Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 11:17 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਆਜ਼ਾਦੀ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ

ਦੁਆਰਾ: News ਪ੍ਰਕਾਸ਼ਿਤ :Wednesday, 05 July, 2023, 08:07 PM

ਆਜ਼ਾਦੀ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ
-ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਨੂੰ ਕੀਤੀਆਂ ਹਦਾਇਤਾਂ
ਪਟਿਆਲਾ, 5 ਜੁਲਾਈ :
ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ ਅਤੇ ਸਹਾਇਕ ਕਮਿਸ਼ਨਰ (ਜ) ਕ੍ਰਿਪਾਲ ਵੀਰ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪਟਿਆਲਾ ਦੇ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾ ਲਏ ਜਾਣ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਪੁਲਿਸ, ਆਈ.ਆਰ.ਬੀ., ਐਨ.ਸੀ.ਸੀ., ਸਕਾਊਟਸ ਤੇ ਗਾਇਡਜ ਦੀ ਪਰੇਡ ਸਮੇਤ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾਂ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਵੀਲ ਚੇਅਰ ਦੀ ਵੰਡ ਕਰਨ ਸਮੇਤ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ।
ਮੀਟਿੰਗ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਡੀ.ਐਸ.ਐਸ.ਓ. ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ ਸਮੇਤ ਵੱਖ ਵੱਖ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



Scroll to Top