Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਧੁੰਦ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਅਪੀਲ

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਧੁੰਦ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਅਪੀਲ

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਧੁੰਦ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਅਪੀਲ
ਨੈਸ਼ਨਲ ਹਾਈਵੇ, ਸਟੇਟ ਹਾਈਵੇ ਅਤੇ ਹੋਰ ਸੜਕਾਂ ਉੱਤੇ ਰਿਫਲੈਕਟਰ ਲਗਾਉਣ ਦੀ ਹਦਾਇਤ
ਕੌਮੀ ਸੜਕ ਸੁਰੱਖਿਆ ਮਹੀਨੇ ਨੂੰ ਮਨਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼
ਸੰਗਰੂਰ, 10 ਜਨਵਰੀ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਜਿਲਾ ਸੰਗਰੂਰ ਵਿੱਚ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਬਾਰੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ । ਉਹਨਾਂ ਇਹ ਵੀ ਕਿਹਾ ਕਿ ਇੰਨੀ ਦਿਨੀ ਬਹੁਤ ਸੰਘਣੀ ਧੁੰਦ ਪੈ ਰਹੀ ਹੈ ਅਤੇ ਇਸ ਦੌਰਾਨ ਜਿੱਥੇ ਵਾਹਨ ਚਾਲਕਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ ਉੱਥੇ ਨਾਲ ਹੀ ਸੜਕ ਸੁਰੱਖਿਆ ਨਾਲ ਸੰਬੰਧਿਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਨੈਸ਼ਨਲ ਹਾਈਵੇ, ਸਟੇਟ ਹਾਈਵੇ ਅਤੇ ਹੋਰ ਸੜਕਾਂ ਉੱਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਢੁਕਵੀਆਂ ਥਾਵਾਂ ਉੱਤੇ ਰਿਫਲੈਕਟਰ ਜਰੂਰ ਲਗਾਏ ਜਾਣ ਤਾਂ ਜੋ ਸੰਘਣੀ ਧੁੰਦ ਸੜਕ ਹਾਦਸਿਆਂ ਦਾ ਕਾਰਨ ਨਾ ਬਣ ਸਕੇ । ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਅਜਿਹੇ ਬਲੈਕ ਸਪੋਟਸ ਦੀ ਜਾਂਚ ਕਰਵਾਉਣ ਜਿੱਥੇ ਹਾਦਸੇ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਅਹਤਿਆਤ ਵਜੋਂ ਉੱਥੇ ਰਿਫਲੈਕਟਰ ਅਤੇ ਸੰਕੇਤ ਚਿੰਨ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ । ਮੀਟਿੰਗ ਦੌਰਾਨ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਵਧਾਉਣ ਲਈ ਵਿਦਿਅਕ ਅਦਾਰਿਆਂ, ਬਾਜ਼ਾਰਾਂ ਅਤੇ ਜਨਤਕ ਸਥਾਨਾਂ ਉੱਤੇ ਪ੍ਰੋਗਰਾਮ ਉਲੀਕਣ, ਵਰਕਸ਼ਾਪਾਂ, ਨੁੱਕੜ ਨਾਟਕਾਂ ਰਾਹੀਂ ਸੁਨੇਹਾ ਹਰੇਕ ਨਾਗਰਿਕ ਤੱਕ ਪਹੁੰਚਾਉਣ ਲਈ ਵੀ ਹਦਾਇਤ ਕੀਤੀ ਗਈ । ਟਰੈਫਿਕ ਪੁਲਿਸ ਨੂੰ ਵੀ ਚੌਕਸੀ ਵਧਾਉਣ ਦੇ ਹੁਕਮ ਕਰਦਿਆਂ ਏ. ਡੀ. ਸੀ. ਅਮਿਤ ਬੈਂਬੀ ਨੇ ਕਿਹਾ ਕਿ ਸੜਕਾਂ ਦੇ ਆਲੇ ਦੁਆਲੇ ਬੇਤਰਤੀਬ ਢੰਗ ਨਾਲ ਖੜਾਏ ਜਾਣ ਵਾਲੇ ਵਾਹਨ ਕਈ ਵਾਰ ਸੜਕ ਹਾਦਸਿਆਂ ਦਾ ਕਾਰਨ ਬਣ ਜਾਂਦੇ ਹਨ, ਇਸ ਲਈ ਇਸ ਦੀ ਨਿਯਮਤ ਜਾਂਚ ਪੜਤਾਲ ਕੀਤੀ ਜਾਵੇ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ । ਮੀਟਿੰਗ ਦੌਰਾਨ ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ. ਡੀ. ਐਮ. ਦਿੜਬਾ ਰਾਜੇਸ਼ ਸ਼ਰਮਾ, ਐਸ. ਡੀ. ਐਮ. ਲਹਿਰਾ ਸੂਬਾ ਸਿੰਘ, ਆਰ. ਟੀ. ਓ. ਅਤੇ ਐਸ. ਡੀ. ਐਮ. ਭਵਾਨੀਗੜ੍ਹ ਰਵਿੰਦਰ ਬਾਂਸਲ, ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਪਟਿਆਲਾ ਦੇ ਡਿਪਟੀ ਮੈਨੇਜਰ ਰਾਕੇਸ਼ ਕੁਮਾਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top