ਸ਼੍ਰੋਮਣੀ ਅਕਾਲੀ ਦਲ ਦਾ ਵਫਦ ਮੁੜ ਕਰੇਗਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ
ਦੁਆਰਾ: Punjab Bani ਪ੍ਰਕਾਸ਼ਿਤ :Tuesday, 07 January, 2025, 11:07 AM

ਸ਼੍ਰੋਮਣੀ ਅਕਾਲੀ ਦਲ ਦਾ ਵਫਦ ਮੁੜ ਕਰੇਗਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ 8 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰੇਗਾ । ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਦਿੰਦਿਆਂ ਦੱਸਿਆ ਕਿ ਵਫਦ ਵੱਲੋਂ ਜਥੇਦਾਰ ਨੂੰ ਕਾਨੂੰਨੀ ਪੱਖ ਤੋਂ ਜਾਣੂ ਕਰਵਾਇਆ ਜਾਵੇਗਾ ।