Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 5:48 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਬਾਲਗ਼ ਖਿਡਾਰਨ ਨਾਲ 2 ਸਾਲ ਤਕ ਹੋਏ ਜਬਰ ਜਨਾਹ ਮਾਮਲੇ ਵਿਚ 6 ਜਣੇ ਗ੍ਰਿਫ਼ਤਾਰ

ਨਾਬਾਲਗ਼ ਖਿਡਾਰਨ ਨਾਲ 2 ਸਾਲ ਤਕ ਹੋਏ ਜਬਰ ਜਨਾਹ ਮਾਮਲੇ ਵਿਚ 6 ਜਣੇ ਗ੍ਰਿਫ਼ਤਾਰ

ਨਾਬਾਲਗ਼ ਖਿਡਾਰਨ ਨਾਲ 2 ਸਾਲ ਤਕ ਹੋਏ ਜਬਰ ਜਨਾਹ ਮਾਮਲੇ ਵਿਚ 6 ਜਣੇ ਗ੍ਰਿਫ਼ਤਾਰ
ਕੇਰਲ : ਭਾਰਤ ਦੇਸ਼ ਦੇ ਸੂਬੇ ਕੇਰਲ ਦੇ ਪਥਾਨਾਮਥਿੱਟਾ ’ਚ 2 ਸਾਲਾਂ ਦੌਰਾਨ ਇਕ ਲੜਕੀ ਨਾਲ ਕਈ ਵਾਰ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਸ ਨੇ ਇਸ ਸਬੰਧੀ 4 ਐਫ਼. ਆਈ. ਆਰ. ਦਰਜ ਕੀਤੀਆਂ ਹਨ ਅਤੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਮਾਮਲੇ ਵਿਚ 60 ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ । ਪੁਲਸ ਦੇ ਹਵਾਲੇ ਨਾਲ ਦਸਿਆ ਗਿਆ ਕਿ ਪੀੜਤਾ ਦੋ ਮਹੀਨੇ ਪਹਿਲਾਂ ਹੀ 18 ਸਾਲ ਦੀ ਹੋਈ ਹੈ। ਦੋਸ਼ ਹੈ ਕਿ 16 ਸਾਲ ਦੀ ਉਮਰ ਤੋਂ ਉਸ ਨਾਲ ਕਈ ਵਾਰ ਜਬਰ ਜਨਾਹ ਕੀਤਾ ਗਿਆ । ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਬਾਲ ਭਲਾਈ ਕਮੇਟੀ ਵਲੋਂ ਕੌਂਸਲਿੰਗ ਕੀਤੀ ਜਾ ਰਹੀ ਸੀ । ਵਿਦਿਅਕ ਅਦਾਰੇ ’ਚ ਪੀੜਤਾ ਦੇ ਅਧਿਆਪਕਾਂ ਵਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਦੇ ਵਿਵਹਾਰ ਵਿਚ ਬਦਲਾਅ ਆ ਰਿਹਾ ਹੈ । ਪਥਾਨਾਮਥਿੱਟਾ ਚਾਈਲਡ ਵੈਲਫ਼ੇਅਰ ਕਮੇਟੀ ਦੇ ਪ੍ਰਧਾਨ ਰਾਜੀਵ ਨੇ ਕਿਹਾ ਕਿ ਲੜਕੀ ਨੇ ਸਕੂਲ ਕਾਉਂਸਲਿੰਗ ਸੈਸ਼ਨ ਦੌਰਾਨ ਜਿਨਸੀ ਸ਼ੋਸ਼ਣ ਦਾ ਪ੍ਰਗਟਾਵਾ ਕੀਤਾ। ਇਸ ਤੋਂ ਬਾਅਦ ਬਾਲ ਭਲਾਈ ਕਮੇਟੀ ਦੀ ਤਰਫ਼ੋਂ ਪੁਲਸ ਕੋਲ ਮਾਮਲਾ ਦਰਜ ਕੀਤਾ ਗਿਆ ਸੀ । ਲੜਕੀ ਇਕ ਖਿਡਾਰੀ ਹੈ ਜਿਸਦੇ ਨਾਲ ਪਥਾਨਾਮਥਿੱਟਾ ’ਚ ਖੇਡ ਕੈਂਪ ਸਮੇਤ ਕਈ ਥਾਵਾਂ ’ਤੇ ਕੋਚਾਂ, ਸਹਿਪਾਠੀਆਂ ਅਤੇ ਸਥਾਨਕ ਨਿਵਾਸੀਆਂ ਦੁਆਰਾ ਦੁਰਵਿਵਹਾਰ ਕੀਤਾ ਗਿਆ ਸੀ । ਰਿਪੋਰਟ ਵਿਚ ਪੁਲਸ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਪੀੜਤਾ ਕੋਲ ਅਪਣਾ ਫ਼ੋਨ ਨਹੀਂ ਸੀ । ਉਸ ਨੇ ਅਪਣੇ ਪਿਤਾ ਦੇ ਮੋਬਾਈਲ ’ਚ ਕਰੀਬ 40 ਲੋਕਾਂ ਦੇ ਨੰਬਰ ਸੇਵ ਕਰ ਲਏ ਸਨ, ਜਿਨ੍ਹਾਂ ਨੇ ਉਸ ਨਾਲ ਦੁਰਵਿਵਹਾਰ ਕੀਤਾ ਸੀ । ਰਿਪੋਰਟ ਮੁਤਾਬਕ ਬਾਲ ਭਲਾਈ ਕਮੇਟੀ ਦੇ ਮੈਂਬਰ ਪੀੜਤਾ ਨੂੰ ਮਨੋਵਿਗਿਆਨੀ ਕੋਲ ਵੀ ਲੈ ਗਏ ਸਨ। ਇਸ ਦਾ ਮਕਸਦ ਇਹ ਪਤਾ ਲਗਾਉਣਾ ਸੀ ਕਿ ਉਸ ਦੇ ਦੋਸ਼ ਸਹੀ ਹਨ ਜਾਂ ਨਹੀਂ ।

Advertisement
Advertisement
Advertisement
Advertisement
Scroll to Top