Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 3:14 am

+91 90915 01313 , +91 90916 01313

punjabbanni@gmail.com
punjabbani@yahoo.com

ਸਿਖਿਆ ਤੋਂ ਪਹਿਲਾਂ, ਬੱਚਿਆਂ ਦੀ ਸਿਹਤ, ਸੁਰੱਖਿਆ, ਸੰਸਕਾਰਾਂ ਸਨਮਾਨ ਲਈ ਯਤਨ ਜ਼ਰੂਰੀ : ਸਰਲਾ ਭਟਨਾਗਰ

ਸਿਖਿਆ ਤੋਂ ਪਹਿਲਾਂ, ਬੱਚਿਆਂ ਦੀ ਸਿਹਤ, ਸੁਰੱਖਿਆ, ਸੰਸਕਾਰਾਂ ਸਨਮਾਨ ਲਈ ਯਤਨ ਜ਼ਰੂਰੀ : ਸਰਲਾ ਭਟਨਾਗਰ

ਸਿਖਿਆ ਤੋਂ ਪਹਿਲਾਂ, ਬੱਚਿਆਂ ਦੀ ਸਿਹਤ, ਸੁਰੱਖਿਆ, ਸੰਸਕਾਰਾਂ ਸਨਮਾਨ ਲਈ ਯਤਨ ਜ਼ਰੂਰੀ : ਸਰਲਾ ਭਟਨਾਗਰ
ਪਟਿਆਲਾ : ਬੱਚਿਆਂ ਲਈ ਸਕੂਲ, ਸਿਖਿਆ, ਸੰਸਕਾਰਾਂ, ਮਰਿਆਦਾਵਾਂ, ਫਰਜ਼ਾਂ ਸਿਹਤ, ਤੰਦਰੁਸਤੀ, ਅਰੋਗਤਾ ਅਤੇ ਉਜਵੱਲ ਭਵਿੱਖ ਲਈ, ਵਿਦਿਆ ਦੇ ਮੰਦਰ ਹਨ। ਅਧਿਆਪਕ, ਬੱਚਿਆਂ ਦੇ ਮਾਤਾ ਪਿਤਾ, ਗੁਰੂ ਅਧਿਆਪਕ ਹਮਦਰਦ ਅਤੇ ਦੋਸਤ ਹੋਣ ਨਾਤੇ ਉਨ੍ਹਾਂ ਨੂੰ ਸੰਵਾਰਨ, ਸੁਧਾਰਨ, ਸਿਹਤਮੰਦ ਤਦੰਰੁਸਤ ਬਣਾਉਣ, ਮਾੜੇ ਕਾਰਜਾਂ ਤੋਂ ਬਚਾਉਣ ਅਤੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਜ਼ੰਗੀ ਪੱਧਰ ਤੇ ਯਤਨਸ਼ੀਲ ਹੋਣੇ ਚਾਹੀਦੇ ਹਨ, ਤਾਂ ਜ਼ੋ ਹੁਣ ਦੇ ਵਿਦਿਆਰਥੀਆਂ ਨੂੰ ਗਿਆਨਵਾਨ, ਵਿਦਵਾਨ, ਇਮਾਨਦਾਰ ਸਖ਼ਤ ਮਿਹਨਤੀ ਅਤੇ ਵਫ਼ਾਦਾਰ ਬਣਾ ਕੇ, ਦੇਸ਼ ਸਮਾਜ ਘਰ ਪਰਿਵਾਰਾਂ ਦੇ ਭਵਿੱਖ ਨੂੰ ਉਜਵੱਲ ਬਣਾਇਆ ਜਾ ਸਕਦਾ ਹੈ, ਇਹ ਵਿਚਾਰ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ, ਆਪਣੇ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਨੇ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਦੀ ਵਧੀਆ ਸਿਖਿਆ ਦੇ ਨਾਲ ਉਨ੍ਹਾਂ ਦੀ ਸਿਹਤ, ਸੁਰੱਖਿਆ ਅਰੋਗਤਾ ਅਤੇ ਉਜਵੱਲ ਭਵਿੱਖ ਲਈ ਪਹਿਲ ਦੇ ਆਧਾਰ ਤੇ ਯਤਨ ਕੀਤੇ ਜਾ ਰਹੇ ਹਨ । ਬੱਚਿਆਂ ਦੀਆਂ ਨਜ਼ਰਾਂ ਦੀ ਜਾਂਚ ਕਰਵਾਈ ਗਈ ਅਤੇ ਜਿਹੜੇ ਵਿਦਿਆਰਥੀ, ਐਨਕਾਂ ਲੈਣ ਤੋਂ ਅਸਮਰਥ ਹਨ, ਉਨ੍ਹਾਂ ਨੂੰ ਪ੍ਰਧਾਨ ਸ਼੍ਰੀ ਵਿਪਿਨ ਸ਼ਰਮਾ ਵਲੋਂ ਐਨਕਾਂ ਪ੍ਰਦਾਨ ਕੀਤੀਆਂ ਗਈਆਂ । ਇਸ ਮੌਕੇ ਸ਼੍ਰੀ ਕਾਕਾ ਰਾਮ ਵਰਮਾ ਚੀਫ ਟ੍ਰੇਨਰ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਨੇ ਸਕੂਲ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਮ ਲੋਕਾਂ ਵਲੋਂ ਆਪਣੇ ਬੱਚਿਆਂ ਨੂੰ ਸਕੂਲਾਂ ਵਿਖੇ ਸਿੱਖਣ, ਸਮਝਣ, ਸੁਧਾਰਨ ਅਤੇ ਚੰਗੇ ਇਨਸਾਨ ਬਣਾਉਣ ਲਈ ਭੇਜਦੇ ਹਨ, ਜਿਸ ਹਿੱਤ, ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੀਰ ਹਕੀਕਤ ਰਾਏ ਸਕੂਲ ਵਲੋਂ ਜੰਗੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਐਨਕਾਂ ਲੈਣ ਵਾਲੇ ਵਿਦਿਆਰਥੀਆਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਕੁਝ ਵਿਦਿਆਰਥੀਆਂ ਨੇ ਐਨਕਾਂ ਖ਼ਰੀਦ ਲਈਆ ਪਰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਸਕੂਲ ਵਿਖੇ ਚੈਕਅਪ ਕੈਂਪ ਲਗਾਇਆ ਅਤੇ ਹਰੇਕ ਵਿਦਿਆਰਥੀ ਨੂੰ, ਮਾਤਾ ਪਿਤਾ ਵਾਂਗ, ਪ੍ਰਿੰਸੀਪਲ ਅਤੇ ਅਧਿਆਪਕਾਂ ਵਲੋਂ ਪਿਆਰ, ਸਤਿਕਾਰ, ਸਹਿਯੋਗ ਅਤੇ ਸਹਾਰਾ ਦਿੱਤਾ ਜਾਂਦਾ ਹੈ ।

Advertisement
Advertisement
Advertisement
Advertisement
Scroll to Top