ਸੋਨੀਆ ਅਗਰਵਾਲ ਨੂੰ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ

ਦੁਆਰਾ: Punjab Bani ਪ੍ਰਕਾਸ਼ਿਤ :Friday, 10 January, 2025, 03:18 PM

ਸੋਨੀਆ ਅਗਰਵਾਲ ਨੂੰ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ
ਚੰਡੀਗੜ੍ਹ : ਸੋਨੀਆ ਅਗਰਵਾਲ ਨੂੰ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ । ਇਹ ਹੁਕਮ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਮਾਨਿਤ ਪੀ. ਕੁਮਾਰ ਨੇ ਜਾਰੀ ਕੀਤਾ ਹੈ।ਦੱਸਣਯੋਗ ਹੈ ਕਿ 15 ਦਸੰਬਰ ਨੂੰ ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਕਾਰ ਡਰਾਈਵਰ ਕੁਲਬੀਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏ. ਸੀ. ਬੀ.) ਨੇ ਰਿਸ਼ਵਤਖੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ । ਕੁਲਬੀਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ।