Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਅਵਾਰਾ ਕੁੱਤਿਆਂ ਦੀ ਦਹਿਸ਼ਤ, ਕੁੱਤਿਆਂ ਦੇ ਵੱਢਣ ਨਾਲ ਮਾਸੂਮ ਦੀ ਮੌਤ

ਅਵਾਰਾ ਕੁੱਤਿਆਂ ਦੀ ਦਹਿਸ਼ਤ, ਕੁੱਤਿਆਂ ਦੇ ਵੱਢਣ ਨਾਲ ਮਾਸੂਮ ਦੀ ਮੌਤ

ਅਵਾਰਾ ਕੁੱਤਿਆਂ ਦੀ ਦਹਿਸ਼ਤ, ਕੁੱਤਿਆਂ ਦੇ ਵੱਢਣ ਨਾਲ ਮਾਸੂਮ ਦੀ ਮੌਤ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਜਿ਼ਲ੍ਹੇ ਦੇ ਪਿੰਡ ਹਸਨਪੁਰ ਵਿੱਚ ਆਵਾਰਾ ਕੁੱਤਿਆਂ ਨੇ ਖੇਤਾਂ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਦੇ ਪੰਜਵੀਂ ਜਮਾਤ ਵਿਚ ਪੜ੍ਹਦੇ 11 ਸਾਲਾ ਬੱਚੇ ਹਰਸੁਖਪ੍ਰੀਤ ਸਿੰਘ ਨੂੰ ਕੁੱਤਿਆਂ ਨੇ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ । ਦੱਸਣਯੋਗ ਹੈ ਕਿ ਪਹਿਲਾਂ ਆਵਾਰਾ ਕੁੱਤਿਆਂ ਦਾ ਸਿ਼ਕਾਰ ਬਜ਼ੁਰਗ ਹੁੰਦੇ ਸਨ ਪਰ ਹੁਣ ਉਹ ਮਾਸੂਮ ਬੱਚਿਆਂ `ਤੇ ਜਾਨਲੇਵਾ ਹਮਲੇ ਹੋ ਰਹੇ ਹਨ, ਜਿਸਦੇ ਚਲਦਿਆਂ ਆਵਾਰਾ ਕੁੱਤਿਆਂ ਦੇ ਵੱਢਣ ਨਾਲ ਪਿੰਡ ਵਿਚ ਇਕ ਹੋਰ ਮਾਸੂਮ ਦੀ ਮੌਤ ਹੋ ਗਈ । ਪਿੰਡ ਵਿਚ ਇਕ ਹਫ਼ਤੇ ਵਿਚ ਇਹ ਦੂਜੀ ਘਟਨਾ ਹੈ । ਇਸ ਤੋਂ ਪਹਿਲਾਂ ਇੱਕ ਪ੍ਰਵਾਸੀ ਪਰਿਵਾਰ ਦੇ ਬੱਚੇ ਦੀ ਵੀ ਕੁੱਤਿਆਂ ਦੇ ਹਮਲੇ ਵਿੱਚ ਮੌਤ ਹੋ ਗਈ ਸੀ । ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਗੁੱਸੇ ਵਿੱਚ ਆ ਕੇ ਪਿੰਡ ਵਾਸੀਆਂ ਨੇ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ’ਤੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਆਵਾਰਾ ਕੁੱਤਿਆਂ ਦੀ ਸਮੱਸਿਆ ਪ੍ਰਤੀ ਗੰਭੀਰ ਨਹੀਂ ਹੈ । ਦੋ ਮਾਸੂਮਾਂ ਦੀ ਮੌਤ ਤੋਂ ਬਾਅਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ । ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਪਿੰਡ ਵਿੱਚ ਆਵਾਰਾ ਕੁੱਤਿਆਂ ਦਾ ਆਤੰਕ ਇੰਨਾ ਵੱਧ ਗਿਆ ਹੈ ਕਿ ਪਿੰਡ ਦੇ ਬੱਚੇ ਅਤੇ ਔਰਤਾਂ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗ ਪਈਆਂ ਹਨ ।

Advertisement
Advertisement
Advertisement
Advertisement
Scroll to Top