Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:47 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸੁਨਾਮ ਊਧਮ ਸਿੰਘ ਵਾਲਾ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਗਭਗ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਨਾਗਰਿਕਾਂ ਨੂੰ ਸਰਵੋਤਮ ਸਿੱਖਿਆ ਅਤੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਕੁਝ ਸਮੇਂ ਅੰਦਰ ਇੱਥੇ ਇਹਨਾਂ ਦੋਹਾਂ ਖੇਤਰਾਂ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ । ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਭ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਭਾਵਾਲ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਇੰਸ ਲੈਬ ਦਾ ਨੀਹ ਪੱਥਰ ਰੱਖਿਆ । ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਹਰ ਜ਼ਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਹਰੇਕ ਵਿਦਿਆਰਥੀ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਆਪਣੀ ਮਿਹਨਤ ਨਾਲ ਬੁਲੰਦੀ ਹਾਸਲ ਕਰ ਸਕੇ ।

ਇਸ ਉਪਰੰਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਮੋਲ ਵਿਖੇ ਵੀ 11 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਇੰਸ ਲੈਬ ਦਾ ਨੀਹ ਪੱਥਰ ਰੱਖਿਆ ਗਿਆ। ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਕਲਾਂ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ 4 ਕਲਾਸ ਰੂਮਾਂ, ਸਾਇੰਸ ਲੈਬ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਦਿਆਂ ਕਾਰਜਾਂ ਦੀ ਸ਼ੁਰੂਆਤ ਕਰਵਾਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਕਲਾਂ ਵਿਖੇ 22.53 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ 3 ਕਲਾਸ ਰੂਮਾਂ ਦਾ ਉਦਘਾਟਨ ਕੀਤਾ । ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਵਾਸ ਵਿਖੇ ਕਰੀਬ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਫਿਜਿਕਸ ਲੈਬ, ਕੈਮਿਸਟਰੀ ਲੈਬ ਅਤੇ ਕੰਪਿਊਟਰ ਲੈਬ ਦਾ ਨੀਹ ਪੱਥਰ ਰੱਖਿਆ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਕੌਰ, ਡਿਪਟੀ ਡੀ. ਈ. ਓ. ਮਨਜੀਤ ਕੌਰ, ਉਭਾਵਾਲ ਤੋਂ ਮੋਤਾ ਸਿੰਘ, ਅਵਤਾਰ ਸਿੰਘ, ਰਣਵੀਰ ਸਿੰਘ ਰਾਣਾ, ਗੁਰਚਰਨ ਸਿੰਘ, ਨਮੋਲ ਤੋਂ ਬਾਊ ਸਿੰਘ ਸਰਪੰਚ, ਬੱਗਾ ਸਿੰਘ, ਰਾਜ ਸਿੰਘ, ਨਿਰਭੈ ਸਿੰਘ, ਸੁਖਬੀਰ ਸਿੰਘ ਸੁੱਖੀ, ਸ਼ਾਹਪੁਰ ਤੋਂ ਐਡਵੋਕੇਟ ਗੋਪੀ, ਲੱਕੀ ਸਰਪੰਚ, ਬੀਰਬਲ ਸਿੰਘ, ਮਲਕੀਤ ਸਿੰਘ, ਚੋਵਾਸ ਤੋਂ ਗੁਰਚਰਨ ਸਿੰਘ, ਜਰਨੈਲ ਸਿੰਘ, ਦੇਵ ਮੈਂਬਰ, ਰਾਜ ਸ਼ਰਮਾ ਸਾਹਿਬ ਸਿੰਘ ਬਲਾਕ ਪ੍ਰਧਾਨ, ਲਾਭ ਸਿੰਘ ਨੀਲੋਵਾਲ, ਯਾਦਵਿੰਦਰ ਸਿੰਘ ਰਾਜਾ ਪ੍ਰਧਾਨ ਟਰੱਕ ਯੂਨੀਅਨ, ਨਰਿੰਦਰ ਠੇਕੇਦਾਰ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top