Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:42 pm

+91 90915 01313 , +91 90916 01313

punjabbanni@gmail.com
punjabbani@yahoo.com

ਜਿਲ੍ਹਾ ਪੁਲਸ ਸੰਗਰੂਰ ਨੇ ਨਸਿ਼ਆਂ ਵਿਰੁੱਧ ਵਿੱੱਢੀ ਮੁਹਿੰਮ ਤਹਿਤ 14 ਦਿਨਾਂ ਵਿਚ ਜਿ਼ਲਾ ਸੰਗਰੂਰ ਵਿਖੇ 27 ਮੁਕੱਦਮੇ ਦਰਜ ਕਰਕੇ ਕੀਤੇ 31 ਦੋਸੀ ਗ੍ਰਿਫਤਾਰ

ਜਿਲ੍ਹਾ ਪੁਲਸ ਸੰਗਰੂਰ ਨੇ ਨਸਿ਼ਆਂ ਵਿਰੁੱਧ ਵਿੱੱਢੀ ਮੁਹਿੰਮ ਤਹਿਤ 14 ਦਿਨਾਂ ਵਿਚ ਜਿ਼ਲਾ ਸੰਗਰੂਰ ਵਿਖੇ 27 ਮੁਕੱਦਮੇ ਦਰਜ ਕਰਕੇ ਕੀਤੇ 31 ਦੋਸੀ ਗ੍ਰਿਫਤਾਰ

ਜਿਲ੍ਹਾ ਪੁਲਸ ਸੰਗਰੂਰ ਨੇ ਨਸਿ਼ਆਂ ਵਿਰੁੱਧ ਵਿੱੱਢੀ ਮੁਹਿੰਮ ਤਹਿਤ 14 ਦਿਨਾਂ ਵਿਚ ਜਿ਼ਲਾ ਸੰਗਰੂਰ ਵਿਖੇ 27 ਮੁਕੱਦਮੇ ਦਰਜ ਕਰਕੇ ਕੀਤੇ 31 ਦੋਸੀ ਗ੍ਰਿਫਤਾਰ
ਸੰਗਰੂਰ : ਜਿ਼ਲਾ ਸੰਗਰੂਰ ਦੇ ਐਸ. ਐਸ. ਪੀ. ਸਰਤਾਜ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਜਨਵਰੀ 2025 ਨੂੰ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਚੋਰੀਆਂ ਕਰਨ ਵਾਲੇ ਗਿਰੋਹ ਦੇ 3 ਦੋਸੀ ਕਾਬੂ ਕਰਕੇ ਉਨ੍ਹਾਂ ਕੋਲੋਂ 5 ਮੋਟਰਸਾਇਕਲ ਅਤੇ 5 ਮੋਬਾਇਲ ਫੋਨ ਬ੍ਰਾਮਦ ਕਰਵਾਏ ਗਏ । ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪੁਲਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 28 ਦਸੰਬਰ 2024 ਤੋਂ 10 ਜਨਵਰੀ 2025 ਤੱਕ ਡਰੱਗ ਦੇ 17 ਮੁਕੱਦਮੇ ਦਰਜ ਕਰਕੇ 24 ਦੋਸੀ ਕਾਬੂ ਕਰਕੇ 149 ਗ੍ਰਾਮ ਹੈਰੋਇਨ, 60 ਕਿੱਲੋ ਭੂੱਕੀ ਚੂਰਾ ਪੋਸਤ, 75 ਗ੍ਰਾਮ ਸੁਲਫਾ ਅਤੇ 1980 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 10 ਮੁਕੱਦਮੇ ਦਰਜ ਕਰਕੇ 7 ਦੋਸੀਆਂ ਨੂੰ ਕਾਬੂ ਕਰਕੇ 131.250 ਲੀਟਰ ਸਰਾਬ ਠੇਕਾ ਦੇਸੀ ਅਤੇ 450 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 02 ਦੋਸੀ ਗ੍ਰਿਫਤਾਰ ਕੀਤੇ ਗਏ, ਜਿਨ੍ਹਾਂ ਪਾਸੋਂ 01 ਪਿਸਟਲ 32 ਬੋਰ ਸਮੇਤ 03 ਕਾਰਤੂਸ ਬ੍ਰਾਮਦ ਕਰਵਾਏ ਗਏ। ਜੂਆ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 4750 ਰੁਪਏ ਬ੍ਰਾਮਦ ਕਰਵਾਏ ਗਏ । ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 35 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Advertisement
Advertisement
Advertisement
Advertisement
Scroll to Top