Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 11:06 am

+91 90915 01313 , +91 90916 01313

punjabbanni@gmail.com
punjabbani@yahoo.com

ਕੁਲਦੀਪ ਕੁਮਾਰ ਦੇ ਕਤਲ ਦੇ ਲੱਗਿਆ ਚਾਰ ਹੋਰਾਂ ਤੇ ਦੋਸ਼

ਕੁਲਦੀਪ ਕੁਮਾਰ ਦੇ ਕਤਲ ਦੇ ਲੱਗਿਆ ਚਾਰ ਹੋਰਾਂ ਤੇ ਦੋਸ਼

ਕੁਲਦੀਪ ਕੁਮਾਰ ਦੇ ਕਤਲ ਦੇ ਲੱਗਿਆ ਚਾਰ ਹੋਰਾਂ ਤੇ ਦੋਸ਼
ਅਮਰੀਕਾ : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ’ਚ 35 ਸਾਲ ਦੇ ਇਕ ਭਾਰਤੀ ਵਿਅਕਤੀ ਕੁਲਦੀ ਕੁਮਾਰ ਦੀ ਮੌਤ ਦੇ ਮਾਮਲੇ ’ਚ ਭਾਰਤੀ ਮੂਲ ਦੇ ਹੀ ਪੰਜ ਵਿਅਕਤੀਆਂ ’ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ । ਓਸਿਆਨ ਕਾਊਂਟੀ ਦੇ ਵਕੀਲ ਬ੍ਰੈਡਲੀ ਬਿਲਹਿਮਰ ਅਤੇ ਨਿਊਜਰਸੀ ਸਟੇਟ ਪੁਲਸ ਸੁਪਰਡੈਂਟ ਕਰਨਲ ਪੈਟ੍ਰਿਕ ਕੈਲਾਹਨ ਨੇ ਇਕ ਬਿਆਨ ਵਿਚ ਕਿਹਾ ਕਿ ਨਿਊਯਾਰਕ ਦੇ ਸਾਊਥ ਓਜ਼ੋਨ ਪਾਰਕ ਦੇ ਵਸਨੀਕ 34 ਸਾਲ ਦੇ ਸੰਦੀਪ ਕੁਮਾਰ ’ਤੇ 22 ਅਕਤੂਬਰ 2024 ਨੂੰ ਮੈਨਚੇਸਟਰ ਟਾਊਨਸ਼ਿਪ ਵਿਚ ਕੁਲਦੀਪ ਕੁਮਾਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਅਤੇ ਕਤਲ ਕਰਨ ਦਾ ਦੋਸ਼ ਲਗਾਇਆ ਗਿਆ ਹੈ । ਕੁਲਦੀਪ ਕੁਮਾਰ ਦੀ ਮੌਤ ਦੀ ਜਾਂਚ ਦੌਰਾਨ ਇਹ ਪ੍ਰਗਟਾਵਾ ਹੋਇਆ ਕਿ ਸੰਦੀਪ ਕੁਮਾਰ ਨੇ ਹੋਰ ਮੁਲਜ਼ਮਾਂ ਨਾਲ ਮਿਲ ਕੇ ਕੁਲਦੀਪ ਕੁਮਾਰ ਦੇ ਕਤਲ ਦੀ ਯੋਜਨਾ ਬਣਾਈ ਸੀ ਅਤੇ ਉਸ ਨੂੰ ਅੰਜਾਮ ਦਿਤਾ ਸੀ । ਇਸ ਮਾਮਲੇ ਵਿਚ ਹੋਰ ਦੋਸ਼ੀਆਂ ਵਿਚ ਸੌਰਵ ਕੁਮਾਰ (23), ਗੌਰਵ ਸਿੰਘ (27), ਨਿਰਮਲ ਸਿੰਘ (30) ਅਤੇ ਗੁਰਦੀਪ ਸਿੰਘ (22) ਸ਼ਾਮਲ ਹਨ । ਇਹ ਸਾਰੇ ਇੰਡੀਆਨਾ ਦੇ ਗ੍ਰੀਨਵੁੱਡ ਦੇ ਰਹਿਣ ਵਾਲੇ ਹਨ । ਓਸ਼ਨ ਕਾਊਂਟੀ ਪ੍ਰੋਸੀਕਿਊਟਰ ਆਫਿਸ ਦੀ ਮੇਜਰ ਕ੍ਰਾਈਮ ਯੂਨਿਟ ਨੂੰ 14 ਦਸੰਬਰ, 2024 ਨੂੰ ਮੈਨਚੇਸਟਰ ਟਾਊਨਸ਼ਿਪ ਦੇ ਗ੍ਰੀਨਵੁੱਡ ਵਾਈਲਡਲਾਈਫ ਮੈਨੇਜਮੈਂਟ ਏਰੀਆ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਰੀਪੋਰਟ ਮਿਲੀ ਸੀ । ਬਿਆਨ ਵਿਚ ਕਿਹਾ ਗਿਆ ਹੈ ਕਿ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਲਾਸ਼ ਬਹੁਤ ਸੜੀ ਹੋਈ ਹਾਲਤ ਵਿਚ ਮਿਲੀ । ਓਸ਼ਨ ਕਾਊਂਟੀ ਮੈਡੀਕਲ ਐਗਜ਼ਾਮੀਨਰ ਦੇ ਦਫਤਰ ਵਲੋਂ ਕੀਤੇ ਗਏ ਪੋਸਟਮਾਰਟਮ ਮੁਤਾਬਕ ਵਿਅਕਤੀ ਦੀ ਮੌਤ ਦਾ ਕਾਰਨ ਛਾਤੀ ’ਤੇ ਕਈ ਗੋਲੀਆਂ ਲੱਗਣ ਦੇ ਜ਼ਖ਼ਮ ਸਨ। ਜਿਸ ਤਰੀਕੇ ਨਾਲ ਵਿਅਕਤੀ ਦੀ ਮੌਤ ਹੋਈ, ਉਸ ਤੋਂ ਸਾਫ ਪਤਾ ਲਗਦਾ ਹੈ ਕਿ ਇਹ ਕਤਲ ਦਾ ਮਾਮਲਾ ਸੀ । ਵਿਅਕਤੀ ਦੀ ਪਛਾਣ ਭਾਰਤੀ ਮੂਲ ਦੇ ਕੁਲਦੀਪ ਕੁਮਾਰ ਵਜੋਂ ਹੋਈ ਹੈ । ਉਸ ਦੇ ਪਰਵਾਰਕ ਮੈਂਬਰਾਂ ਨੇ 26 ਅਕਤੂਬਰ 2024 ਨੂੰ ਗੁੰਮਸ਼ੁਦਗੀ ਦੀ ਰੀਪੋਰਟ ਦਰਜ ਕਰਵਾਈ ਸੀ ।

Advertisement
Advertisement
Advertisement
Advertisement
Scroll to Top