Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:21 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਨੇਤਾ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਸਬੰਧੀ ਸੁਣਵਾਈ ਟਲੀ

ਕਿਸਾਨ ਨੇਤਾ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਸਬੰਧੀ ਸੁਣਵਾਈ ਟਲੀ

ਕਿਸਾਨ ਨੇਤਾ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਸਬੰਧੀ ਸੁਣਵਾਈ ਟਲੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਵਿਚ ਅੱਜ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਨੂੰ ਲੈ ਕੇ ਹੋਣ ਵਾਲੀ ਸੁਣਵਾਈ ਟਲ ਗਈ । ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਡੱਲੇਵਾਲ ਨਾਲ ਹੋਣ ਵਾਲੀ ਮੁਲਾਕਾਤ ਕਾਰਨ ਜੋ ਇਹ ਸੁਣਵਾਈ ਅੱਜ ਟਲ ਗਈ ਹੈ ਹੁਣ 10 ਜਨਵਰੀ ਨੂੰ ਹੋਵੇਗੀ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਵਲੋਂ ਕੀਤੀ ਜਾਵੇਗੀ । ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ ਦੇ ਪੈਂਤੜੇ ’ਤੇ ਸਵਾਲ ਖੜੇ ਕੀਤੇ ਸਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਕਿਉਂ ਨਹੀਂ ਮਨਾ ਸਕੀ । ਸਰਕਾਰ ਉਨ੍ਹਾਂ ਨੂੰ ਇਹ ਕਿਉਂ ਨਹੀਂ ਸਮਝਾ ਰਹੀ ਕਿ ਕਿਸਾਨ ਆਗੂ ਦਾ ਅੰਦੋਲਨ ਅਤੇ ਮਰਨ ਵਰਤ ਹਸਪਤਾਲ ਵਿਚ ਦਾਖ਼ਲ ਹੋਣ ਤੋਂ ਬਾਅਦ ਵੀ ਜਾਰੀ ਰਹੇਗਾ? ਸੁਪਰੀਮ ਕੋਰਟ ਨੇ ਕੁਝ ਕਿਸਾਨ ਆਗੂਆਂ ਦੇ ਬਿਆਨਾਂ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਕਿਸਾਨਾਂ ਨੂੰ ਸੁਨੇਹਾ ਦਿਤਾ ਜਾਵੇ ਕਿ ਇਹ ਸਹੀ ਨਹੀਂ ਹੈ। ਸਾਡੀਆਂ ਹਦਾਇਤਾਂ ਇਹ ਨਹੀਂ ਸਨ ਕਿ ਡੱਲੇਵਾਲ ਅਪਣਾ ਮਰਨ ਵਰਤ ਤੋੜ ਲਵੇ, ਪਰ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਲਗਾਤਾਰ ਯਤਨ ਕੀਤੇ ਜਾਣ ।

Advertisement
Advertisement
Advertisement
Advertisement
Scroll to Top