Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 5:48 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਗਪਤ ਜਿ਼ਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ ਬਲਾਤਕਾਰ ਦੀ ਕੋਸਿ਼ਸ਼ ਦਾ ਕੇਸ ਦਰਜ

ਬਾਗਪਤ ਜਿ਼ਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ ਬਲਾਤਕਾਰ ਦੀ ਕੋਸਿ਼ਸ਼ ਦਾ ਕੇਸ ਦਰਜ

ਬਾਗਪਤ ਜਿ਼ਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ ਬਲਾਤਕਾਰ ਦੀ ਕੋਸਿ਼ਸ਼ ਦਾ ਕੇਸ ਦਰਜ
ਬਾਗਪਤ : 9 ਜਨਵਰੀ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (ਯੂ. ਪੀ.) ਦੇ ਬਾਗਪਤ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਇੱਕ ਮਹਿਲਾ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਬਾਗਪਤ ਜਿ਼ਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ ਬਲਾਤਕਾਰ ਦੀ ਕੋਸਿ਼ਸ਼ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ । ਉਨ੍ਹਾਂ ਕਿਹਾ ਕਿ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਮੁਲਜ਼ਮ ਜਿਤੇਂਦਰ ਕਸ਼ਿਅਪ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਖੇਖੜਾ ਸਟੇਸ਼ਨ ਥਾਣੇ ਦੇ ਐਸ. ਐਚ. ਓ. ਕੈਲਾਸ਼ ਚੰਦਰ ਨੇ ਕਿਹਾ ਕਿ ਮਹਿਲਾ ਜੇਲ੍ਹ ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਲਿਖਤੀ ਸਿ਼ਕਾਇਤ ਦੇ ਆਧਾਰ ‘ਤੇ ਅਸੀਂ ਮੰਗਲਵਾਰ ਨੂੰ ਕੇਸ ਦਰਜ ਕਰ ਲਿਆ ਹੈ । ਹਾਲਾਂਕਿ, ਦੋਸ਼ੀ ਨੂੰ ਅਜੇ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਸਿ਼ਕਾਇਤਕਰਤਾ ਦੀ ਡਾਕਟਰੀ ਜਾਂਚ ਪੂਰੀ ਹੋ ਗਈ ਹੈ ਅਤੇ ਅਦਾਲਤ ਵਿੱਚ ਉਸ ਦਾ ਬਿਆਨ ਦਰਜ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜਿ਼ਲ੍ਹਾ ਜੇਲ੍ਹ ਤੋਂ ਸੀ. ਸੀ. ਟੀ. ਵੀ. ਫੁਟੇਜ ਦੀ ਵੀ ਸਮੀਖਿਆ ਕੀਤੀ ਜਾਵੇਗੀ ਅਤੇ ਜੇ ਦੋਸ਼ ਸੱਚ ਪਾਏ ਜਾਂਦੇ ਹਨ ਤਾਂ ਕਾਰਵਾਈ ਕੀਤੀ ਜਾਵੇਗੀ । ਸਿ਼ਕਾਇਤਕਰਤਾ ਦੇ ਪੱਤਰ ਅਨੁਸਾਰ ਜਿ਼ਲ੍ਹਾ ਜੇਲ੍ਹ ਸੁਪਰਡੈਂਟ ਵਿਸ਼ਨੂੰਕਾਂਤ ਮਿਸ਼ਰਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਜਿਤੇਂਦਰ ਕਸ਼ਿਅਪ ਨੂੰ ਜੇਲ੍ਹ ਸੁਪਰਡੈਂਟ ਵਜੋਂ ਵਾਧੂ ਚਾਰਜ ਦਿੱਤਾ ਗਿਆ ਸੀ । ਸਿ਼ਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ 1 ਜਨਵਰੀ ਨੂੰ ਜਿਤੇਂਦਰ ਕਸ਼ਯਪ ਨੇ ਉਸ ਨੂੰ ਸੁਪਰਡੈਂਟ ਦੇ ਦਫ਼ਤਰ ਵਿੱਚ ਬੁਲਾਇਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਉਸ ਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸਿ਼ਸ਼ ਕੀਤੀ ।

Advertisement
Advertisement
Advertisement
Advertisement
Scroll to Top