Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 5:55 am

+91 90915 01313 , +91 90916 01313

punjabbanni@gmail.com
punjabbani@yahoo.com

ਨਾਨੀ ਦੇ ਸਸਕਾਰ ਮੌਕੇ ਦੋ ਧਿਰਾਂ ਦੇ ਭਿੜਨ ਕਾਰਨ ਤਿੰਨ ਔਰਤਾਂ ਸਣੇ ਚਾਰ ਜਣੇ ਜ਼ਖ਼ਮੀ

ਨਾਨੀ ਦੇ ਸਸਕਾਰ ਮੌਕੇ ਦੋ ਧਿਰਾਂ ਦੇ ਭਿੜਨ ਕਾਰਨ ਤਿੰਨ ਔਰਤਾਂ ਸਣੇ ਚਾਰ ਜਣੇ ਜ਼ਖ਼ਮੀ

ਨਾਨੀ ਦੇ ਸਸਕਾਰ ਮੌਕੇ ਦੋ ਧਿਰਾਂ ਦੇ ਭਿੜਨ ਕਾਰਨ ਤਿੰਨ ਔਰਤਾਂ ਸਣੇ ਚਾਰ ਜਣੇ ਜ਼ਖ਼ਮੀ
ਫਾਜਿ਼ਲਕਾ : ਪੰਜਾਬ ਦੇ ਸ਼ਹਿਰ ਫਾਜਿ਼ਲਕਾ ਦੇ ਪਿੰਡ ਘੱਲੂ ਵਿਚ ਇਕ ਔਰਤ ਜਿਸਦਾ ਅੰਤਿਮ ਸਸਕਾਰ ਕੀਤਾ ਜਾਣਾ ਸੀ ਮੌਕੇ ਦੋ ਧਿਰਾਂ ਵਿਚ ਆਪਸ ਵਿਚ ਲੜਾਈ ਹੋ ਗਈ, ਜਿਸ ਕਾਰਨ ਤਿੰਨ ਔਰਤਾਂ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਕਤ ਝਗੜੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਘੱਲੂ ਦੀ ਰਹਿਣ ਵਾਲੀ ਉਸ ਦੀ ਨਾਨੀ ਸ਼ਾਂਤੀ ਦੇਵੀ ਜਿਸਦਾ ਦਿਹਾਂਤ ਹੋ ਗਿਆ ਸੀ ਦੀ ਸੂਚਨਾ ਮਿਲਦਿਆਂ ਹੀ ਉਹ ਆਪਣੇ ਪਰਿਵਾਰ ਸਮੇਤ ਰਾਜਸਥਾਨ ਤੋਂ ਉਸ ਦੇ ਅੰਤਿਮ ਸਸਕਾਰ ਲਈ ਪੰਜਾਬ ਦੇ ਪਿੰਡ ਘੱਲੂ ਪੁੱਜੇ ਸਨ ਅਤੇ ਮ੍ਰਿਤਕ ਔਰਤ ਦੀ ਲਾਸ਼ ਨੂੰ ਅੰਤਿਮ ਸਸਕਾਰ ਕਰਨ ਲਈ ਅਬੋਹਰ ਲਿਜਾਇਆ ਜਾ ਰਿਹਾ ਸੀ, ਜਿਸ ਨੂੰ ਲੈ ਕੇ ਔਰਤਾਂ `ਚ ਘਰ ਵਿੱਚ ਲੜਾਈ ਹੋ ਗਈ । ਇਸ ਦੌਰਾਨ ਉਹ ਮੌਕੇ `ਤੇ ਮੌਜੂਦ ਸੀ, ਜਿਸ ਨੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਦੋਸ਼ ਲਾਇਆ ਕਿ ਇਕ ਔਰਤ ਕੁਝ ਲੋਕਾਂ ਨਾਲ ਆਈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ । ਰਾਜੇਸ਼ ਕੁਮਾਰ ਨੇ ਦੋਸ਼ ਲਾਇਆ ਕਿ ਇਸ ਦੌਰਾਨ ਉਸ ਦੀ ਪਤਨੀ, ਉਸ ਦੀ ਮਾਂ ਅਤੇ ਉਸ ਦੀ ਮਾਸੀ ਦੀ ਕੁੱਟਮਾਰ ਕੀਤੀ ਗਈ, ਜਿਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਚਾਰੋਂ ਵਿਅਕਤੀ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ, ਜਦੋਂਕਿ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ, ਜਿਸ ਦੇ ਸਿਰ ਵਿੱਚ ਟਾਂਕੇ ਲੱਗੇ ਹਨ, ਫਿਲਹਾਲ ਡਾਕਟਰ ਪੁਲਿਸ ਨੂੰ ਸੂਚਿਤ ਕਰ ਰਹੇ ਹਨ ।

Advertisement
Advertisement
Advertisement
Advertisement
Scroll to Top