Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:47 am

+91 90915 01313 , +91 90916 01313

punjabbanni@gmail.com
punjabbani@yahoo.com

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ
ਕਿਹਾ, ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਦੇ ਅੰਤ ਤੱਕ ਚੰਡੀਗੜ੍ਹ ਸ਼ਰਾਬ ਤਸਕਰੀ ਨਾਲ ਸਬੰਧਤ 114 ਐਫ.ਆਈ.ਆਰ ਦਰਜ, 30,096 ਬੋਤਲਾਂ ਬਰਾਮਦ
ਚੇਤਾਵਨੀ ਦਿੱਤੀ ਕਿ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼ਰਾਬ ਦੀ ਤਸਕਰੀ ‘ਚ ਸ਼ਾਮਲ ਵਿਅਕਤੀਆਂ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
ਚੰਡੀਗੜ੍ਹ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ ਜ਼ਬਤ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਇਹ ਅਪਰੇਸ਼ਨ ਚੰਡੀਗੜ੍ਹ (ਯੂ. ਟੀ.) ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਦੇ ਅਪਰਾਧ ਨਾਲ ਨਜਿੱਠਣ ਲਈ ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ । ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਹਾਲ ਹੀ ਦੇ ਸਮੇਂ ਵਿੱਚ ਚੰਡੀਗੜ੍ਹ ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ 6 ਵੱਡੀਆਂ ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮਿਤੀ 11.01.2025 ਨੂੰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61(1)(14) ਅਤੇ 78(2) ਤਹਿਤ ਐਫਆਈਆਰ ਨੰਬਰ 01 ਥਾਣਾ ਹੰਡੇਸਰਾ ਵਿਖੇ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਸ਼ਰਾਬ ਦੀ ਤਸਕਰੀ ਦੇ ਹੋਰ ਮਾਮਲਿਆਂ ਦੇ ਸਬੰਧ ਵਿੱਚ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਛੇ ਹੋਰ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਵੱਖ-ਵੱਖ ਸ਼ਰਾਬ ਦੇ ਬਰਾਂਡਾਂ ਦੀਆਂ 42 ਪੇਟੀਆਂ ਜ਼ਬਤ ਕੀਤੀਆਂ ਗਈਆਂ ਹਨ । ਕਰ ਅਤੇ ਆਬਕਾਰੀ ਮੰਤਰੀ ਨੇ ਅੱਗੇ ਦੱਸਿਆ ਕਿ ਚਾਲੂ ਵਿੱਤੀ ਸਾਲ ਵਿੱਚ 31.12.2024 ਤੱਕ ਚੰਡੀਗੜ੍ਹ ਸ਼ਰਾਬ ਦੀ ਤਸਕਰੀ ਨਾਲ ਸਬੰਧਤ 114 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ, ਜਿਸ ਤਹਿਤ 30,096 ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਸ ਦੋਵੇਂ ਹੀ ਸ਼ਰਾਬ ਦੀ ਤਸਕਰੀ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੇ ਨਿਰੰਤਰ ਸਹਿਯੋਗ ਨਾਲ ਚੱਲ ਰਹੀ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀ, ਭਾਂਵੇ ਉਹ ਕੋਈ ਵੀ ਹੋਵੇ, ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਆਬਕਾਰੀ ਐਕਟ, 1914 ਤਹਿਤ ਸ਼ਰਾਬ ਦੀ ਤਸਕਰੀ ਗੈਰ-ਕਾਨੂੰਨੀ, ਸਜ਼ਾਯੋਗ ਅਪਰਾਧ ਹੈ ਅਤੇ ਰਾਜ ਦੇ ਮਾਲੀਏ ਲਈ ਨੁਕਸਾਨਦੇਹ ਹੈ । ਉਨ੍ਹਾਂ ਭਰੋਸਾ ਦਿਵਾਇਆ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਨਤੀਜੇ ਭੁਗਤਣੇ ਪੈਣਗੇ । ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਗਤੀਵਿਧੀ ਬਾਰੇ ਵਿਭਾਗ ਨੂੰ ਸੂਚਿਤ ਕਰਨ ਤਾਂ ਜੋ ਸੂਬੇ ਨੂੰ ਕੋਈ ਮਾਲੀ ਨੁਕਸਾਨ ਨਾ ਹੋਵੇ ।

Advertisement
Advertisement
Advertisement
Advertisement
Scroll to Top