ਐਸ. ਏ. ਡੀ. ਪ੍ਰਧਾਨ ਸੁਖਬੀਰ ਬਾਦਲ ਦਾ ਅਸਤੀਫਾ ਹੋਇਆ ਮਨਜ਼ੂਰ

ਐਸ. ਏ. ਡੀ. ਪ੍ਰਧਾਨ ਸੁਖਬੀਰ ਬਾਦਲ ਦਾ ਅਸਤੀਫਾ ਹੋਇਆ ਮਨਜ਼ੂਰ
20 ਜਨਵਰੀ ਤੋਂ ਸ਼ੁਰੂ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸਿ਼ਪ ਮੁਹਿੰਮ
ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ
ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੀ ਕਹਿੰਦੀ ਕਹਾਉਂਦੀ ਰਾਜਨੀਤਕ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੇ ਲਗਾਤਾਰ ਪ੍ਰਧਾਨ ਚੱਲੇ ਆ ਰਹੇ ਸੁਖਬੀਰ ਸਿੰਘ ਬਾਦਲ ਦਾ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ ਅੱਜ ਮਨਜ਼ੂਰ ਹੋ ਗਿਆ ਹੈ, ਜਿਸਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸਿ਼ਪ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਜੋ ਕਿ 20 ਜਨਵਰੀ ਤੋਂ ਸ਼ੁਰੂ ਹੋਵੇਗੀ ਅਤੇ 20 ਫਰਵਰੀ ਤੱਕ ਜਾਰੀ ਰਹੇਗੀ। ਮੀਟਿੰਗ ਤੋਂ ਬਾਅਦ ਵਰਕਿੰਗ ਕਮੇਟੀ ਨੇ ਐਲਾਨ ਕੀਤਾ ਹੈ ਕਿ 1 ਮਾਰਚ ਨੂੰ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਈ ਅਕਾਲੀ ਆਗੂਆਂ ਨੇ ਸ਼ੋ੍ਰਮਣੀ ਅਕਾਲੀ ਦਲੀ ਬਾਗੀ ਧੜਾ ਬਣਾ ਲਿਆ ਸੀ ਤੇ ਉਨ੍ਹਾਂ ਵਲੋਂ ਵੀ ਵਾਰ ਵਾਰ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦਿੱਤੇ ਗਏ ਅਸਤੀਫੇ ਦੇ ਹੁਕਮਾਂ ਮੁਤਾਬਕ ਅਸਤੀਫਾ ਮਨਜ਼ੂਰ ਕੀਤੇ ਜਾਣ ਬਾਰੇ ਵਾਰ ਵਾਰ ਆਖਿਆ ਜਾ ਰਿਹਾ ਸੀ ਪਰ ਹਰ ਵਾਰ ਕਿਸੇ ਨਾ ਕਿਸੇ ਨੂੰ ਆਧਾਰ ਬਣਾ ਕੇ ਅਸਤੀਫੇ ਸਬੰਧੀ ਫ਼ੈਸਲਾ ਲੈਣ ਤੇ ਨਾ ਨੱੂਕਰ ਹੋ ਜਾਂਦੀ ਸੀ ਪਰ ਅੱਜ ਆਖਰਕਾਰ ਅਸਤੀਫਾ ਮਨਜ਼ੂਰ ਹੋ ਗਿਆ ਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਚੋਣ ਰਾਹੀਂ ਲੰਮੇ ਸਮੇਂ ਬਾਅਦ ਨਵਾਂ ਪ੍ਰਧਾਨ ਮਿਲਣ ਦੀ ਉਮੀਦ ਬੱਝ ਗਈ ।
