Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:40 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
ਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ
ਰੋਪੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ । ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ । ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ । ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ । ਉਨ੍ਹਾਂ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਰਧਾ ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ ।

Advertisement
Advertisement
Advertisement
Advertisement
Scroll to Top