Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:57 pm

+91 90915 01313 , +91 90916 01313

punjabbanni@gmail.com
punjabbani@yahoo.com

ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਚਾਈਨਾ ਡੋਰ ਦੀ ਵਰਤੋਂ ਨੂੰ ਸਜ਼ਾਯਾਫਤਾ ਬਣਾਉਣ ਦੇ ਨਾਲ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ

ਚੰਡੀਗੜ, 5 ਜੁਲਾਈ

ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਤੰਗ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਚਾਈਨਾ ਡੋਰ ਦੀ ਵਰਤੋਂ ਖਿਲਾਫ ਸ਼ਿਕਾਇਤ ਉੱਪਰ ਕਾਰਵਾਈ ਕਰਨ ਦੀਆਂ ਸ਼ਕਤੀਆਂ ਹੇਠਲੇ ਪੱਧਰ ਉਤੇ ਦਿੰਦਿਆਂ ਇਸ ਦੀ ਵਰਤੋਂ ’ਤੇ ਸਜ਼ਾਯਾਫ਼ਤਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਚਾਈਨਾ ਡੋਰ ਨਾਲ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਇਸ ਸਬੰਧੀ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਅੱਜ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਚਾਈਨਾ ਡੋਰ ਨਾਲ ਵਾਪਰਦੀਆਂ ਘਟਨਾਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵਾਤਾਵਰਣ ਮੰਤਰੀ ਨੇ ਦੱਸਿਆ ਕਿ ਚਾਈਨਾ ਡੋਰ ਦੀ ਪਾਬੰਦੀ ਸੰਬੰਧੀ ਸੂਬਾ ਸਰਕਾਰ ਵੱਲੋਂ 23 ਫਰਵਰੀ 2018 ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕੁਝ ਕਮੀਆਂ ਸਨ। ਹੁਣ ਨਵੇਂ ਜਾਰੀ ਹੁਕਮਾਂ ਵਿੱਚ ਇਨਾਂ ਕਮੀਆਂ ਨੂੰ ਦੂਰ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ ਚਾਈਨਾ ਡੋਰ, ਕੰਚ ਜਾਂ ਹੋਰ ਧਾਤੂ ਦੇ ਪਾਊਡਰ ਨਾਲ ਬਣੀ ਡੋਰ ਉਪਰ ਪੂਰਨ ਪਾਬੰਦੀ ਲਗਾਉਂਦੇ ਹੋਏ ਸਿਰਫ ਸੂਤੀ ਧਾਗੇ ਨਾਲ ਪਤੰਗ ਉਡਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਨਵੀਂ ਅਧਿਸੂਚਨਾ ਨੂੰ ਲਾਗੂ ਕਰਨ ਅਤੇ ਦੋਸੀ ਖਿਲਾਫ ਕਾਰਵਾਈ ਕਰਨ ਲਈ ਸਪਸ਼ਟ ਅਧਿਕਾਰ ਦਿੱਤੇ ਗਏ ਹਨ। ਚਾਈਨਾ ਡੋਰ ਦੀ ਪੂਰਨ ਪਾਬੰਦੀ ਸਬੰਧੀ ਇਨਵਾਰਨਮੈਂਟ (ਪ੍ਰੋਟੈਕਸ਼ਨ) ਐਕਟ, 1986 ਦੀ ਧਾਰਾ 5 ਅਧੀਨ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਨਾਂ ਦੀ ਉਲੰਘਣਾ ਲਈ 5 ਸਾਲ ਤੱਕ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਤੱਕ ਜੁਰਮਾਨਾ ਜਾਂ ਦੋਵੇ ਹੋ ਸਕਦੇ ਹਨ।

ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਕਾਰਜਕਾਰੀ ਮੈਜਿਸਟ੍ਰੇਟ, ਮਾਲ ਮਹਿਕਮੇ ਦੇ ਤਹਿਸੀਲਦਾਰ ਅਤੇ ਉੱਚ ਅਧਿਕਾਰੀ, ਵਣ ਵਿਭਾਗ ਦੇ ਜੰਗਲੀ ਜੀਵ ਇੰਸਪੈਕਟਰ ਅਤੇ ਉੱਚ ਅਧਿਕਾਰੀ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਉੱਚ ਅਧਿਕਾਰੀ, ਸਥਾਨਕ ਸਰਕਾਰਾਂ ਦੇ ਦਰਜਾ ਸੀ ਕਰਮਚਾਰੀ ਅਤੇ ਉੱਚ ਅਧਿਕਾਰੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਉੱਚ ਅਧਿਕਾਰੀਆਂ ਨੂੰ ਉਕਤ ਹਦਾਇਤਾਂ ਨੂੰ ਸੂਬੇ ਵਿੱਚ ਲਾਗੂ ਕਰਨ ਲਈ ਅਧਿਕਾਰ ਦਿੱਤੇ ਗਏ ਹਨ। ਉਨਾਂ ਅੱਗੇ ਦੱਸਿਆ ਕਿ ਸਬੰਧਤ ਮਹਿਕਮਿਆਂ ਨੂੰ ਪਾਬੰਦੀ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਬਹੁਮੁਲੀਆਂ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਨਾਲ-ਨਾਲ ਪਸ਼ੁ, ਪੰਛੀਆਂ ਆਦਿ ਦੀ ਰੱਖਿਆ ਵੀ ਯਕੀਨੀ ਬਨਾਈ ਜਾ ਸਕੇ।

Advertisement
Advertisement
Advertisement
Advertisement
Scroll to Top