ਬੀ. ਪੀ. ਐਸ. ਸੀ. ਉਮੀਦਵਾਰਾਂ ਦੇ ਸਮਰਥਨ ਵਿੱਚ ਮਰਨ ਵਰਤ ਉੱਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਦੀ ਤਬੀਅਤ ਵਿਗੜਨ ਤੇ ਕਰਵਾਇਆ ਹਸਪਤਾਲ ਦਾਖਲ

ਬੀ. ਪੀ. ਐਸ. ਸੀ. ਉਮੀਦਵਾਰਾਂ ਦੇ ਸਮਰਥਨ ਵਿੱਚ ਮਰਨ ਵਰਤ ਉੱਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਦੀ ਤਬੀਅਤ ਵਿਗੜਨ ਤੇ ਕਰਵਾਇਆ ਹਸਪਤਾਲ ਦਾਖਲ
ਨਵੀ ਦਿੱਲੀ : ਬੀ. ਪੀ. ਐਸ. ਸੀ. ਉਮੀਦਵਾਰਾਂ ਦੇ ਸਮਰਥਨ ਵਿੱਚ 2 ਜਨਵਰੀ ਤੋਂ ਮਰਨ ਵਰਤ ਉੱਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਦੀ ਅੱਜ ਮੰਗਲਵਾਰ ਨੂੰ ਅਚਾਨਕ ਤਬੀਅਤ ਵਿਗੜ ਗਈ । ਪ੍ਰਸ਼ਾਂਤ ਕਿਸੋਰ ਦੀ ਸਿਹਤ ਦੀ ਜਾਂਚ ਕਰਨ ਲਈ ਪਟਨਾ ਦੇ ਮੇਦਾਂਤਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਸ਼ੇਖਪੁਰਾ ਹਾਊਸ ਪਹੁੰਚੀ । ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਦੀ ਟੀਮ ਨੇ ਉਸ ਨੂੰ ਹਸਪਤਾਲ ਲਿਜਾਣ ਦਾ ਸੁਝਾਅ ਦਿੱਤਾ । ਇਸ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਐਂਬੂਲੈਂਸ ਵਿੱਚ ਮੇਦਾਂਤਾ ਹਸਪਤਾਲ ਲੈ ਗਏ। ਇੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ । ਪ੍ਰਸ਼ਾਂਤ ਕਿਸ਼ੋਰ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਮੰਗਲਵਾਰ ਸਵੇਰੇ 10 ਵਜੇ ਤੱਕ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਕੁਝ ਸਮੇਂ ਬਾਅਦ ਉਹ ਅਚਾਨਕ ਬੇਹੋਸ਼ ਹੋ ਗਏ । ਇਸ ਤੋਂ ਬਾਅਦ ਉਨ੍ਹਾਂ ਦੇ ਮੂੰਹ ‘ਤੇ ਪਾਣੀ ਦੇ ਛਿੱਟੇ ਮਾਰ ਕੇ ਹੋਸ਼ ‘ਚ ਲਿਆਂਦਾ ਗਿਆ। ਤੁਰੰਤ ਡਾਕਟਰਾਂ ਨੂੰ ਬੁਲਾਇਆ ਗਿਆ । ਜਾਂਚ ਤੋਂ ਬਾਅਦ ਡਾਕਟਰਾਂ ਨੇ ਪੀਕੇ ਨੂੰ ਹਸਪਤਾਲ ਜਾਣ ਦੀ ਸਲਾਹ ਦਿੱਤੀ । ਦੱਸ ਦਈਏ ਕਿ ਪਟਨਾ ‘ਚ ਮਰਨ ਵਰਤ ‘ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਨੂੰ ਪਟਨਾ ਪੁਲਸ ਨੇ ਸੋਮਵਾਰ ਸਵੇਰੇ ਕਰੀਬ 4 ਵਜੇ ਗ੍ਰਿਫਤਾਰ ਕੀਤਾ ਸੀ ਪਰ ਪ੍ਰਸ਼ਾਂਤ ਕਿਸ਼ੋਰ ਨੂੰ ਸੋਮਵਾਰ ਦੇਰ ਰਾਤ ਨੂੰ ਹੀ ਰਿਹਾਅ ਕਰ ਦਿੱਤਾ ਗਿਆ ।
