ਢਾਬੀ ਗੁੱਜਰਾਂ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਰੋਜ਼ਾਨਾ ਕਰ ਰਹੇ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ, ਲੈ ਰਹੇ ਨੇ ਸਿਹਤ ਸਬੰਧੀ ਜਾਣਕਾਰੀ : ਡਿਪਟੀ ਕਮਿਸ਼ਨਰ
ਢਾਬੀ ਗੁੱਜਰਾਂ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਰੋਜ਼ਾਨਾ ਕਰ ਰਹੇ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ, ਲੈ ਰਹੇ ਨੇ ਸਿਹਤ ਸਬੰਧੀ ਜਾਣਕਾਰੀ : ਡਿਪਟੀ ਕਮਿਸ਼ਨਰ
-ਡਿਪਟੀ ਕਮਿਸ਼ਨਰ ਸਮੇਤ ਏ. ਡੀ. ਸੀਜ਼ ਤੇ ਐਸ. ਡੀ. ਐਮ. ਲਗਾਤਾਰ ਧਰਨੇ ਵਾਲੇ ਸਥਾਨਾਂ ’ਤੇ ਮੌਜੂਦ
-ਉੱਚ ਪੱਧਰੀ ਮੈਡੀਕਲ ਟੀਮ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਰੱਖ ਰਹੀ ਹੈ ਨਿਗਰਾਨੀ
ਢਾਬੀ ਗੁੱਜਰਾਂ/ਪਾਤੜਾਂਟਿਆਲਾ, 5 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਲਗਾਤਾਰ ਮੁਲਾਕਾਤ ਕਰ ਰਿਹਾ ਹੈ ਤੇ ਰੋਜ਼ਾਨਾ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਉੱਚ ਪੱਧਰੀ ਮੈਡੀਕਲ ਟੀਮ ਦੇ ਨਾਲ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਜਾਣਕਾਰੀ ਲੈ ਰਹੇ ਹਨ ਤੇ ਜ਼ਰੂਰੀ ਮੈਡੀਕਲ ਟੈਸਟ ਵੀ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਰਦਿਆਂ ਕਿਹਾ ਕਿ ਰੋਜ਼ਾਨਾ ਸਿਵਲ ਪ੍ਰਸ਼ਾਸਨ ਦੇ ਏ. ਡੀ. ਸੀ. ਪੱਧਰ ਦੇ ਅਧਿਕਾਰੀ ਢਾਬੀ ਗੁੱਜਰਾਂ ਜਾ ਰਹੇ ਹਨ ਤੇ ਉਹ ਖੁਦ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਰਹੇ ਹਨ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੀ ਟੀਮ 24 ਘੰਟੇ ਢਾਬੀ ਗੁੱਜਰਾਂ ਵਿਖੇ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੈਡੀਕਲ ਟੀਮਾਂ ਧਰਨੇ ਵਾਲੀ ਥਾਂ ‘ਤੇ 24 ਘੰਟੇ ਡਿਊਟੀ ‘ਤੇ ਹਨ ਅਤੇ ਦੋ ਐਡਵਾਂਸਡ ਲਾਈਫ ਸਪੋਰਟ (ਏ. ਐੱਲ. ਐੱਸ.) ਐਂਬੂਲੈਂਸਾਂ 24 ਘੰਟੇ 7 ਦਿਨ (ਹਰ ਵੇਲੇ) ਵੀ ਮੌਜੂਦ ਹਨ । ਇਸ ਤੋਂ ਇਲਾਵਾ ਧਰਨੇ ਦੇ ਨੇੜੇ ਹੀ ਸਾਰੀਆਂ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਨਾਲ ਲੈਸ ਇੱਕ ਆਰਜ਼ੀ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਤਾਇਨਾਤ ਕੀਤੀ ਗਈ ਹੈ । ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੂਪ੍ਰਿਤਾ ਜੌਹਲ ਤੇ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਧਰਨੇ ਵਾਲੇ ਸਥਾਨ ’ਤੇ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ।