Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 12:30 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਟਰੈਫਿਕ ਪੁਲਿਸ ਨੇ ਸੜਕ ਹਾਦਸਿਆਂ ਤੋਂ ਬਚਾਅ ਲਈ ਵਾਹਨਾਂ ਉੱਤੇ ਰਿਫਲੈਕਟਰ ਲਗਾਏ

ਜ਼ਿਲ੍ਹਾ ਟਰੈਫਿਕ ਪੁਲਿਸ ਨੇ ਸੜਕ ਹਾਦਸਿਆਂ ਤੋਂ ਬਚਾਅ ਲਈ ਵਾਹਨਾਂ ਉੱਤੇ ਰਿਫਲੈਕਟਰ ਲਗਾਏ

ਜ਼ਿਲ੍ਹਾ ਟਰੈਫਿਕ ਪੁਲਿਸ ਨੇ ਸੜਕ ਹਾਦਸਿਆਂ ਤੋਂ ਬਚਾਅ ਲਈ ਵਾਹਨਾਂ ਉੱਤੇ ਰਿਫਲੈਕਟਰ ਲਗਾਏ
ਸੰਗਰੂਰ, 6 ਜਨਵਰੀ : ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟਰੈਫਿਕ ਪੁਲਿਸ ਸੰਗਰੂਰ ਵੱਲੋਂ ਅੱਜ ਵੱਖ-ਵੱਖ ਥਾਵਾਂ ਉੱਤੇ ਇੱਕ ਵਿਸ਼ੇਸ਼ ਅਭਿਆਨ ਚਲਾਉਂਦੇ ਹੋਏ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ ਗਏ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਇੰਚਾਰਜ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸੂਬੇ ਭਰ ਵਿੱਚ ਸੰਘਣੀ ਧੁੰਦ ਪੈ ਰਹੀ ਹੈ ਅਤੇ ਧੁੰਦ ਕਾਰਨ ਅਕਸਰ ਸੜਕ ਹਾਦਸੇ ਵਾਪਰ ਜਾਂਦੇ ਹਨ । ਉਹਨਾਂ ਕਿਹਾ ਕਿ ਅਹਤਿਆਤ ਵਜੋਂ ਵਾਹਨਾਂ ਦੇ ਪਿਛਲੇ ਪਾਸੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸੜਕਾਂ ਉੱਤੇ ਵਾਹਨਾਂ ਦੇ ਚੱਲਣ ਸਮੇਂ ਪਿੱਛੋਂ ਆਉਂਦੇ ਵਾਹਨ ਚਾਲਕ ਇਸ ਬਾਰੇ ਅਨੁਮਾਨ ਲਗਾ ਲੈਣ ਅਤੇ ਦੁਰਘਟਨਾ ਵਾਪਰਨ ਤੋਂ ਬਚਾਅ ਹੋ ਸਕੇ । ਥਾਣੇਦਾਰ ਪਵਨ ਕੁਮਾਰ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਾਹਨ ਚਲਾਉਣ ਸਮੇਂ ਪੂਰੀ ਸਾਵਧਾਨੀਆਂ ਵਰਤਨ ਅਤੇ ਹੌਲੀ ਹੌਲੀ ਵਾਹਨ ਚਲਾਉਣ। ਵਰਨਾਂ ਉੱਤੇ ਰਿਫਲੈਕਟਰ ਲਗਾਉਣ ਸਮੇਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ, ਸਰਵਨ ਸਿੰਘ, ਰਾਮ ਪ੍ਰਤਾਪ, ਹੋਲਦਾਰ ਪ੍ਰਗਟ ਸਿੰਘ ਅਤੇ ਪੀ. ਐਚ. ਸੀ. ਮਨਜੀਤ ਸਿੰਘ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top