Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:57 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਡਾਇਰੈਕਟਰ ਸਿਹਤ ਡਾ.ਆਦਰਸ਼ਪਾਲ ਕੌਰ ਨੇ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ

ਦੁਆਰਾ: News ਪ੍ਰਕਾਸ਼ਿਤ :Thursday, 06 July, 2023, 07:19 PM

ਡਾਇਰੈਕਟਰ ਸਿਹਤ ਡਾ.ਆਦਰਸ਼ਪਾਲ ਕੌਰ ਨੇ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ

— ਦੰਦਾਂ ਦੇ ਡਾਕਟਰਾਂ ਵੱਲੋਂ ਮੂੰਹ ਦੇ ਕੈਂਸਰ ਦੀ ਜਾਂਚ ਨੂੰ ਪਹਿਲ ਦਿੱਤੀ ਜਾਵੇ: ਡਾ. ਆਦਰਸ਼ਪਾਲ ਕੌਰ

ਚੰਡੀਗੜ੍ਹ, 6 ਜੁਲਾਈ:

ਪੰਜਾਬ ਰਾਜ ਵਿੱਚ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਨੈਸ਼ਨਲ ਓਰਲ ਹੈਲਥ ਪ੍ਰੋਗਰਾਮ (ਐਨ.ਓ.ਐਚ.ਪੀ.) ਪੰਜਾਬ ਅਧੀਨ ਨਵੇਂ ਬਣਾਏ ਗਏ ਜ਼ਿਲ੍ਹਾ ਨੋਡਲ ਅਫ਼ਸਰਾਂ (ਡੀ.ਐਨ.ਓਜ਼) ਲਈ ਇੱਕ ਤਿਮਾਹੀ ਦੰਦਾਂ ਦੀ ਸਮੀਖਿਆ ਮੀਟਿੰਗ ਕਮ ਇੰਡਕਸ਼ਨ ਸਿਖਲਾਈ ਦਾ ਆਯੋਜਨ ਕੀਤਾ ਗਿਆ। ਇਸ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਪ. ਭ.) ਡਾ: ਰਵਿੰਦਰ ਪਾਲ ਕੌਰ ਨੇ ਸਾਂਝੇ ਤੌਰ ‘ਤੇ ਕੀਤੀ।

ਮੀਟਿੰਗ ਦਾ ਉਦੇਸ਼ ਓਰਲ ਹੈਲਥ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਦੰਦਾਂ ਦੀਆਂ ਸਾਰੀਆਂ ਓਪੀਡੀਜ਼ ਵਿੱਚ ਕੀਤੀਆਂ ਜਾਣ ਵਾਲੀਆਂ ਦੰਦਾਂ ਦੀਆਂ ਪ੍ਰਕਿਰਿਆਵਾਂ ਦੇ ਸਬੰਧ ਵਿੱਚ ਸਾਰੇ ਜ਼ਿਲ੍ਹਿਆਂ ਦੀ ਤਿਮਾਹੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ।

ਆਪਣੇ ਸੰਬੋਧਨ ਵਿੱਚ ਡਾ: ਆਦਰਸ਼ਪਾਲ ਕੌਰ ਨੇ ਸਾਰੇ 23 ਜ਼ਿਲ੍ਹਿਆਂ ਦੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰਾਂ (ਡੀ.ਡੀ.ਐਚ.ਓਜ਼) ਅਤੇ ਡੀ.ਐਨ.ਓਜ਼ ਨੂੰ ਦੰਦਾਂ ਦੀਆਂ ਸਾਰੀਆਂ ਓ.ਪੀ.ਡੀਜ਼ ਵਿੱਚ ਪਹਿਲ ਦੇ ਆਧਾਰ ‘ਤੇ ਮੂੰਹ ਦੇ ਕੈਂਸਰ ਦੀ ਸਕਰੀਨਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਉਹ ਸਮੇਂ ਸਿਰ ਰਿਪੋਰਟ ਕਰਨਾ ਯਕੀਨੀ ਬਣਾਉਣ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਜੋ ਸੀਨੀਅਰ ਐਮ.ਓ. ਡੈਂਟਲ, ਡੀਡੀਐਚਓਜ਼ ਵਜੋਂ ਤਰੱਕੀ ਕਰਨ ਜਾ ਰਹੇ ਹਨ ਓਹਨਾਂ ਵਲੋਂ ਵੀ ਇੰਡਕਸ਼ਨ ਟਰੇਨਿੰਗ ਪੂਰੀ ਕੀਤੀ ਜਾਣੀ ਚਾਹੀਦੀ ਹੈ ।

ਓਰਲ ਹੈਲਥ ਕੇਅਰ ਵਿੱਚ ਜਾਗਰੂਕਤਾ ਗਤੀਵਿਧੀਆਂ ਦੀ ਮਹੱਤਤਾ ਨੂੰ ਦੇਖਦੇ ਹੋਏ ਡਾ. ਰਵਿੰਦਰ ਪਾਲ ਕੌਰ ਨੇ ਦੰਦਾਂ ਦੇ ਸਿਹਤ ਅਧਿਕਾਰੀਆਂ ਨੂੰ ਆਈਈਸੀ/ਬੀਸੀਸੀ (ਜਾਣਕਾਰੀ ਸਿੱਖਿਆ ਸੰਚਾਰ/ਵਿਵਹਾਰ ਵਿੱਚ ਤਬਦੀਲੀ ਲਈ ਸੰਚਾਰ) ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਰਾਸ਼ਟਰੀ ਓਰਲ ਹੈਲਥ ਪ੍ਰੋਗਰਾਮ, ਪੰਜਾਬ ਦੇ ਤਹਿਤ ਜ਼ਿਲ੍ਹਾ ਨੋਡਲ ਅਫ਼ਸਰਾਂ ਲਈ ਇੱਕ ਇੰਡਕਸ਼ਨ ਟਰੇਨਿੰਗ ਵੀ ਕਰਵਾਈ ਗਈ, ਜਿਸ ਵਿੱਚ ਐਨ.ਓ.ਐਚ.ਪੀ., ਜ਼ਿਲ੍ਹਾ ਪੀਆਈਪੀ ਫਾਰਮੂਲੇਸ਼ਨ ਅਤੇ ਈ-ਦੰਤ ਸੇਵਾ ਪੋਰਟਲ ਦੀਆਂ ਬੁਨਿਆਦੀ ਗੱਲਾਂ ਬਾਰੇ ਲੈਕਚਰ ਪੇਸ਼ਕਾਰੀ ਦਿੱਤੀ ਗਈ।

ਤਿਮਾਹੀ ਸਮੀਖਿਆ ਮੀਟਿੰਗ ਵਿੱਚ ਡਾ.ਸੁਰਿੰਦਰ ਮੱਲ ਡਿਪਟੀ ਡਾਇਰੈਕਟਰ (ਡੈਂਟਲ) ਅਤੇ ਡਾ.ਨਵਰੂਪ ਕੌਰ ਸਟੇਟ ਨੋਡਲ ਅਫ਼ਸਰ (ਐਨ.ਓ.ਐਚ.ਪੀ.) ਪੰਜਾਬ ਵੀ ਹਾਜ਼ਰ ਸਨ।



Scroll to Top