿਕਾਇਤ, ਪਿੰਡ ਮੰਡੌਰ ਦੇ ਅਨੁਸੂਚਿਤ ਜਾਤੀਆ ਭਾਈਚਾਰੇ ਨਾਲ ਸਬੰਧਤ ਵਿਅਕਤੀਆਂ ਦੀ ਸ਼ਿਕਾਇਤ ਤੇ ਮੰਗ ਪੱਤਰ ਸਮੇਤ ਪਟਿਆਲਾ ਦੇ ਮਹਿੰਦਰਾ ਕੰਨਿਆ ਮਹਾਂਵਿਦਿਆਲਾ ਦੇ ਇੱਕ ਵਿਦਿਆਰਥੀ ਦੀ ਸ਼ਿਕਾਇਤ ਉਪਰ ਸੁਣਵਾਈ ਕੀਤੀ।
ਕਮਿਸ਼ਨ ਮੈਂਬਰ ਪਰਮਜੀਤ ਕੌਰ ਨੇ ਸਾਰੇ ਮਾਮਲਿਆਂ ‘ਚ ਸਮਾਂਬੱਧ ਰਿਪਰਟਾਂ ਤਲਬ ਕੀਤੀਆਂ ਅਤੇ ਦੱਸਿਆ ਕਿ ਮਾਮਲਿਆਂ ਦੀ ਗੰਭੀਰਤਾ ਨੂੰ ਦੇਖਦਿਆਂ ਇਨ੍ਹਾਂ ਬਾਰੇ ਜਮੀਨੀ ਹਕੀਕਤ ਜਾਣਨ ਲਈ ਸ਼ਿਕਾਇਤ ਕਰਤਾ ਧਿਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਜੇਕਰ ਕਿਸੇ ਵੀ ਮਾਮਲੇ ‘ਚ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਅਨੁਸੂਚਿਤ ਜਾਤੀਆਂ ਵਿਰੁੱਧ ਅੱਤਿਆਚਾਰ ਜਾਂ ਜਿਆਦਤੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਨਾ ਕੀਤੀ ਤਾਂ ਉਸ ਵਿਰੁੱਧ ਕਮਿਸ਼ਨ ਸਖ਼ਤ ਕਾਰਵਾਈ ਕਰੇਗਾ।
ਮੀਟਿੰਗ ਦੌਰਾਨ ਐਸ.ਡੀ.ਐਮ. ਨਾਭਾ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਜ) ਕ੍ਰਿਪਾਲਵੀਰ ਸਿੰਘ, ਐਸ.ਪੀ. ਸਥਾਨਕ ਹਰਬੰਤ ਕੌਰ, ਡੀ.ਐਸ.ਪੀ ਦਵਿੰਦਰ ਅੱਤਰੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਬੀ.ਡੀ.ਪੀ.ਓ. ਕ੍ਰਿਸ਼ਨ ਸਿੰਘ, ਤਹਿਸੀਲਦਾਰ ਰਣਜੀਤ ਸਿੰਘ, ਤਹਿਸੀਲ ਭਲਾਈ ਅਫ਼ਸਰ ਸੁਖਪ੍ਰੀਤ ਕੌਰ, ਇੰਸਪੈਕਟਰ ਮੋਹਨ ਤੇ ਗੁਰਪ੍ਰੀਤ ਸਿੰਘ ਭਿੰਡਰ, ਡਿਪਟੀ ਡੀ.ਈ.ਓ. ਡਾ. ਰਵਿੰਦਰਪਾਲ ਸਿੰਘ, ਡੀ.ਸੀ ਦਫ਼ਤਰ ਦੇ ਸ਼ਿਕਾਇਤ ਨਿਵਾਰਨ ਬ੍ਰਾਂਚ ਮੁਖੀ ਸੁਨੀਤਾ ਰਾਣੀ ਤੇ ਪਲਵੀ ਸਮੇਤ ਹੋਰ ਵੀ ਮੌਜੂਦ ਸਨ।