Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:35 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ‘ਚ ਲਗਾਏ ਜਾਣਗੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ : ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ

ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ‘ਚ ਲਗਾਏ ਜਾਣਗੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ : ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ

ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ‘ਚ ਲਗਾਏ ਜਾਣਗੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ : ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ
-ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਪਟਿਆਲਾ ਪੁਲਿਸ ਲਾਇਨ ਵਿਖੇ ਲਾਏ ਕੈਂਪ ‘ਚ 696 ਪੁਲਿਸ ਕਰਮਚਾਰੀਆਂ ਤੇ ਪਰਿਵਾਰਕ ਮੈਂਬਰਾਂ ਦੇ ਟੈਸਟ
ਪਟਿਆਲਾ, 5 ਜਨਵਰੀ : ਪਟਿਆਲਾ ਰੇਂਜ ਦੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਜਨਤਕ ਤੰਦਰੁਸਤੀ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਵਿਖੇ ਵੀ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਅਗਵਾਈ ਹੇਠਲੀ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ ।
ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਪੁਲਿਸ ਲਾਇਨ, ਪਟਿਆਲਾ ਵਿਖੇ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਅਗਵਾਈ ਹੇਠ ‘ਜਾਗਰੂਕਤਾ ਹੀ ਸ਼ਕਤੀਕਰਨ ਹੈ’ ਤਹਿਤ ਸਮੂਹ ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਲਗਾਏ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਦਾ ਉਦਘਾਟਨ ਕਰ ਰਹੇ ਸਨ । ਇਸ ਮੌਕੇ ਉਨ੍ਹਾਂ ਦੇ ਨਾਲ ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਵੀ ਮੌਜੂਦ ਸਨ । ਉਨ੍ਹਾਂ ਨੇ ਕਿਹਾ ਕਿ ਇਸ ਕੈਂਪ ਦੀ ਮਹੱਤਤਾ ਸਬੰਧੀ ਜਾਣੂੰ ਕਰਵਾਇਆ ਅਤੇ ਦਿਨੋਂ–ਦਿਨ ਵੱਧ ਰਹੀ ਇਸ ਕੈਂਸਰ ਦੀ ਬਿਮਾਰੀ ਲਈ ਟੈਸਟ ਕਰਵਾਉਣ ਦੀ ਅਹਿਮੀਅਤ ਸਬੰਧੀ ਵੀ ਜਾਗਰੂਕ ਕੀਤਾ । ਮਨਦੀਪ ਸਿੰਘ ਸਿੱਧੂ ਨੇ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਮੁਖੀ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਅੱਜ ਇਸ ਕੈਂਪ ਲਈ ਵਿਸ਼ੇਸ਼ ਤੌਰ ‘ਤੇ ਯੂ.ਕੇ. ਤੋਂ ਪਹੁੰਚੇ ਹਨ ਅਤੇ ਨਿਰਸਵਾਰਥ ਸੇਵਾਵਾਂ ਨਿਭਾਅ ਰਹੇ ਹਨ ਜੋ ਕਿ ਸਮਾਜ ਭਲਾਈ ਲਈ ਬਹੁਤ ਵਧੀਆ ਉਪਰਾਲਾ ਹੈ ।
ਡੀ. ਆਈ. ਜੀ. ਸਿੱਧੂ ਨੇ ਕਿਹਾ ਕਿ ਪੰਜਾਬ ਪੁਲਿਸ ਜਿੱਥੇ ਆਪਣੇ ਮੁਲਾਜ਼ਮਾਂ ਦੀ ਸਿਹਤ ਸੰਭਾਲ ਪ੍ਰਤੀ ਵਚਨਬੱਧ ਹੈ ਉੱਥੇ ਹੀ ਆਮ ਲੋਕਾਂ ਦੀ ਭਲਾਈ ਲਈ ਵੀ ਯਤਨਸ਼ੀਲ ਹੈ। ਇਸ ਲਈ ਜਿਹੜੇ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅੱਜ ਟੈਸਟਾਂ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਦੀ ਸਹੂਲਤ ਲਈ ਰੇਂਜ ਦੇ ਬਾਕੀ ਜ਼ਿਲ੍ਹਿਆਂ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ । ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇ ਇਸ ਕੈਂਪ ਦੌਰਾਨ ਜਿੱਥੇ ਕੈਂਸਰ ਜਾਂਚ ਦੇ ਨਾਲ-ਨਾਲ ਸ਼ੂਗਰ, ਬਲੱਡ ਪ੍ਰੈਸ਼ਰ, ਅੱਖਾਂ ਦੀ ਜਾਂਚ ਅਤੇ ਹੋਰ ਜਨਰਲ ਸਿਹਤ ਜਾਂਚ ਦੇ ਟੈਸਟ ਮੁਫ਼ਤ ਕੀਤੇ ਗਏ ਹਨ । ਇਸ ਮੌਕੇ ਡੀ. ਆਈ. ਜੀ. ਸਿੱਧੂ ਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਕੁਲਵੰਤ ਸਿੰਘ ਧਾਲੀਵਾਲ ਨੂੰ ਪੰਜਾਬ ਪੁਲਸ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ।
ਯੂ.ਕੇ ਤੋਂ ਵਿਸ਼ੇਸ਼ ਤੌਰ ਤੇ ਪੁੱਜੇ ਕੁਲਵੰਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਜੀਵਨਸ਼ੈਲੀ ਵਿੱਚ ਹੋਏ ਬਦਲਾਅ ਕਾਰਨ ਇਹ ਨਾ–ਮੁਰਾਦ ਬਿਮਾਰੀ ਦਿਨ–ਪ੍ਰਤੀ–ਦਿਨ ਆਪਣੇ ਪੈਰ ਪਸਾਰ ਰਹੀ ਹੈ। ਹਰ ਇੱਕ ਉਮਰ ਦੇ ਵਿਅਕਤੀ ਇਸ ਨਾ–ਮੁਰਾਦ ਬਿਮਾਰੀ ਦਾ ਸਿ਼ਕਾਰ ਹੋ ਰਹੇ ਹਨ। ਜਿਸ ਕਰਕੇ ਸਾਲ ਵਿੱਚ ਦੋ ਵਾਰ ਆਪਣੇ ਸਰੀਰ ਦੀ ਮੈਡੀਕਲ ਜਾਂਚ ਕਰਵਾਉਣੀ ਜਰੂਰੀ ਹੈ ਤਾਂ ਜੋ ਪਹਿਲੀ ਸਟੇਜ ਤੇ ਹੀ ਕੈਂਸਰ ਜਾਂ ਕਿਸੇ ਹੋਰ ਬਿਮਾਰੀ ਦਾ ਪਤਾ ਲੱਗ ਸਕੇ ਅਤੇ ਇਸਦੀ ਰੋਕਥਾਮ ਸਬੰਧੀ ਯੋਗ ਇਲਾਜ ਸ਼ੁਰੂ ਕੀਤਾ ਜਾ ਸਕੇ । ਉਨ੍ਹਾਂ ਨੇ ਦੱਸਿਆ ਕਿ ਉਹ ਇਨ੍ਹਾਂ ਟੈਸਟਾਂ ਨੂੰ ਕਰਨ ਲਈ ਉਹ ਵਿਸ਼ੇਸ਼ ਤੌਰ ‘ਤੇ ਆਪਣੀ ਮਾਹਿਰ ਡਾਕਟਰਾਂ ਦੀ ਟੀਮ ਅਤੇ 9 ਮੈਡੀਕਲ ਵੈਨਾਂ ਸਮੇਤ ਪੁਲਿਸ ਲਾਇਨ ਪਟਿਆਲਾ ਵਿਖੇ ਪੁੱਜੇ ਹਨ । ਇਸ ਕੈਂਪ ਦੌਰਾਨ ਕੁੱਲ 696 ਪੁਲਸ ਕਰਮਚਾਰੀਆਂ ਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਟੈਸਟ ਕੀਤੇ ਗਏ ਜਿਨ੍ਹਾਂ ਵਿੱਚ 295 ਪੁਰਸ਼ ਅਤੇ 301 ਔਰਤਾਂ ਸ਼ਾਮਲ ਸਨ। 58 ਔਰਤਾਂ ਦੇ ਮੈਮੋਗ੍ਰਾਫ਼ੀ, 92 ਔਰਤਾਂ ਦੇ ਆਈ ਸਕੈਨ, 183 ਪੁਰਸ਼ਾਂ ਦੇ ਪੀ. ਐਸ. ਏ. ਟੈਸਟ ਅਤੇ 514 ਵਿਅਕਤੀਆਂ ਦੇ ਬੀ. ਐਮ. ਡੀ. ਟੈਸਟ ਕੀਤੇ ਗਏ।

Advertisement
Advertisement
Advertisement
Advertisement
Scroll to Top