Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 12:31 pm

+91 90915 01313 , +91 90916 01313

punjabbanni@gmail.com
punjabbani@yahoo.com

ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਵੱਲੋਂ ਮਾਫੀਨਾਮਾ

ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਵੱਲੋਂ ਮਾਫੀਨਾਮਾ

ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਵੱਲੋਂ ਮਾਫੀਨਾਮਾ
ਅੰਮ੍ਰਿਤਸਰ : ਸਿੱਖਾਂ ਦੇ ਦਸਵੇਂ ਗੁਰੂ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਰਹੀਆਂ ਹਨ । ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਆਪਣਾ ਮਾਫੀਨਾਮਾ ਪੱਤਰ ਭੇਜਿਆ ਗਿਆ ਹੈ । ਮਾਫੀਨਾਮਾ ਪੱਤਰ ਉਪਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ । ਇਸ ਦੇ ਨਾਲ ਹੀ ਕਿਸਾਨਾਂ ਬਾਰੇ ਬੋਲਦੇ ਹੋਏ ਉਹਨਾਂ ਕਿਹਾ ਕਿ ਲੰਬੇ ਸਮੇਂ ਤੋਂ ਕਿਸਾਨ ਸੂਬੇ ਦੇ ਬਾਰਡਰ ਤੇ ਬੈਠ ਕੇ ਆਪਣੇ ਹੱਕੀ ਮੰਗਾਂ ਮਨਵਾਉਣ ਦੀ ਕੇਂਦਰ ਸਰਕਾਰ ਤੇ ਦਬਾਅ ਪਾ ਰਹੇ ਹਨ ਲੇਕਿਨ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਸੁਣ ਰਹੀ । ਉਹਨਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਬਾਰਡਰ ਤੇ ਬੈਠ ਕੇ ਹੱਕ ਮੰਗਣੇ ਪੈਣ ਇਸ ਤੋਂ ਸ਼ਰਮ ਦੀ ਗੱਲ ਸਰਕਾਰ ਲਈ ਨਹੀਂ ਹੋ ਸਕਦੀ । ਇਸ ਦੇ ਨਾਲ ਹੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਪਰ ਚੱਲ ਰਹੇ ਜਾਂਚ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜਥੇਦਾਰਾਂ ਦੀ ਪੜਤਾਲ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੀ ਹੋਣੀ ਚਾਹੀਦੀ ਹੈ ।

Advertisement
Advertisement
Advertisement
Advertisement
Scroll to Top