Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 3:14 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜ ਸਾਲ ਪੁਰਾਣੇ ਪੁਲਿਸ ਕੇਸ ਵਿੱਚੋਂ ਅੱਠ ਅਧਿਆਪਕ ਆਗੂ ਬਰੀ

ਪੰਜ ਸਾਲ ਪੁਰਾਣੇ ਪੁਲਿਸ ਕੇਸ ਵਿੱਚੋਂ ਅੱਠ ਅਧਿਆਪਕ ਆਗੂ ਬਰੀ

ਪੰਜ ਸਾਲ ਪੁਰਾਣੇ ਪੁਲਿਸ ਕੇਸ ਵਿੱਚੋਂ ਅੱਠ ਅਧਿਆਪਕ ਆਗੂ ਬਰੀ
ਅਧਿਆਪਕ ਸੰਘਰਸ਼ ਦੌਰਾਨ 2019 ਵਿੱਚ ਹੋਇਆ ਸੀ ਕੇਸ ਦਰਜ਼
ਪਟਿਆਲਾ : 2018-19 ਦੌਰਾਨ ਪਟਿਆਲਾ ਵਿਖੇ ਚੱਲੇ ਵਿਸ਼ਾਲ ਅਧਿਆਪਕ ਸੰਘਰਸ਼ ਦੌਰਾਨ 26 ਫ਼ਰਵਰੀ 2019 ਨੂੰ ਥਾਣਾ ਸਿਵਲ ਲਾਈਨ ਪਟਿਆਲਾ ਵਿਖੇ ਦਰਜ਼ ਕੀਤੇ ਗਏ ਮੁਕੱਦਮਾ ਨੰਬਰ 44 ਵਿੱਚੋਂ ਮਾਣਯੋਗ ਅਦਾਲਤ ਵੱਲੋਂ ਅੱਠ ਅਧਿਆਪਕਾਂ ਨੂੰ ਬਰੀ ਕਰ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਉਸ ਸਮੇਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਪਟਿਆਲਾ ਵੱਲੋਂ ਅਧਿਆਪਕ ਮੰਗਾਂ ਲਈ ਕਰ ਰਹੇ ਅਧਿਆਪਕ ਆਗੂਆਂ ਦੀਆਂ ਕੀਤੀਆਂ ਬਦਲੀਆਂ ਖ਼ਿਲਾਫ਼ ਸਰਵ ਸਿੱਖਿਆ ਅਭਿਆਨ ਦਫ਼ਤਰ ਪਟਿਆਲਾ ਵਿਖੇ 25 ਫ਼ਰਵਰੀ 2019 ਲੱਗੇ ਧਰਨੇ ਤੋਂ ਬਾਅਦ ਅੱਠ ਆਗੂਆਂ (ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਗੌਰਮਿੰਟ ਟੀਚਰਜ਼ ਪੰਜਾਬ ਇਕਾਈ ਪਟਿਆਲਾ ਦੇ ਜ਼ਿਲਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਟੋਡਰਪੁਰ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨੋਜ ਘਈ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਤੇ ਸੂਬਾ ਕਨਵੀਨਰ ਅਤਿੰਦਰਪਾਲ ਘੱਗਾ, ਐੱਸ. ਸੀ. ਬੀ. ਸੀ ਅਧਿਆਪਕ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਗੁਰੂ, ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਤੋਂ ਗੁਰਪ੍ਰੀਤ ਸਿੰਘ ਗੁਰੀ ਅਤੇ ਬਲਕਾਰ ਸਿੰਘ) ਖ਼ਿਲਾਫ਼ ਥਾਣਾ ਸਿਵਲ ਲਾਈਨ ਪਟਿਆਲਾ ਵਿਖੇ ਆਈ. ਪੀ. ਸੀ. ਦੀਆਂ ਧਾਰਾਵਾਂ 353, 342, 186,188 ਅਤੇ 506 ਤਹਿਤ ਮੁਕੱਦਮਾ ਨੰਬਰ 44 ਦਰਜ਼ ਕੀਤਾ ਗਿਆ ਸੀ । ਇਸ ਕੇਸ ਵਿੱਚ ਮਾਣਯੋਗ ਅਦਾਲਤ ਵੱਲੋਂ ਬਰੀ ਹੋਣ ਤੋਂ ਬਾਅਦ ਅਧਿਆਪਕ ਆਗੂਆਂ ਵੱਲੋਂ ਇਸ ਕੇਸ ਦੀ ਪੂਰੀ ਮਿਹਨਤ ਨਾਲ ਪੈਰਵਾਈ ਕਰਨ ਵਾਲੇ ਐਡਵੋਕੇਟ ਦਲਵਾਰਾ ਸਿੰਘ ਭਿੰਡਰ, ਐਡਵੋਕੇਟ ਜਸਮੇਲ ਸਿੰਘ ਗਰੇਵਾਲ ਅਤੇ ਉਹਨਾਂ ਦੀਆਂ ਟੀਮਾਂ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਇਸ ਫੈਸਲੇ ਨੇ ਸਾਬਿਤ ਕੀਤਾ ਹੈ ਕਿ ਉਹਨਾਂ ਉੱਤੇ ਦਰਜ਼ ਕੀਤਾ ਗਿਆ ਇਹ ਮੁਕੱਦਮਾ ਤੱਥਾਂ ਨੂੰ ਤੋੜ ਮਰੋੜ ਕੇ ਦਰਜ਼ ਕਰਵਾਇਆ ਗਿਆ ਸੀ । ਉਹਨਾਂ ਆਖਿਆ ਕਿ ਉਹ ਭਵਿੱਖ ਵਿੱਚ ਵੀ ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਹੱਕੀ ਮਸਲਿਆਂ ਸੰਬੰਧੀ ਆਵਾਜ਼ ਉਠਾਉਂਦੇ ਰਹਿਣਗੇ ।

Advertisement
Advertisement
Advertisement
Advertisement
Scroll to Top