Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:43 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ
ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ
ਡਾਇਰੈਕਟਰ ਮੇਜਰ ਜਨਰਲ ਚੌਹਾਨ ਨੇ ਮੋਹਾਲੀ ਦੇ ਪ੍ਰੀਖਿਆ ਕੇਂਦਰ ਦਾ ਕੀਤਾ ਦੌਰਾ
ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ. ਏ. ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ । ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ । ਇਹ ਸਫ਼ਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਉੱਚ ਸਫਲਤਾ ਸਦਕਾ ਮਿਲੀ । ਦੱਸਣਯੋਗ ਹੈ ਕਿ ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ । ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀ. ਐਸ. ਐਮ., ਨੇ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ 1, ਮੋਹਾਲੀ, ਪੁਲਿਸ ਡੀ. ਏ. ਵੀ. ਪਬਲਿਕ ਸਕੂਲ, ਪੀ. ਏ. ਪੀ. ਕੰਪਲੈਕਸ, ਜਲੰਧਰ ਅਤੇ ਐਮ. ਐਸ. ਡੀ. ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਤਿੰਨ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਸਨ । ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰੀਖਿਆ ਦੇਣ ਲਈ ਪਹੁੰਚੇ । ਮੇਜਰ ਜਨਰਲ ਅਜੈ ਐਚ ਚੌਹਾਨ ਨੇ ਕਿਹਾ ਕਿ ਇਸ ਪ੍ਰੀਖਿਆ ਵਿੱਚੋਂ ਚੋਟੀ ਦੇ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਜਿਵੇਂ ਇੰਟਰਵਿਊ ਅਤੇ ਮੈਡੀਕਲ ਲਈ ਬੁਲਾਇਆ ਜਾਵੇਗਾ ਅਤੇ ਪੰਜਾਬ ਭਰ ‘ਚੋਂ 48 ਉਮੀਦਵਾਰਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ. ਡੀ. ਏ.) ਅਤੇ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਇਸ ਸੰਸਥਾ ਦੇ ਤਜਰਬੇਕਾਰ ਅਤੇ ਉੱਚ ਯੋਗਤਾ ਪ੍ਰਾਪਤ ਸਟਾਫ਼ ਦੀ ਨਿਗਰਾਨੀ ਹੇਠ ਸਿਖਲਾਈ ਲਈ ਚੁਣਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ ਇਸ ਸੰਸਥਾ ਦੇ ਕੁੱਲ 74 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ । ਇਸ ਤੋਂ ਇਲਾਵਾ 64 ਕੈਡਿਟ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ 12 ਕੈਡਿਟ ਕਾਲ ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ ।

Advertisement
Advertisement
Advertisement
Advertisement
Scroll to Top