Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਛੋਟੇ ਬੱਚਿਆਂ ਦੀ ਸੰਭਾਲ ਲਈ ਚੱਲ ਰਹੇ ਪ੍ਰਾਈਵੇਟ ਸਕੂਲਾਂ, ਸੰਸਥਾਵਾਂ ਤੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਸ਼ੁਰੂ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਛੋਟੇ ਬੱਚਿਆਂ ਦੀ ਸੰਭਾਲ ਲਈ ਚੱਲ ਰਹੇ ਪ੍ਰਾਈਵੇਟ ਸਕੂਲਾਂ, ਸੰਸਥਾਵਾਂ ਤੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਸ਼ੁਰੂ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਛੋਟੇ ਬੱਚਿਆਂ ਦੀ ਸੰਭਾਲ ਲਈ ਚੱਲ ਰਹੇ ਪ੍ਰਾਈਵੇਟ ਸਕੂਲਾਂ, ਸੰਸਥਾਵਾਂ ਤੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਸ਼ੁਰੂ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਸੰਗਰੂਰ, 9 ਜਨਵਰੀ: ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ, ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ, ਦੀ ਸੰਗਰੂਰ ਜ਼ਿਲ੍ਹੇ ਵਿੱਚ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਹ ਰਜਿਸਟ੍ਰੇਸ਼ਨ ਲਾਜ਼ਮੀ ਕਰਵਾਉਣ ਲਈ ਸਬੰਧਤ ਅਦਾਰੇ ਤੁਰੰਤ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੰਗਰੂਰ ਜਾਂ ਸਬੰਧਤ ਬਲਾਕ ਦੇ ਸੀ. ਡੀ. ਪੀ. ਓ. ਨਾਲ ਤਾਲਮੇਲ ਕਰਕੇ ਫ਼ਾਰਮ ਨੰਬਰ-1 ਪ੍ਰਾਪਤ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਤਹਿਤ ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ ਹੈ । ਡੀ. ਸੀ. ਸੰਦੀਪ ਰਿਸ਼ੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ 3-6 ਸਾਲ ਦੇ ਬੱਚਿਆਂ ਲਈ ਈ. ਸੀ. ਸੀ. ਈ. (Early Childhood Care and Education) ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀ ਕਰਦੇ ਹਨ ਤਾਂ ਉਹਨਾਂ ‘ਤੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top