Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:31 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ :  ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਅੰਮ੍ਰਿਤਸਰ : ਇੱਕ ਵਿਆਹ ਸਮਾਗਮ ਵਿੱਚ ਸਮੂਲੀਅਤ ਕਰਨ ਤੋਂ ਬਾਅਦ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲੇ ਅਤੇ ਧਾਰਮਿਕ ਤੇ ਪੰਥਕ ਵਿਚਾਰਾਂ ਸਾਂਝੀਆਂ ਕੀਤੀਆਂ । ਨਿਹੰਗ ਮੁਖੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਪੁੱਜੇ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ । ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਬੇਇਨਸਾਫੀ ਕਰ ਰਹੀ ਹੈ । ਕਿਸਾਨਾਂ ਨੂੰ ਹੱਕੀ ਮੰਗਾਂ ਮਨਵਾਉਣ ਲਈ ਆਪਣੀਆਂ ਅਹੂਤੀਆਂ ਦੇਣੀਆਂ ਪੈ ਰਹੀਆਂ ਹਨ । ਉਨ੍ਹਾਂ ਕੇਂਦਰ ਸਰਕਾਰ ਨੂੰ ਕੁੰਭ ਕਰਨ ਦੀ ਨੀਂਦ ਤੋਂ ਉਠਾਦਿਆਂ ਕਿਹਾ ਕਿ ਕਿਸਾਨਾਂ ਨਾਲ ਜੋ ਸਲੂਕ ਕੀਤਾ ਜਾ ਰਿਹਾ ਹੈ, ਇਸ ਦੇ ਸਾਰਥਿਕ ਸਿੱਟੇ ਨਹੀਂ ਸਗੋਂ ਦੁਖਦ ਮਾਹੌਲ ਸਿਰਜਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨ ਕੇ ਕੇਂਦਰ ਸਰਕਾਰ ਭੁੱਖ ਹੜਤਾਲ ਤੋ ਬੈਠੇ ਕਿਸਾਨਾਂ ਨੂੰ ਸੁਖੀਸਾਂਦੀ ਘਰਾਂ ਨੂੰ ਤੋਰਨਾ ਚਾਹੀਦਾ ਹੈ। ਆਏ ਦਿਨ ਹੜਤਾਲ ਤੇ ਬੈਠੇ ਕਿਸਾਨਾਂ ਦੀਆਂ ਸ਼ਹੀਦੀਆਂ ਹੋ ਰਹੀਆਂ ਹਨ ਇਨ੍ਹਾਂ ਦਾ ਇਵਜਾਨਾਂ ਸਰਕਾਰਾਂ ਨੂੰ ਭੁਗਤਨਾ ਪਵੇਗਾ। ਕਿਸਾਨ ਆਗੂ ਸ. ਡੱਲੇਵਾਲ ਦੀ ਸਿਹਤ ਨਾਜੁਕ ਹੈ ਉਸ ਨੂੰ ਬਚਾਉਣ ਲਈ ਸਰਕਾਰ ਸਾਰਥਿਕ ਹੱਲ ਕੱਢੇ ।

Advertisement
Advertisement
Advertisement
Advertisement
Scroll to Top