Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:48 am

+91 90915 01313 , +91 90916 01313

punjabbanni@gmail.com
punjabbani@yahoo.com

ਆਵਾਰਾ ਪਸ਼ੂਆਂ ਸਬੰਧੀ ਨਵਕਿਰਨ ਸਿੰਘ ਐਡਵੋਕੇਟ ਨੇ ਦਾਇਰ ਕੀਤੀ ਪਟੀਸ਼ਨ

ਆਵਾਰਾ ਪਸ਼ੂਆਂ ਸਬੰਧੀ ਨਵਕਿਰਨ ਸਿੰਘ ਐਡਵੋਕੇਟ ਨੇ ਦਾਇਰ ਕੀਤੀ ਪਟੀਸ਼ਨ

ਆਵਾਰਾ ਪਸ਼ੂਆਂ ਸਬੰਧੀ ਨਵਕਿਰਨ ਸਿੰਘ ਐਡਵੋਕੇਟ ਨੇ ਦਾਇਰ ਕੀਤੀ ਪਟੀਸ਼ਨ
ਚੰਡੀਗੜ੍ਹ : ਐਡਵੋਕੇਟ ਨਵਕਿਰਨ ਸਿੰਘ ਨੇ ਆਵਾਰਾ ਪਸ਼ੂਆਂ ਸਬੰਧੀ ਅਦਾਲਤ ਵਿਚ ਪਟੀਸ਼ਨ ਦਾਖ਼ਲ ਕਰਦਿਆਂ ਕਿਹਾ ਕਿ ਉਨ੍ਹਾਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਆਵਾਰਾ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਰੋਕਣ ਲਈ ਹੁਕਮਾਂ ਦੀ ਮੰਗ ਲਈ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਪੰਜਾਬ ਰਾਜ ਤੋਂ ਜਾਣਕਾਰੀ ਇਕੱਠੀ ਕੀਤੀ ਸੀ ਅਤੇ ਦੇਖਿਆ ਸੀ ਕਿ ਪੰਜਾਬ ਰਾਜ ਗਊ ਸੈੱਸ ਦੇ ਤਹਿਤ ਵੱਡੀ ਰਕਮ ਇਕੱਠੀ ਕਰਨ ਦੇ ਬਾਵਜੂਦ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਵਿੱਚ ਅਸਫਲ ਰਿਹਾ ਹੈ । ਉਨ੍ਹਾਂ ਜਨ ਹਿਤ ਪਟੀਸ਼ਨ ਦਾਇਰ ਕਰਕੇ ਉਮੀਦ ਪ੍ਰਗਟਾਈ ਹੈ ਕਿ ਇਸ ਸਬੰਧ ਵਿਚ ਕੁਝ ਠੋਸ ਕਰ ਸਕਣਗੇ । ਦੱਸਣਯੋਗ ਹੈ ਕਿ ਅਵਾਰਾ ਪਸ਼ੂਆਂ ਦੇ ਸੜਕਾਂ ਤੇ ਹੋਣ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ, ਜਿਨ੍ਹਾਂ ਕਾਰਨ ਬਹੁ ਕੀਮਤੀ ਮਨੁੱਖੀ ਜਾਨਾਂ ਅਜਾਈ ਹੀ ਚਲੀਆਂ ਜਾਂਦੀਆਂ ਹਨ, ਜਿਨ੍ਹਾਂ ਕਾਰਨ ਪੈਣ ਵਾਲੇ ਘਾਟੇ ਨੂੰ ਕਦੇ ਵੀ ਕਿਸੇ ਵੀ ਰੂਪ ਵਿਚ ਪੂਰਿਆ ਨਹੀਂ ਜਾ ਸਕਦਾ ।

Advertisement
Advertisement
Advertisement
Advertisement
Scroll to Top